Monday, August 18, 2025  

ਪੰਜਾਬ

30 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਦੀ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਕੀਤੀ ਜਾਵੇਗੀ ਵਿਸ਼ੇਸ਼ ਜਾਂਚ : ਡਾ. ਦਵਿੰਦਰਜੀਤ ਕੌਰ 

30 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਦੀ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਕੀਤੀ ਜਾਵੇਗੀ ਵਿਸ਼ੇਸ਼ ਜਾਂਚ : ਡਾ. ਦਵਿੰਦਰਜੀਤ ਕੌਰ 

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਅੰਦਰ ਸਿਹਤ ਵਿਭਾਗ ਵੱਲੋਂ "ਨੈਸ਼ਨਲ ਪ੍ਰੋਗਰਾਮ ਫਾਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਨਾਨ ਕਮਿਊਨੀਕੇਬਲ ਡਿਜੀਜ਼" ਤਹਿਤ 20 ਫਰਵਰੀ ਤੋਂ 31 ਮਾਰਚ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਲੇ ਅੰਦਰ ਇਸ ਮੁਹਿੰਮ ਦੀ ਰਸ਼ਮੀ ਸ਼ੁਰੂਆਤ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਵੱਲੋਂ ਆਯੁਸ਼ਮਾਨ ਅਰੋਗਿਆ ਮੰਦਰ ਤਰਖਾਣ ਮਾਜਰਾ, ਬਲਾਕ ਚਨਾਰਥਲ ਕਲਾਂ ਤੋਂ ਰੀਬਨ ਕੱਟਕੇ ਕੀਤੀ ਗਈ। ਮੁਹਿੰਮ ਦੇ ਰਸ਼ਮੀ ਉਦਘਾਟਨ ਕਰਨ ਮੌਕੇ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਜਿਲੇ ਦੇ 30 ਸਾਲ ਦੀ ਉਮਰ ਵਰਗ ਤੋਂ ਉੱਪਰ ਦੇ ਵਿਅਕਤੀਆਂ ਦੀ ਸਿਹਤ ਵਿਭਾਗ ਵੱਲੋਂ ਦਿਲ ਦੇ ਰੋਗਾਂ, ਸ਼ੂਗਰ , ਸਟਰੋਕ, ਬਲੱਡ ਪ੍ਰੈਸ਼ਰ, ਕੈਂਸਰ, ਆਦਿ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਸਕਰੀਨਿੰਗ, ਉਸਦੇ ਭਾਰ ਤੇ ਹਾਈਟ ਮਾਪਣ ਆਦਿ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਵਿਸ਼ੇਸ਼ ਸਕਰੀਨਿੰਗ ਕੈਂਪ ਲਗਾਏ ਜਾ ਰਹੇ ਹਨ ਚੈੱਕ ਅਪ ਦੌਰਾਨ ਗੈਰ ਸੰਚਾਰੀ ਬਿਮਾਰੀਆਂ ਤੋਂ ਪੀੜਿਤ ਪਾਏ ਜਾਣ ਵਾਲੇ ਸਾਰੇ ਵਿਅਕਤੀਆਂ ਦਾ ਕਾਰਡ ਬਣਾਕੇ ਤੁਰੰਤ ਮੁਫਤ ਇਲਾਜ ਸ਼ੁਰੂ ਕੀਤਾ ਜਾਵੇਗਾ। ਉਨਾ ਇਹ ਵੀ ਦੱਸਿਆ ਕਿ ਲੋੜਵੰਦ ਵਿਅਕਤੀਆਂ ਨੂੰ ਉਚੇਰੀਆਂ ਸਿਹਤ ਸੰਸਥਾਵਾਂ ਵਿੱਚ ਇਲਾਜ ਲਈ ਰੈਫਰ ਵੀ ਕੀਤਾ ਜਾਵੇਗਾ ਤਾਂ ਕਿ ਉਹਨਾਂ ਦਾ ਸਹੀ ਸਮੇਂ ਤੇ ਸਹੀ ਇਲਾਜ ਕਰਵਾਇਆ ਜਾ ਸਕੇ।ਇਸ ਪ੍ਰੋਗਰਾਮ ਦੇ ਨੋਡਲ ਅਫਸਰ ਕਮ ਜਿਲਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ ਨੇ ਦੱਸਿਆ ਕਿ ਆਸ਼ਾ ਵਰਕਰਾਂ ਅਤੇ ਸਿਹਤ ਕਰਮਚਾਰੀਆਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰਾਂ ਵਿੱਚ ਵਿਜਿਟ ਕਰਕੇ 30 ਸਾਲ ਤੋਂ ਉੱਪਰ ਦੇ ਇਸ ਇਹਨਾਂ ਬਿਮਾਰੀਆਂ ਤੋਂ ਪੀੜਿਤ ਸ਼ੱਕੀ ਮਰੀਜ਼ਾਂ ਨੂੰ ਸਿਹਤ ਕੇਂਦਰਾਂ ਵਿੱਚ ਰੈਫਰ ਕੀਤਾ ਜਾਵੇਗਾ ਅਤੇ ਉਹਨਾਂ ਦਾ ਪੂਰਾ ਇਲਾਜ ਕਰਾਉਣ ਵਿੱਚ ਮਦਦ ਕੀਤੀ ਜਾਵੇਗੀ। ਉਹਨਾ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ , ਡਾ. ਸੁਰਿੰਦਰ ਸਿੰਘ , ਜਿਲਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਸੀ.ਐਚ.ਓ ਸਤਨਾਮ ਕੌਰ , ਏਐਨਐਮ ਬੇਅੰਤ ਕੌਰ, ਸਿਹਤ ਕਰਮਚਾਰੀ ਰਣਜੋਧ ਸਿੰਘ,ਸਮੂਹ ਆਸ਼ਾ ਵਰਕਰ ਅਤੇ ਮਰੀਜ਼ ਹਾਜ਼ਰ ਸਨ।

ਸਰਕਾਰੀ ਹਾਈ ਸਕੂਲ, ਬਾਹਮਣ ਮਾਜਰਾ ਦੇ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦਾ ਦੌਰਾ

ਸਰਕਾਰੀ ਹਾਈ ਸਕੂਲ, ਬਾਹਮਣ ਮਾਜਰਾ ਦੇ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦਾ ਦੌਰਾ


ਸਰਕਾਰੀ ਹਾਈ ਸਕੂਲ, ਬਾਹਮਣ ਮਾਜਰਾ (ਸਰਹਿੰਦ) ਦੇ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਦੀ ਅਗਵਾਈ ਵਿੱਚ ਅੱਜ ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਾਲਜ ਦੇ ਸਮੂਹ ਵਿਭਾਗ (ਆਰਟਸ, ਕਾਮਰਸ, ਸਾਇੰਸ ਅਤੇ ਕੰਪਿਊਟਰ ਸਾਇੰਸ) ਆਦਿ ਦਿਖਾਏ ਗਏ। ਕਾਲਜ ਦੀ ਲਾਇਬ੍ਰੇਰੀ, ਕੰਪਿਊਟਰ ਲੈਬਜ਼, ਕੈਮਿਸਟਰੀ ਅਤੇ ਫਿਜ਼ੀਕਲ ਲੈਬ ਦੇਖਣ ਮੌਕੇ ਵਿਦਿਆਰਥੀਆਂ ਵਿੱਚ ਕਾਫੀ ਉਤਸ਼ਾਹ ਦਿਖਾਈ ਦਿੱਤਾ। ਕਾਲਜ ਦੀ ਪ੍ਰਿੰਸੀਪਲ ਡਾ. ਵਨੀਤਾ ਗਰਗ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਚੰਗੇ ਨੰਬਰ ਹਾਸਲ ਕਰਕੇ ਗ੍ਰੈਜੂਏਸ਼ਨ ਕਰਨ ਲਈ ਆਪਣੀ ਇੱਛਾ ਅਨੁਸਾਰ ਕਾਲਜ ਦੇ ਵੱਖ ਵੱਖ ਕੋਰਸਾਂ ਵਿੱਚ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ ਗਿਆ।  ਇਸ ਮੌਕੇ ਕਾਲਜ ਦੇ ਪ੍ਰੋਫ਼ੈਸਰ ਡਾ. ਜਸਪ੍ਰੀਤ ਕੌਰ, ਡਾ. ਸਤਪਾਲ ਸਿੰਘ, ਡਾ. ਨਵਜੋਤ ਕੌਰ ਅਤੇ ਡਾ. ਰੂਪਕਮਲ ਕੌਰ ਨੇ ਵੀ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਪ੍ਰੋਤਸਾਹਿਤ ਕੀਤਾ।

ਸਾਈਬਰ ਠੱਗਾਂ ਵੱਲੋਂ ਠੱਗੇ ਗਏ 50 ਲੱਖ ਰੁਪਏ ਵਾਪਸ ਕਰਵਾਏ ਗਏ: ਡਾ. ਰਵਜੋਤ ਗਰੇਵਾਲ

ਸਾਈਬਰ ਠੱਗਾਂ ਵੱਲੋਂ ਠੱਗੇ ਗਏ 50 ਲੱਖ ਰੁਪਏ ਵਾਪਸ ਕਰਵਾਏ ਗਏ: ਡਾ. ਰਵਜੋਤ ਗਰੇਵਾਲ

ਕਰੀਬ 27 ਮਾਮਲਿਆਂ 'ਚ ਸਾਈਬਰ ਠੱਗਾਂ ਵੱਲੋਂ ਵੱਖ-ਵੱਖ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਠੱਗੀ ਕਰੀਬ 50 ਲੱਖ ਰੁਪਏ ਦੀ ਰਕਮ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋੋਂ ਲੋਕਾਂ ਨੂੰ ਵਾਪਸ ਦਵਾਉਣ 'ਚ ਸਫਲਤਾ ਹਾਸਲ ਕੀਤੀ ਹੈ।ਉਪਰੋਕਤ ਦਾਅਵਾ ਆਪਣੇ ਦਫਤਰ ਵਿਖੇ ਸੱਦੀ ਗਈ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਨੂੰ ਪੱਤਰਕਾਰਾਂ ਨਾਲ ਮਿਲਾਉਂਦੇ ਹੋਏ ਜ਼ਿਲਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਕੀਤਾ।ਉਨਾਂ ਦੱਸਿਆ ਕਿ ਐਸ.ਪੀ.(ਡੀ) ਰਕੇਸ਼ ਯਾਦਵ ਅਤੇ ਡੀ.ਐਸ.ਪੀ.(ਐਚ) ਹਰਤੇਸ਼ ਕੌਸ਼ਿਕ ਦੀ ਨਿਗਰਾਨੀ ਹੇਠ ਅਤੇ ਇੰਸਪੈਕਟਰ ਸੁਧੀਰ ਮਲਿਕ ਦੀ ਅਗਵਾਈ ਵਿੱਚ ਚੱਲ ਰਹੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਸਾਈਬਰ ਠੱਗੀ ਦੇ ਵੱਖ-ਵੱਖ ਮਾਮਲਿਆਂ ਨੂੰ ਸੁਲਝਾਂਉਂਦੇ ਹੋਏ ਕਰੀਬ 50 ਲੱਖ ਰੁਪਏ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਨੂੰ ਵਾਪਸ ਦਿਵਾਉਣ 'ਚ ਸਫਲਤਾ ਹਾਸਲ ਕੀਤੀ ਹੈ।ਡਾ. ਰਵਜੋਤ ਗਰੇਵਾਲ ਨੇ ਅਪੀਲ ਕੀਤੀ ਕਿ ਕਿਸੇ ਨਾਲ ਵੀ ਆਪਣੇ ਫੋਨ 'ਤੇ ਆਈ ਓ.ਟੀ.ਪੀ. ਸਾਂਝੀ ਨਾ ਕੀਤੀ ਜਾਵੇ ਤੇ ਨਾ ਹੀ ਫੋਨ ਜਾਂ ਕੰਪਿਊਟਰ 'ਤੇ ਆਏ ਕਿਸੇ ਅਣਅਧਿਕਾਰਿਤ ਲਿੰਕ ਨੂੰ ਖੋਲ੍ਹਿਆ ਜਾਵੇ।ਉਨ੍ਹਾਂ ਕਿਹਾ ਕਿ ਅੱਜ ਕੱਲ ਟੈਲੀਫੋਨ ਰਾਹੀਂ ਲੋਕਾਂ ਨੂੰ ਗ੍ਰਿਫਤਾਰ ਹੋਣ ਸਬੰਧੀ ਝੂਠੀ ਕਾਲ ਕਰਕੇ ਵੀ ਠੱਗਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਠੱਗੀ ਹੋ ਜਾਣ ਦੀ ਸੂਰਤ ਵਿੱਚ ਤੁਰੰਤ ਹੈਲਪ ਲਾਇਨ 1930 ਤੇ ਜਾਂ ਵੈਬਸਾਇਟ https://cybercrime.gov.in ਤੇ ਸ਼ਿਕਾਇਤ ਦਰਜ਼ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪੈਸੇ ਦੁੱਗਣੇ ਕਰਨ ਵਾਲੇ ਇਸ਼ਤਿਹਾਰਾਂ ਤੇ ਯਕੀਨ ਨਾ ਕੀਤਾ ਜਾਵੇ ਅਤੇ ਕਿਸੇ ਹੋਰ ਦੇ ਕਹਿਣ ਤੇ ਆਪਣੇ ਪੈਸੇ ਕਿਸੇ ਵੀ ਚੀਜ ਤੇ ਨਾ ਲਗਾਏ ਜਾਣ।ਇਸ ਮੌਕੇ ਸਾਇਬਰ ਠੱਗੀ ਦਾ ਸ਼ਿਕਾਰ ਹੋਏ ਵਿਅਕਤੀਆਂ ਨੇ ਉਨ੍ਹਾਂ ਦੇ ਪੈਸੇ ਵਾਪਸ ਦਿਵਾਉਣ ਸਬੰਧੀ ਕੀਤੀ ਗਈ ਕਾਰਵਾਈ ਲਈ ਜ਼ਿਲ੍ਹਾ ਪੁਲਿਸ ਮੁਖੀ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ।

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿੱਚ ਭਾਸ਼ਾਵਾਂ ਦੀ ਮਹੱਤਤਾ ਬਾਰੇ ਭਾਸ਼ਣ  

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿੱਚ ਭਾਸ਼ਾਵਾਂ ਦੀ ਮਹੱਤਤਾ ਬਾਰੇ ਭਾਸ਼ਣ  

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ (ਬੀ.ਬੀ.ਐੱਸ.ਬੀ.ਈ.ਸੀ.) ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਉਂਦੇ ਹੋਏ ਭਾਸ਼ਾਵਾਂ ਦੀ ਮਹੱਤਤਾ ਬਾਰੇ ਇੱਕ ਮਹੱਤਵਪੂਰਨ ਵਿਆਖਿਆਨ ਆਯੋਜਿਤ ਕੀਤਾ। ਇਸ ਸਮਾਗਮ ਵਿੱਚ ਭਾਸ਼ਾ ਦੇ ਪ੍ਰਸਿੱਧ ਵਿਦਵਾਨ ਡਾ. ਰਾਜੇਸ਼ ਸ਼ਰਮਾ ਨੇ ਵਿਸ਼ੇਸ਼ ਭਾਸ਼ਣ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਭਾਸ਼ਾਵਾਂ ਦੀ ਭੂਮਿਕਾ, ਸਾਡੀ ਪਹਿਚਾਣ, ਸੰਸਕ੍ਰਿਤੀ ਅਤੇ ਸਮਾਜ 'ਚ ਉਨ੍ਹਾਂ ਦੇ ਮਹੱਤਵ ਬਾਰੇ ਚਰਚਾ ਕੀਤੀ।ਡਾ. ਸ਼ਰਮਾ ਨੇ ਜ਼ੋਰ ਦਿੱਤਾ ਕਿ ਭਾਸ਼ਾਵਾਂ ਸਿਰਫ਼ ਸੰਚਾਰ ਦਾ ਸਾਧਨ ਨਹੀਂ ਹਨ, ਬਲਕਿ ਇਹ ਸਾਡੀ ਸੰਸਕ੍ਰਿਤਿਕ ਵਿਰਾਸਤ ਅਤੇ ਰਵਾਇਤਾਂ ਦਾ ਪਰਛਾਂਵਾਂ ਹਨ। ਉਨ੍ਹਾਂ ਨੇ ਮਾਂ ਬੋਲੀ ਸੰਭਾਲਣ ਦੀ ਲੋੜ ਨੂੰ ਜ਼ਰੂਰੀ ਦੱਸਦੇ ਹੋਏ ਕਿਹਾ ਕਿ ਇਹ ਸੰਸਕ੍ਰਿਤਿਕ ਵਿਵਿਧਤਾ ਨੂੰ ਬਚਾਉਣ ਅਤੇ ਸਮਾਵੇਸ਼ਤਾ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਹੈ।ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਹਾਜ਼ਰੀਨ ਦਾ ਸਵਾਗਤ ਕਰਕੇ ਕੀਤੀ। ਉਨ੍ਹਾਂ ਨੇ ਡਾ. ਸ਼ਰਮਾ ਨੂੰ ਯਾਦਗਾਰੀ ਚਿੰਨ੍ਹ ਵੀ ਭੇਂਟ ਕੀਤਾ। ਇਹ ਸਮਾਗਮ ਵਿਸ਼ੇਸ਼ ਤੌਰ 'ਤੇ ਅਪ੍ਲਾਈਡ ਸਾਇੰਸਜ਼ ਵਿਭਾਗ ਦੇ ਮੁਖੀ ਡਾ. ਅਮ੍ਰਿਤਬੀਰ ਸਿੰਘ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਗਿਆ।ਇਸ ਵਿਆਖਿਆਨ ਵਿੱਚ ਵਿਸ਼ੇਸ਼ ਤੌਰ 'ਤੇ ਡਾ. ਜੇ.ਐਸ. ਓਬਰਾਏ, ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਦੇ ਮੁਖੀ, ਅਤੇ ਫੈਕਲਟੀ ਮੈਂਬਰ, ਡਾ. ਬਿਕਰਮਜੀਤ ਸਿੰਘ, ਡਾ. ਅਰੀਸ਼ੂ ਕੌਸ਼ਿਕ, ਪ੍ਰੋ. ਗਗਨਦੀਪ ਸਿੰਘ, ਡਾ. ਸਰਬਜੀਤ ਕੌਰ, ਡਾ. ਹਰਲੀਨ ਕੌਰ, ਪ੍ਰੋ. ਸੋਨੀਆ, ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ. ਪਰਨੀਤ ਕੌਰ ਵੀ ਸ਼ਾਮਲ ਹੋਏ। ਮੰਚ ਦੀ ਕਾਰਗੁਜ਼ਾਰੀ ਡਾ. ਮਹਿੰਦਰਪਾਲ ਕੌਰ ਨੇ ਸੰਭਾਲੀ।ਇਹ ਵਿਆਖਿਆਨ ਇੱਕ ਮਹੱਤਵਪੂਰਨ ਸੰਦੇਸ਼ ਦੇਣ ਵਿੱਚ ਸਫ਼ਲ ਰਿਹਾ ਕਿ ਭਾਸ਼ਾ ਸੰਭਾਲਣ ਅਤੇ ਸੰਚਾਰ ਦੀ ਸਮਰੱਥਾ ਵਿਕਸਤ ਕਰਨਾ ਅੱਜ ਦੇ ਸਮੇਂ ਦੀ ਲੋੜ ਹੈ।

35 ਸਾਲ ਪੁਰਾਣਾ ਵਿਵਾਦ ਹੱਲ ਹੋਣ ਤੇ ਬ੍ਰਾਹਮਣ ਮਾਜਰਾ ਵਾਸੀਆਂ ਨੇ ਲੱਡੂ ਵੰਡ ਕੇ ਵਿਧਾਇਕ ਲਖਬੀਰ ਸਿੰਘ ਰਾਏ ਦਾ ਕੀਤਾ ਧੰਨਵਾਦ 

35 ਸਾਲ ਪੁਰਾਣਾ ਵਿਵਾਦ ਹੱਲ ਹੋਣ ਤੇ ਬ੍ਰਾਹਮਣ ਮਾਜਰਾ ਵਾਸੀਆਂ ਨੇ ਲੱਡੂ ਵੰਡ ਕੇ ਵਿਧਾਇਕ ਲਖਬੀਰ ਸਿੰਘ ਰਾਏ ਦਾ ਕੀਤਾ ਧੰਨਵਾਦ 

ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੇ ਬ੍ਰਾਹਮਣ ਮਾਜਰਾ ਵਾਸੀਆਂ ਵੱਲੋਂ ਖੁਸ਼ੀ ਦੇ ਵਿੱਚ ਲੱਡੂ ਵੰਡੇ ਗਏ ਤੇ ਵਿਧਾਇਕ ਲਖਬੀਰ ਸਿੰਘ ਰਾਏ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਕਲੋਨੀ ਦੇ ਪ੍ਰਧਾਨ ਨਿਰੰਜਣ ਦਾਸ, ਸ਼ਾਂਤੀ ਦੇਵੀ, ਵੀਰੋ ਦੇਵੀ, ਸਕੁੰਤਲਾ ਦੇਵੀ ਅਤੇ ਹੋਰ ਨੌਜਵਾਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਲਖਬੀਰ ਸਿੰਘ ਰਾਏ ਉਹਨਾਂ ਦੇ ਲਈ ਮਸੀਹਾ ਬਣ ਕੇ ਆਏ ਹਨ। ਜਿਨਾਂ ਨੇ ਉਨਾਂ ਦੇ ਘਰਾਂ ਨੂੰ ਬਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ। ਜੇਕਰ ਉਹ ਅੱਗੇ ਨਾ ਆਉਂਦੇ ਤਾਂ ਉਹਨਾਂ ਦੇ ਘਰ ਤੋੜ ਦਿੱਤੇ ਜਾਣੇ ਸਨ ਤੇ ਪਤਾ ਨਹੀਂ ਉਹ ਆਪਣੇ ਬੱਚੇ ਲੈ ਕੇ ਸੜਕਾਂ ਤੇ ਕਿੱਥੇ ਰੁਲਦੇ । ਉਨ੍ਹਾਂ ਕਿਹਾ ਕਿ ਉਹ ਸਾਰੇ ਕਲੋਨੀ ਵਾਸੀ ਜਲਦ ਹੀ ਵਿਧਾਇਕ ਲਖਬੀਰ ਸਿੰਘ ਰਾਏ ਦਾ ਸਨਮਾਨ ਕਰਨਗੇ। ਇੱਥੇ ਜ਼ਿਕਰ ਯੋਗ ਹੈ ਕਿ ਜਿਸ ਵਿਵਾਦਿਤ ਜ਼ਮੀਨ ਉੱਤੇ ਇਹ 100 ਦੇ ਕਰੀਬ ਪਰਿਵਾਰ ਰਹਿ ਰਹੇ ਹਨ ਸਨ ਉਕਤ ਤਿੰਨ ਕਨਾਲ 18 ਮਰਲੇ ਜ਼ਮੀਨ ਜਗਜੀਤ ਸਿੰਘ ਵਾਸੀ ਕੋਟਲਾ ਭਾਈਕਾ ਦੀ ਸੀ, ਜੋ ਪਿਛਲੇ 35 ਸਾਲਾਂ ਤੋਂ ਆਪਣੀ ਜ਼ਮੀਨ ਦਾ ਕਬਜ਼ਾ ਲੈਣ ਲਈ ਅਦਾਲਤ ਚ ਕੇਸ ਲੜ ਰਿਹਾ ਸੀ।ਕੁਝ ਸਮਾਂ ਪਹਿਲਾਂ ਮਾਨਯੋਗ ਅਦਾਲਤ ਨੇ ਉਕਤ ਜ਼ਮੀਨ ਤੇ ਨਜਾਇਜ਼ ਕਬਜ਼ੇ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ। ਜਿਸ ਦੇ ਮੱਦੇ ਨਜ਼ਰ ਪ੍ਰਸ਼ਾਸਨਿਕ ਅਧਿਕਾਰੀ ਭਾਰੀ ਪੁਲਿਸ ਫੋਰਸ ਲੈ ਕੇ ਉਕਤ ਵਿਵਾਦਿਤ ਜਮੀਨ ਦਾ ਕਬਜ਼ਾ ਸਬੰਧਿਤ ਮਾਲਕ ਨੂੰ ਦਵਾਉਣ ਲਈ ਪੁਹੰਚੇ ਸਨ ਜਿਸ ਦੀ ਸੂਚਨਾ ਮਿਲਣ ਤੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਵਿਚ ਪੈ ਕੇ ਦੋਵਾਂ ਧਿਰਾਂ 'ਚ ਸਮਝੌਤਾ ਕਰਵਾ ਦਿੱਤਾ ਗਿਆ। ਜਿਸ ਨਾਲ 100 ਦੇ ਕਰੀਬ ਪਰਿਵਾਰਾਂ ਦੇ ਘਰ ਉੱਜੜਨ ਤੋਂ ਬੱਚ ਗਏ।ਵਿਧਾਇਕ ਲਖਵੀਰ ਸਿੰਘ ਰਾਏ ਦੇ ਇਸ ਉਪਰਾਲੇ ਦੀ ਇਲਾਕੇ 'ਚ ਕਾਫੀ ਸ਼ਲਾਘਾ ਹੋ ਰਹੀ ਹੈ।

ਦੇਸ਼ ਭਗਤ ਯੂਨੀਵਰਸਿਟੀ ਅਤੇ ਸਮਾਰਟ ਹੈਲਥਕੇਅਰ ਵੱਲੋਂ ਸਿਹਤ ਸੰਭਾਲ ਅਤੇ ਸਿੱਖਿਆ ਲਈ ਸਮਝੌਤਾ ਪੱਤਰ ’ਤੇ ਹਸਤਾਖਰ

ਦੇਸ਼ ਭਗਤ ਯੂਨੀਵਰਸਿਟੀ ਅਤੇ ਸਮਾਰਟ ਹੈਲਥਕੇਅਰ ਵੱਲੋਂ ਸਿਹਤ ਸੰਭਾਲ ਅਤੇ ਸਿੱਖਿਆ ਲਈ ਸਮਝੌਤਾ ਪੱਤਰ ’ਤੇ ਹਸਤਾਖਰ

ਅਕਾਦਮਿਕ ਅਤੇ ਸਿਹਤ ਸੰਭਾਲ ਉਦਯੋਗ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਅਤੇ ਐਸਐਮਏਏਆਰਟੀ ਹੈਲਥਕੇਅਰ (ਆਈਗ੍ਰੇਟ ਡਿਜੀਹੈਲਥ ਪ੍ਰਾਈਵੇਟ ਲਿਮਟਿਡ) ਨੇ ਸਿਹਤ ਸੰਭਾਲ ਸਿੱਖਿਆ, ਖੋਜ ਅਤੇ ਤਕਨਾਲੋਜੀ-ਅਧਾਰਿਤ ਹੱਲਾਂ ਵਿੱਚ ਤਰੱਕੀ ਨੂੰ ਅੱਗੇ ਵਧਾਉਣ ਲਈ ਇੱਕ ਸਮਝੌਤਾ ਪੱਤਰ (ਐਮਓਯੂ) ’ਤੇ ਹਸਤਾਖਰ ਕੀਤੇ ਹਨ।ਇਸ ਸਮਝੌਤੇ ’ਤੇ ਸਮਾਰਟ ਹੈਲਥਕੇਅਰ ਦੀ ਸੰਸਥਾਪਕ ਅਤੇ ਸੀਈਓ ਰੇਹਾਨਾ ਅਮੀਰ ਅਤੇ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ, ਪੰਜਾਬ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਨੇ ਦਸਤਖਤ ਕੀਤੇ। ਇਸ ਮੌਕੇ ’ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਪ੍ਰੈਜ਼ੀਡੈਂਟ ਡਾ. ਹਰਸ਼ ਸਦਾਵਰਤੀ, ਦੇਸ਼ ਭਗਤ ਯੂਨੀਵਰਸਿਟੀ ਅਮਰੀਕਾਸ ਸਕੂਲ ਆਫ਼ ਮੈਡੀਸਨ ਦੇ ਸੰਚਾਲਨ ਨਿਰਦੇਸ਼ਕ ਅਰੁਣ ਮਲਿਕ ਵੀ ਮੌਜੂਦ ਸਨ। ਇਸ ਰਣਨੀਤਕ ਗੱਠਜੋੜ ਦਾ ਉਦੇਸ਼ ਖੇਤਰ ਵਿੱਚ ਸਿਹਤ ਸੰਭਾਲ ਸਪੁਰਦਗੀ ਅਤੇ ਹੁਨਰ ਵਿਕਾਸ ਨੂੰ ਵਧਾਉਣ ਲਈ

ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਹੋਵੇਗੀ ਸਖ਼ਤੀ :- ਐਸ ਪੀ ਅਮਰਜੀਤ ਸਿੱਧੂ

ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਹੋਵੇਗੀ ਸਖ਼ਤੀ :- ਐਸ ਪੀ ਅਮਰਜੀਤ ਸਿੱਧੂ

ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਐੱਸਐੱਸਪੀ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਗਈ ਮੁਹਿੰਮ ਦੇ ਚੱਲਦਿਆਂ ਜ਼ਿਲ੍ਹੇ ਭਰ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਨਸ਼ਿਆਂ ਦੇ ਕੋਹੜ ਨੂੰ ਜੜੋ ਖਤਮ ਕਰਨ ਦੇ ਮੰਤਵ ਨਾਲ ਜਾਗਰੂਕਤਾ ਕੈਂਪ ਲਾਏ ਜਾ ਰਹੇ ਹਨ। ਇਸ ਸਬੰਧੀ ਇਕ ਪਬਲਿਕ ਮੀਟਿੰਗ ਥਾਣਾ ਮੌੜ ਦੇ ਅਧੀਨ ਮੌੜ ਮੰਡੀ ਦੇ ਗਊਸ਼ਾਲਾ ਭਵਨ ਵਿਖੇ ਕੀਤੀ ਗਈ। ਇਸ ਮੌਕੇ ਬਠਿੰਡਾ ਦੇ ਐਸ ਪੀ (ਪੀ ਬੀ ਆਈ) ਸ੍ਰ ਅਮਰਜੀਤ ਸਿੰਘ ਸਿੱਧੂ ਅਤੇ ਥਾਣਾ ਮੁਖੀ ਮਨਜੀਤ ਸਿੰਘ ਵੱਲੋਂ ਨਸ਼ਿਆਂ ਦੀ ਸਮਾਜਿਕ ਬੁਰਾਈ ਬਾਰੇ ਅਤੇ ਇਸ ਨੂੰ ਖਤਮ ਕਰਨ ਲਈ ਵਿਚਾਰ ਚਰਚਾ ਕੀਤੀ ਗਈ। ਇਸ ਪਬਲਿਕ ਮੀਟਿੰਗ ਵਿੱਚ ਮੰਡੀ ਨਿਵਾਸੀਆਂ ਤੋਂ ਇਲਾਵਾ ਸਮਾਜਿਕ, ਧਾਰਮਿਕ ਸੰਸਥਾਵਾਂ ਦੇ ਆਗੂਆਂ ਦੇ ਨਾਲ ਨਾਲ ਨੇੜਲੇ ਪਿੰਡਾਂ ਦੇ ਵਾਸੀਆਂ ਨੇ ਵੀ ਸਮੂਲੀਅਤ ਕੀਤੀ। ਇਸ ਮੌਕੇ ਐਸ ਪੀ ਅਮਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਨਸ਼ਾ ਸਾਡੇ ਸਮਾਜ ਤੇ ਇੱਕ ਬਹੁਤ ਵੱਡਾ ਕਲੰਕ ਹੈ। ਇੱਕ ਨਰੋਏ ਸਮਾਜ ਦੀ ਸਿਰਜਣਾ ਲਈ ਨਸ਼ਿਆਂ ਦਾ ਖਾਤਮਾ ਕਰਨਾ ਅੱਜ ਸਮੇਂ ਦੀ ਵੱਡੀ ਲੋੜ ਹੈ। ਨਸ਼ਿਆਂ ਦਾ ਖਾਤਮਾ ਤਾਂ ਹੀ ਹੋ ਸਕਦਾ ਹੈ ਜੇ ਇਸ ਮਹਿਮ ਵਿੱਚ ਸਾਡੇ ਸਾਰਿਆਂ ਦਾ ਯੋਗਦਾਨ ਹੋਵੇਗਾ। ਨਸ਼ੇ ਦਾ ਆਦੀ ਮਨੁੱਖ ਜਿਥੇ ਆਰਥਿਕ ਤੌਰ 'ਤੇ ਕਮਜ਼ੋਰ ਹੋ ਜਾਂਦਾ ਹੈ, ਉਥੇ ਸਰੀਰਕ ਤੌਰ 'ਤੇ ਵੀ ਕਮਜ਼ੋਰ ਹੋ ਜਾਂਦਾ ਹੈ। ਉਹ ਨਸ਼ੇ ਤੋਂ ਛੁਟਕਾਰਾ ਪਾਉਣ ਦੀ ਬਜਾਏ ਆਪਣੇ ਸਮੂਹ ਪਰਿਵਾਰ ਨੂੰ ਨਰਕ ਭੋਗਣ ਲਈ ਮਜਬੂਰ ਕਰਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਨਸ਼ਿਆਂ ਦੇ ਵੇਚਣ ਵਾਲਿਆਂ ਦੀ ਸੂਚਨਾ ਨੂੰ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਸੰਤ ਫਤਿਹ ਸਿੰਘ ਕਾਨਵੈਂਟ ਸਕੂਲ ਦੇ ਚੇਅਰਮੈਨ ਡਾਕਟਰ ਸਵਰਨ ਪ੍ਰਕਾਸ਼ ਨੇ ਆਪਣੇ ਵਿਚਾਰ ਪੁਲਿਸ ਪ੍ਰਸ਼ਾਸਨ ਅਤੇ ਮੰਡੀ ਨਿਵਾਸੀਆਂ ਨਾਲ ਸਾਂਝੇ ਕੀਤੇ ਜਿਸ ਦੀ ਐਸ ਪੀ ਅਮਰਜੀਤ ਸਿੰਘ ਸਿੱਧੂ ਵੱਲੋਂ ਪ੍ਰਸੰਸਾ ਕੀਤੀ ਗਈ। ਇਸ ਪ੍ਰੋਗਰਾਮ ਨੂੰ ਕਰਾਉਣ ਲਈ ਥਾਣਾ ਮੁਖੀ ਮੌੜ ਮਨਜੀਤ ਸਿੰਘ, ਏਐਸਆਈ ਮੰਦਰ ਸਿੰਘ ਵੱਲੋਂ ਵਿਸ਼ੇਸ਼ ਭੂਮਿਕਾ ਨਿਭਾਈ ਗਈ। ਇਸ ਮੌਕੇ ਐਡਵੋਕੇਟ ਤਰਸੇਮ ਚੰਦ, ਸਾਧੂ ਰਾਮ, ਹੈਪੀ ਜਿੰਦਲ, ਮਨਜੀਤ ਸਿੰਘ ਬਾਬੇ ਕਾ, ਡਾਕਟਰ ਬੂਟਾ ਸਿੰਘ ਕਲੇਰ, ਮੋਹਨ ਲਾਲ, ਐਡਵੋਕੇਟ ਭਾਰਤ ਭੂਸ਼ਣ ਆਦਿ ਮੌਜੂਦ ਸਨ।

ਜਦੋਂ ਸੂਬੇ ਦਾ ਅੰਨਦਾਤਾ ਮਰਨ ਵਰਤ 'ਤੇ ਬੈਠਾ ਹੈ ਤਾਂ ਉਸ ਸਮੇਂ ਸੁਖਬੀਰ ਤੇ ਜਾਖੜ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ: ਮੁੱਖ ਮੰਤਰੀ

ਜਦੋਂ ਸੂਬੇ ਦਾ ਅੰਨਦਾਤਾ ਮਰਨ ਵਰਤ 'ਤੇ ਬੈਠਾ ਹੈ ਤਾਂ ਉਸ ਸਮੇਂ ਸੁਖਬੀਰ ਤੇ ਜਾਖੜ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਦੋਂ ਸੂਬੇ ਦੇ ਅਨਾਜ ਉਤਪਾਦਕ ਆਪਣੀਆਂ ਮੰਗਾਂ ਦੀ ਪੂਰਤੀ ਲਈ ਮਰਨ ਵਰਤ 'ਤੇ ਬੈਠੇ ਹਨ ਤਾਂ ਉਸ ਸਮੇਂ ਰਵਾਇਤੀ ਸਿਆਸੀ ਲੀਡਰ ਖ਼ਾਸ ਤੌਰ ਉਤੇ ਸੁਖਬੀਰ ਬਾਦਲ ਤੇ ਸੁਨੀਲ ਜਾਖੜ ਵਿਆਹਾਂ, ਰਿਸੈਪਸ਼ਨਾਂ ਅਤੇ ਦਾਅਵਤਾਂ ਦਾ ਆਨੰਦ ਮਾਣਦੇ ਹੋਏ ਤਸਵੀਰਾਂ ਖਿਚਵਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦਹਾਕਿਆਂ ਤੋਂ ਸੂਬੇ 'ਤੇ ਰਾਜ ਕਰਨ ਵਾਲੇ ਇਸ 'ਕੁਲੀਨ' ਸਿਆਸੀ ਵਰਗ ਦੀ ਅਸੰਵੇਦਨਸ਼ੀਲਤਾ ਅਤੇ ਗੈਰ ਸੰਜੀਦਗੀ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿਆਸੀ ਆਗੂ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਮਸਲਿਆਂ ਨੂੰ ਅੱਖੋਂ ਪਰੋਖੇ ਕਰਦੇ ਹੋਏ ਆਪਣੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਇੱਕ ਦੂਜੇ ਨਾਲ ਘਿਓ-ਖਿਚੜੀ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਆਪੋ-ਆਪਣੇ ਸਟੇਜਾਂ ਤੋਂ ਇੱਕ-ਦੂਜੇ ਵਿਰੁੱਧ ਜ਼ਹਿਰ ਉਗਲਦੇ ਹਨ ਪਰ ਨਿੱਜੀ ਸਮਾਗਮਾਂ ਵਿੱਚ ਇੱਕ-ਦੂਜੇ ਨੂੰ ਗਲੇ ਲਗਾ ਲੈਂਦੇ ਹਨ, ਜਿਸ ਨਾਲ ਇਨ੍ਹਾਂ ਦਾ ਸ਼ੱਕੀ ਚਿਹਰਾ ਨੰਗਾ ਹੁੰਦਾ ਹੈ।

ਨਵ-ਨਿਯੁਕਤ ਨੌਜਵਾਨਾਂ ਵੱਲੋਂ ਭਵਿੱਖ ਰੁਸ਼ਨਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ

ਨਵ-ਨਿਯੁਕਤ ਨੌਜਵਾਨਾਂ ਵੱਲੋਂ ਭਵਿੱਖ ਰੁਸ਼ਨਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ

ਸੂਬੇ ਦੇ ਨਵ-ਨਿਯੁਕਤ ਨੌਜਵਾਨਾਂ, ਜਿਨ੍ਹਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ, ਨੇ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਨਵ-ਨਿਯੁਕਤ ਨੌਜਵਾਨਾਂ ਨੇ ਦੱਸਿਆ ਕਿ ਇਹ ਨੌਕਰੀਆਂ ਉਨ੍ਹਾਂ ਨੂੰ ਨਿਰੋਲ ਮੈਰਿਟ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ, ਜਿਸ ਨਾਲ ਉਨ੍ਹਾਂ ਦਾ ਭਵਿੱਖ ਉਜਵਲ ਹੋ ਗਿਆ ਹੈ।
ਸੁਖਪ੍ਰੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਅਤੇ ਉਸ ਦੀ ਪਤਨੀ ਹਰਪ੍ਰੀਤ ਕੌਰ ਸਹਾਇਕ ਪ੍ਰੋਫੈਸਰ ਵਜੋਂ ਨੌਕਰੀ ਮਿਲਣ ਉਪਰੰਤ ਵਿਦੇਸ਼ ਤੋਂ ਵਾਪਸ ਆਏ ਹਨ। ਉਸ ਨੇ ਸੂਬੇ ਦੇ ਨੌਜਵਾਨਾਂ ਨੂੰ ਸਲਾਹ ਦਿੱਤੀ ਕਿ ਹੁਣ ਨੌਕਰੀ ਲੈਣ ਲਈ ਵਿਦੇਸ਼ ਜਾਣ ਦੀ ਲੋੜ ਨਹੀਂ ਹੈ, ਸਗੋਂ ਸਖ਼ਤ ਮਿਹਨਤ ਕਰਕੇ ਆਪਣੇ ਦੇਸ਼ ਵਿੱਚ ਹੀ ਨੌਕਰੀ ਲਈ ਜਾ ਸਕਦੀ ਹੈ ਕਿਉਂਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਅਨੇਕਾਂ ਮੌਕੇ ਪ੍ਰਦਾਨ ਕਰ ਰਹੀ ਹੈ।

ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਵਿਸ਼ੇਸ਼ ਵਰਕਸ਼ਾਪ

ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਵਿਸ਼ੇਸ਼ ਵਰਕਸ਼ਾਪ

ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਵਿਚ ਵਿੱਤੀ ਸਾਖਰਤਾ ਅਤੇ ਗਿਆਨ ਵਧਾਉਣ ਲਈ ਐਨ.ਸੀ.ਐਫ.ਈ. (ਨੈਸ਼ਨਲ ਸੈਂਟਰ ਫਾਰ ਫਾਈਨੈਂਸ਼ੀਅਲ ਐਜੂਕੇਸ਼ਨ) ਮੁੰਬਈ ਦੇ ਸਹਿਯੋਗ ਨਾਲ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਵਿਭਾਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਇਸ ਮੌਕੇ ਨੈਸ਼ਨਲ ਸੈਂਟਰ ਫ਼ਾਰ ਫ਼ਾਈਨੈਂਸ਼ਿਅਲ ਐਜੂਕੇਸ਼ਨ ਦੇ ਉੱਘੇ ਟ੍ਰੇਨਰ ਕੁਲਦੀਪ ਗਾਂਧੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਨਲਾਈਨ ਭੁਗਤਾਨ ਪਲੇਟਫਾਰਮਾਂ ਦੀ ਵਰਤੋਂ ਕਰਦੇ ਸਮੇਂ ਵਿੱਤੀ ਧੋਖਾਧੜੀ, ਕ੍ਰੈਡਿਟ ਕਾਰਡਾਂ ਦੀ ਸਹੀ ਵਰਤੋਂ, ਨਿਵੇਸ਼ ਦੇ ਵੱਖ-ਵੱਖ ਮੌਕਿਆਂ ਆਦਿ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਕਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਇੰਟਰੈਕਟਿਵ ਸੈਸ਼ਨ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਅਤੇ ਸਰਬਪੱਖੀ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾਉਂਦੇ ਹਨ। ਕਮਰਸ ਵਿਭਾਗ ਦੇ ਡਾ. ਹਰਜੀਤ ਕੌਰ ਨੇ ਅਜੋਕੇ ਸਮੇਂ ਅੰਦਰ ਅਜਿਹੇ ਜਾਗਰੂਕਤਾ ਕੈਂਪਾਂ ਅਤੇ ਵਰਕਸ਼ਾਪਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇਸ ਮੌਕੇ ਕਮਰਸ ਵਿਭਾਗ ਦੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਉੱਦਮਤਾ ਅਤੇ ਸਟਾਰਟ-ਅੱਪਸ 'ਤੇ ਮਾਹਿਰ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਉੱਦਮਤਾ ਅਤੇ ਸਟਾਰਟ-ਅੱਪਸ 'ਤੇ ਮਾਹਿਰ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਰੇਗਾ ਸਕੀਮਾਂ ਬਾਰੇ ਲਗਾਇਆ ਗਿਆ ਸਿਖਲਾਈ ਕੈਂਪ  

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਰੇਗਾ ਸਕੀਮਾਂ ਬਾਰੇ ਲਗਾਇਆ ਗਿਆ ਸਿਖਲਾਈ ਕੈਂਪ  

ਵਿਧਾਇਕ ਰਾਏ ਦੇ ਯਤਨਾਂ ਸਦਕਾ ਬ੍ਰਾਹਮਣ ਮਾਜਰਾ ਦੇ ਨਜਾਇਜ਼ ਕਬਜ਼ਿਆਂ ਦਾ ਮਸਲਾ ਸੁਲਝਿਆ

ਵਿਧਾਇਕ ਰਾਏ ਦੇ ਯਤਨਾਂ ਸਦਕਾ ਬ੍ਰਾਹਮਣ ਮਾਜਰਾ ਦੇ ਨਜਾਇਜ਼ ਕਬਜ਼ਿਆਂ ਦਾ ਮਸਲਾ ਸੁਲਝਿਆ

ਪੰਜਾਬ ਪੁਲਿਸ ਨੇ 10 ਕਿਲੋ ਹੈਰੋਇਨ ਰੱਖਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ 10 ਕਿਲੋ ਹੈਰੋਇਨ ਰੱਖਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਨਵੀਂ ਕਿਤਾਬ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਨਵੀਂ ਕਿਤਾਬ "ਸਿੱਖ ਕਾਜ ਨੂੰ ਪ੍ਰਣਾਈਆਂ ਮਹਾਨ ਸਿੱਖ ਇਸਤਰੀਆਂ" ਪੰਜਾਬੀ ਸਾਹਿਤ ਸਭਾ, ਨਵੀਂ ਦਿੱਲੀ ਵੱਲੋਂ ਲੋਕ ਅਰਪਣ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਬਸੰਤ ਕੀਰਤਨ ਦਰਬਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਬਸੰਤ ਕੀਰਤਨ ਦਰਬਾਰ

ਸਰਕਾਰ ਵੱਲੋਂ ਹਾਦਸੇ ਦਾ ਸ਼ਿਕਾਰ ਹੋਏ ਜਖਮੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ

ਸਰਕਾਰ ਵੱਲੋਂ ਹਾਦਸੇ ਦਾ ਸ਼ਿਕਾਰ ਹੋਏ ਜਖਮੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ

ਪੰਜਾਬ ਵਿੱਚ 46,338 GST ਟੈਕਸਦਾਤਾ ਸ਼ਾਮਲ ਹੋਏ: Finance Minister Cheema

ਪੰਜਾਬ ਵਿੱਚ 46,338 GST ਟੈਕਸਦਾਤਾ ਸ਼ਾਮਲ ਹੋਏ: Finance Minister Cheema

ਪੰਜਾਬ ਦੇ ਮੰਤਰੀ ਨੇ ਤਿੰਨ ਆਈਟੀ-ਅਧਾਰਤ ਵਿੱਤੀ ਮਾਡਿਊਲ ਲਾਂਚ ਕੀਤੇ

ਪੰਜਾਬ ਦੇ ਮੰਤਰੀ ਨੇ ਤਿੰਨ ਆਈਟੀ-ਅਧਾਰਤ ਵਿੱਤੀ ਮਾਡਿਊਲ ਲਾਂਚ ਕੀਤੇ

ਮੁੱਖ ਮੰਤਰੀ ਦੀ ਨਵ-ਨਿਯੁਕਤ ਪੀ.ਸੀ.ਐਸ. ਅਫ਼ਸਰਾਂ ਨੂੰ ਨਸੀਹਤ; ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜੇ

ਮੁੱਖ ਮੰਤਰੀ ਦੀ ਨਵ-ਨਿਯੁਕਤ ਪੀ.ਸੀ.ਐਸ. ਅਫ਼ਸਰਾਂ ਨੂੰ ਨਸੀਹਤ; ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜੇ

ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਕਾਂ ਨੂੰ ਵੱਡੀ ਰਾਹਤ, ਪਸ਼ੂਆਂ ਨੂੰ ਸੱਪ ਦੇ ਕੱਟਣ `ਤੇ ਲਗਾਇਆ ਜਾਵੇਗਾ ਮੁਫਤ ਟੀਕਾ: ਡਾ. ਰਵਿੰਦਰ ਸਿੰਘ

ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਕਾਂ ਨੂੰ ਵੱਡੀ ਰਾਹਤ, ਪਸ਼ੂਆਂ ਨੂੰ ਸੱਪ ਦੇ ਕੱਟਣ `ਤੇ ਲਗਾਇਆ ਜਾਵੇਗਾ ਮੁਫਤ ਟੀਕਾ: ਡਾ. ਰਵਿੰਦਰ ਸਿੰਘ

ਅੰਤਰਰਾਜੀ ਕਪੈਸਟੀ ਬਿਲਡਿੰਗ ਪ੍ਰੋਗਰਾਮ ਲਈ ਚੁਣੇ ਗਏ ਸਾਇੰਸ ਅਧਿਆਪਕ ਕੁਲਜੀਤ ਸਿੰਘ ਦਾ ਕੀਤਾ ਸਨਮਾਨ

ਅੰਤਰਰਾਜੀ ਕਪੈਸਟੀ ਬਿਲਡਿੰਗ ਪ੍ਰੋਗਰਾਮ ਲਈ ਚੁਣੇ ਗਏ ਸਾਇੰਸ ਅਧਿਆਪਕ ਕੁਲਜੀਤ ਸਿੰਘ ਦਾ ਕੀਤਾ ਸਨਮਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਲਗਾਇਆ ਗਿਆ ਯੁਵਕ ਵਿਰਾਸਤੀ ਮੇਲਾ 2025 

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਲਗਾਇਆ ਗਿਆ ਯੁਵਕ ਵਿਰਾਸਤੀ ਮੇਲਾ 2025 

ਸਿਵਲ ਸਰਜਨ ਨੇ ਐਸ.ਐਮ.ਓਜ਼ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਕੀਤੀਆਂ ਸਖਤ ਹਦਾਇਤਾਂ 

ਸਿਵਲ ਸਰਜਨ ਨੇ ਐਸ.ਐਮ.ਓਜ਼ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਕੀਤੀਆਂ ਸਖਤ ਹਦਾਇਤਾਂ 

Back Page 41