Wednesday, August 20, 2025  

ਪੰਜਾਬ

ਡੀਬੀਯੂ ਸਕੂਲ ਆਫ਼ ਫਾਰਮੇਸੀ ਵੱਲੋਂ ਫੈਕਲਟੀ ਵਿਕਾਸ ਪ੍ਰੋਗਰਾਮ

ਡੀਬੀਯੂ ਸਕੂਲ ਆਫ਼ ਫਾਰਮੇਸੀ ਵੱਲੋਂ ਫੈਕਲਟੀ ਵਿਕਾਸ ਪ੍ਰੋਗਰਾਮ

ਡੀਬੀਯੂ ਸਕੂਲ ਆਫ਼ ਫਾਰਮੇਸੀ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਅੰਦਰੂਨੀ ਗੁਣਵੱਤਾ ਭਰੋਸਾ ਸੈੱਲ (ਆਈਕਿਊਏਸੀ) ਦੇ ਸਹਿਯੋਗ ਨਾਲ, "ਮੁੱਢਲੀ ਖੋਜ: ਪ੍ਰਾਇਮਰੀ ਖੋਜ ਰਾਹੀਂ ਉੱਤਮਤਾ" ਸਿਰਲੇਖ ਹੇਠ ਇੱਕ ਫੈਕਲਟੀ ਵਿਕਾਸ ਪ੍ਰੋਗਰਾਮ (ਐਫਡੀਪੀ) ਕਰਵਾਇਆ। ਹਫ਼ਤਾ ਭਰ ਚੱਲਣ ਵਾਲੀ ਇਸ ਐਫਡੀਪੀ ਦਾ ਉਦਘਾਟਨ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਦੁਆਰਾ ਕੀਤਾ ਗਿਆ। ਜਿਸ ਦਾ ਮੁੱਖ ਭਾਸ਼ਣ ਡਾ. ਮਿਲਿੰਦ ਪਾਰਲੇ, ਫਾਰਮਾਕੋਲੋਜੀ ਦੇ ਪ੍ਰੋਫੈਸਰ ਅਤੇ ਏਪੀਐਸਈ ਦੇ ਪ੍ਰਧਾਨ ਦੁਆਰਾ ਦਿੱਤਾ ਗਿਆ। ਸੈਸ਼ਨ ਕਨਵੀਨਰ ਸ਼ਿਵਾਨੀ ਪੰਨੂ ਨੇ ਬੁਲਾਰੇ ਨੂੰ ਰਸਮੀ ਤੌਰ 'ਤੇ ਪੇਸ਼ ਕੀਤਾ।ਹਰ ਦਿਨ ਪ੍ਰਸਿੱਧ ਸੰਸਥਾਵਾਂ ਦੇ ਉੱਘੇ ਬੁਲਾਰੇ ਡਾ. ਰਿਚਾ ਸ਼੍ਰੀ, ਫਾਰਮਾਕੋਗਨੋਸੀ ਦੇ ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਸਵਦੇਸ਼ੀ ਗਿਆਨ ਨੂੰ ਆਧੁਨਿਕ ਖੋਜ ਨਾਲ ਜੋੜਨ 'ਤੇ ਜ਼ੋਰ ਦਿੱਤਾ।

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਪੰਜ ਦਿਨਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਪੰਜ ਦਿਨਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵੱਲੋਂ ਇੱਕ ਹਫ਼ਤੇ ਦਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ. ਡੀ. ਪੀ.) “ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਵਿੱਚ ਉੱਭਰ ਰਹੇ ਰੁਝਾਨ” ਵਿਸ਼ੇ 'ਤੇ 21 ਤੋਂ 25 ਜੁਲਾਈ 2025 ਤੱਕ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਐਫ. ਡੀ. ਪੀ. ਦਾ ਮਕਸਦ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਨੂੰ ਨਵੀਨਤਮ ਏ. ਆਈ. ਅਤੇ ਐਮ. ਐਲ .ਟੈਕਨਾਲੋਜੀਆਂ, ਟੂਲਸ ਅਤੇ ਰਿਸਰਚ ਪ੍ਰਵਿਰਤੀਆਂ ਨਾਲ ਜਾਣੂ ਕਰਵਾਉਣਾ ਹੈ। ਵਿਦਵਾਨ ਅਤੇ ਉਦਯੋਗਕ ਵਿਸ਼ੇਸ਼ਗਿਆਨੀਆਂ ਦੁਆਰਾ ਸੈਸ਼ਨਾਂ ਵਿੱਚ ਥਿਊਰੀ ਅਤੇ ਪ੍ਰਯੋਗਾਤਮਕ ਸਿੱਖਿਆ ਦਿੱਤੀ ਜਾ ਰਹੀ ਹੈ।ਡਾ. ਨਵਦੀਪ ਕੌਰ, ਪ੍ਰੋਫੈਸਰ ਅਤੇ ਮੁਖੀ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ, ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸਮਾਰੋਹ ਦੀ ਸ਼ੋਭਾ ਵਧਾਈ।

ਮੁੱਖ ਮੰਤਰੀ ਨੇ ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ 31.30 ਕਰੋੜ ਰੁਪਏ ਦੀ ਗਰਾਂਟਾਂ ਵੰਡੀਆਂ

ਮੁੱਖ ਮੰਤਰੀ ਨੇ ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ 31.30 ਕਰੋੜ ਰੁਪਏ ਦੀ ਗਰਾਂਟਾਂ ਵੰਡੀਆਂ

ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ।

ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਰੁਪਏ ਦੀਆਂ ਗਰਾਂਟਾਂ ਵੰਡਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਇਸ ਸਕੀਮ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਵਿੱਚ ਇਸ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਇਸ ਦਾ ਸੂਬੇ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਮਸਲਿਆਂ ਉੱਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਅਜਿਹੇ ਆਗੂਆਂ ਦੇ ਸ਼ੱਕੀ ਕਿਰਦਾਰ ਬਾਰੇ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣੂੰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ ਦਾ ਮੰਤਵ ਕਿਸਾਨਾਂ ਲਈ ਆਮਦਨ ਦੇ ਸਥਾਈ ਸਰੋਤ ਪੈਦਾ ਕਰ ਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜ਼ਮੀਨ ਜਬਰੀ ਐਕੁਆਇਰ ਨਹੀਂ ਕੀਤੀ ਜਾਵੇਗੀ ਅਤੇ ਜਿਹੜੇ ਕਿਸਾਨ ਸਹਿਮਤ ਹੋਣਗੇ, ਉਨ੍ਹਾਂ ਦੀ ਜ਼ਮੀਨ ਹੀ ਇਸ ਨੀਤੀ ਤਹਿਤ ਲਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੀਤੀ ਤਹਿਤ ਕਿਸਾਨਾਂ ਨੂੰ ਰਿਹਾਇਸ਼ੀ ਤੇ ਕਮਰਸ਼ੀਅਲ ਪਲਾਟ ਮਿਲਣਗੇ।

ਮਾਨ ਸਰਕਾਰ ਜੀਵਨਜੋਤ ਪ੍ਰਾਜੈਕਟ 2.0 ਤਹਿਤ ਸੂਬੇ ਨੂੰ ਬਾਲ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ 'ਤੇ ਕਰ ਰਹੀ ਹੈ ਯਤਨ; ਭੀਖ ਮੰਗਦੇ 21 ਬੱਚਿਆਂ ਨੂੰ ਕੀਤਾ ਗਿਆ ਰੈਸਕਿਉ: ਡਾ. ਬਲਜੀਤ ਕੌਰ

ਮਾਨ ਸਰਕਾਰ ਜੀਵਨਜੋਤ ਪ੍ਰਾਜੈਕਟ 2.0 ਤਹਿਤ ਸੂਬੇ ਨੂੰ ਬਾਲ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ 'ਤੇ ਕਰ ਰਹੀ ਹੈ ਯਤਨ; ਭੀਖ ਮੰਗਦੇ 21 ਬੱਚਿਆਂ ਨੂੰ ਕੀਤਾ ਗਿਆ ਰੈਸਕਿਉ: ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਕਿਹਾ ਕਿ ਜੇ ਜਾਂਚ ਦੌਰਾਨ ਇਹ ਸਾਬਤ ਹੁੰਦਾ ਹੈ ਕਿ ਕਿਸੇ ਵਿਅਕਤੀ ਵੱਲੋਂ ਇਨ੍ਹਾਂ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕੀਤਾ ਗਿਆ, ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਬੱਚੇ ਦੇ ਮਾਤਾ-ਪਿਤਾ ਹੋਣ ਬਾਰੇ ਸ਼ੱਕ ਹੋਇਆ ਤਾਂ ਬਾਲ ਭਲਾਈ ਕਮੇਟੀਆਂ ਵੱਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਧੀਨ ਡੀ.ਐਨ.ਏ ਜਾਂਚ ਵੀ ਕਰਵਾਈ ਜਾ ਸਕਦੀ ਹੈ, ਤਾਂ ਜੋ ਬੱਚਿਆਂ ਦੀ ਹਕੀਕਤੀ ਪਛਾਣ ਦਾ ਪਤਾ ਲੱਗ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਿੱਧਾ ਉਦੇਸ਼ ਹੈ ਕਿ ਹਰ ਬੱਚੇ ਨੂੰ ਸੁਰੱਖਿਅਤ ਅਤੇ ਚੰਗੇ ਭਵਿੱਖ ਵਾਲਾ ਜੀਵਨ ਮਿਲੇ। ਜੀਵਨਜੋਤ 2.0 ਦੇ ਤਹਿਤ ਵਿਭਾਗ ਦੀਆਂ ਜ਼ਿਲ੍ਹਾ ਟੀਮਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਨਿਰੰਤਰ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਤੋਂ ਇਲਾਵਾ ਕਿਸੇ ਹੋਰ ਜ਼ਿਲ੍ਹੇ ਵਿੱਚ ਭੀਖ ਮੰਗਦੇ ਬੱਚਿਆਂ ਦੇ ਕੇਸ ਸਾਹਮਣੇ ਨਹੀਂ ਆਏ, ਜੋ ਕਿ ਸੂਬਾ ਸਰਕਾਰ ਦੀ ਜਾਗਰੂਕਤਾ ਮੁਹਿੰਮ ਅਤੇ ਨੀਤੀਗਤ ਇਰਾਦਿਆਂ ਦੀ ਸਫਲਤਾ ਨੂੰ ਦਰਸਾਉਂਦਾ ਹੈ।

ਭਾਜਪਾ ਪੰਜਾਬ ਦੀ ਲੀਗਲ ਸੈੱਲ ਦੀ ਟੀਮ ਵੱਲੋਂ ਐਡਵੋਕੇਟ ਐਨ.ਕੇ. ਵਰਮਾ ਦੀ ਅਗਵਾਈ ਹੇਠ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਦਿੱਤੀਆਂ ਵਧਾਈਆਂ

ਭਾਜਪਾ ਪੰਜਾਬ ਦੀ ਲੀਗਲ ਸੈੱਲ ਦੀ ਟੀਮ ਵੱਲੋਂ ਐਡਵੋਕੇਟ ਐਨ.ਕੇ. ਵਰਮਾ ਦੀ ਅਗਵਾਈ ਹੇਠ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਦਿੱਤੀਆਂ ਵਧਾਈਆਂ

ਭਾਰਤੀ ਜਨਤਾ ਪਾਰਟੀ ਪੰਜਾਬ ਦੀ ਲੀਗਲ ਸੈੱਲ ਵੱਲੋਂ ਅੱਜ ਇੱਕ ਮਹੱਤਵਪੂਰਨ ਸ਼ਿਸ਼ਟਾਚਾਰ ਮੁਲਾਕਾਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਜੀ ਨੂੰ ਉਨ੍ਹਾਂ ਦੇ ਨਵੇਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੁਲਾਕਾਤ ਦੀ ਅਗਵਾਈ ਲੀਗਲ ਸੈੱਲ ਦੇ ਸੰਯੋਜਕ ਐਡਵੋਕੇਟ ਸ੍ਰੀ ਐਨ. ਕੇ. ਵਰਮਾ ਜੀ ਨੇ ਕੀਤੀ।

ਲੀਗਲ ਸੈੱਲ ਦੀ ਟੀਮ ਨੇ ਸ੍ਰੀ ਸ਼ਰਮਾ ਨੂੰ ਪੁਸ਼ਪ ਗੁੱਛਾ ਭੇਟ ਕਰਕੇ ਉਨ੍ਹਾਂ ਦੇ ਨੇਤ੍ਰਿਤਵ ਦਾ ਸਨਮਾਨ ਕੀਤਾ ਅਤੇ ਇਹ ਭਰੋਸਾ ਦਿਵਾਇਆ ਕਿ ਪੂਰੀ ਲੀਗਲ ਸੈੱਲ ਟੀਮ ਪਾਰਟੀ ਦੇ ਹਿੱਤ ਅਤੇ ਸੰਘਠਨ ਦੀ ਮਜ਼ਬੂਤੀ ਲਈ ਉਨ੍ਹਾਂ ਦੇ ਮਾਰਗਦਰਸ਼ਨ ਹੇਠ ਪੂਰੀ ਨਿਸ਼ਠਾ ਨਾਲ ਕੰਮ ਕਰੇਗੀ। ਇਸ ਦੌਰਾਨ ਸਾਰੇ ਮੈਂਬਰਾਂ ਨੇ ਇਕ ਆਵਾਜ਼ 'ਚ ਇਹ ਸੰਕਲਪ ਲਿਆ ਕਿ ਉਹ 2027 ਦੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਹੁਣੋਂ ਹੀ ਸ਼ੁਰੂ ਕਰਨਗੇ ਅਤੇ ਪੰਜਾਬ ਵਿੱਚ ਭਾਜਪਾ ਨੂੰ ਇੱਕ ਮਜ਼ਬੂਤ ਵਿਕਲਪ ਵਜੋਂ ਸਥਾਪਤ ਕਰਨ ਲਈ ਪੂਰਾ ਯਤਨ ਕਰਨਗੇ।

ਪਿਛਲੀਆਂ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਦਾ ਬਚਾਅ ਕੀਤਾ, ਨਵੇਂ ਕਾਨੂੰਨ ਨਾਲ ਮਿਲੇਗੀ ਮਿਸਾਲੀ ਸਜ਼ਾ-ਮੁੱਖ ਮੰਤਰੀ

ਪਿਛਲੀਆਂ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਦਾ ਬਚਾਅ ਕੀਤਾ, ਨਵੇਂ ਕਾਨੂੰਨ ਨਾਲ ਮਿਲੇਗੀ ਮਿਸਾਲੀ ਸਜ਼ਾ-ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਬੇਅਦਬੀ ਦੀਆਂ ਘਿਨਾਉਣੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸ਼ਰਨ ਦਿੰਦੀ ਰਹੀਆਂ ਹਨ ਪਰ ਸਾਡੀ ਸਰਕਾਰ ਵੱਲੋਂ ਨਵੇਂ ਕਾਨੂੰਨ ਨਾਲ ਅਜਿਹੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਵਿਵਸਥਾ ਕੀਤੀ ਗਈ ਹੈ।

ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ ਕੀਤੀਆਂ।
ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਵਿੱਚ ਅੱਜ ਅੱਠ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਸ਼ਹਿਣਾ, ਧੌਲਾ, ਤਲਵੰਡੀ, ਮੱਝੂਕੇ, ਕੁਤਬਾ, ਦੀਵਾਨਾ, ਵਜੀਦਕੇ ਕਲਾਂ ਅਤੇ ਠੁੱਲ੍ਹੀਵਾਲ ਵਿਖੇ ਬਣੀਆਂ ਇਨ੍ਹਾਂ ਅੱਠ ਲਾਇਬ੍ਰੇਰੀਆਂ 'ਤੇ ਕੁੱਲ 2.80 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਲਾਇਬ੍ਰੇਰੀ 35 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਕੰਪਿਊਟਰ, ਇੰਟਰਨੈੱਟ ਦੀ ਸਹੂਲਤ, ਮਿਆਰੀ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਨਸ਼ਿਆਂ ਦਾ ਤਿਆਗ ਕਰ ਰਹੇ ਵਿਅਕਤੀਆਂ ਨੂੰ ਸਵੈ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਕਿੱਤਾ ਮੁਖੀ ਕੋਰਸ ਦੀ ਸਿਖਲਾਈ ਦਿੱਤੀ

ਨਸ਼ਿਆਂ ਦਾ ਤਿਆਗ ਕਰ ਰਹੇ ਵਿਅਕਤੀਆਂ ਨੂੰ ਸਵੈ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਕਿੱਤਾ ਮੁਖੀ ਕੋਰਸ ਦੀ ਸਿਖਲਾਈ ਦਿੱਤੀ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ " ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਉਥੇ ਹੀ ਨਸ਼ਿਆਂ ਦਾ ਤਿਆਗ ਕਰਨ ਵਾਲਿਆਂ ਨੂੰ ਸਮਾਜ ਅੰਦਰ ਮੁੜ ਤੋਂ ਬਿਹਤਰ ਜਿੰਦਗੀ ਬਤੀਤ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਬ੍ਰਾਹਮਣ ਮਾਜਰਾ ਵਿਖੇ ਨਸ਼ੇ ਦਾ ਤਿਆਗ ਕਰਨ ਵਾਲੇ ਵਿਅਕਤੀਆਂ ਨੂੰ ਕਿੱਤਾ ਮੁਖੀ ਕੋਰਸ ਦੇ ਸਰਟੀਫਿਕੇਟ ਵੰਡਣ ਮੌਕੇ ਕੀਤਾ। ਸੁਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਅਗਵਾਈ ਤੇ ਦਿਸ਼ਾ ਨਿਰਦੇਸ਼ਾਂ ਹੇਠ ਬ੍ਰਾਹਮਣ ਮਾਜਰਾ ਦੇ ਮੁੜ ਵਸੇਬਾ ਕੇਂਦਰ ਵਿਖੇ ਸਟੇਟ ਬੈਂਕ ਆਫ ਇੰਡੀਆ ਦੀ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਆਰਸੇਟੀ ਵੱਲੋਂ "ਫਾਸਟ ਫੂਡ ਸਟਾਲ ਆਪਰੇਟਰ" ਨਾਮਕ ਵਿਸ਼ੇਸ਼ ਹੁਨਰ ਸਿਖਲਾਈ ਕੋਰਸ ਚਲਾਇਆ ਗਿਆ। ਇਹ ਸਿਖਲਾਈ ਕੋਰਸ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਚਲਾਇਆ ਗਿਆ ਜਿਸ ਵਿੱਚ ਇਨ੍ਹਾਂ ਵਿਅਕਤੀਆਂ ਨੂੰ 12 ਦਿਨ ਦੀ ਸਿਖਲਾਈ ਦਿੱਤੀ ਗਈ।

'ਆਪ' ਦੀ ਅਨਮੋਲ ਗਗਨ ਮਾਨ ਨੇ ਰਾਜਨੀਤੀ ਛੱਡ ਦਿੱਤੀ, ਖਰੜ ਦੇ ਵਿਧਾਇਕ ਵਜੋਂ ਦਿੱਤਾ ਅਸਤੀਫਾ, 'ਮੇਰਾ ਦਿਲ ਭਾਰੀ ਹੈ...'

'ਆਪ' ਦੀ ਅਨਮੋਲ ਗਗਨ ਮਾਨ ਨੇ ਰਾਜਨੀਤੀ ਛੱਡ ਦਿੱਤੀ, ਖਰੜ ਦੇ ਵਿਧਾਇਕ ਵਜੋਂ ਦਿੱਤਾ ਅਸਤੀਫਾ, 'ਮੇਰਾ ਦਿਲ ਭਾਰੀ ਹੈ...'

ਆਮ ਆਦਮੀ ਪਾਰਟੀ (ਆਪ) ਦੀ ਨੇਤਾ ਅਨਮੋਲ ਗਗਨ ਮਾਨ ਨੇ ਸ਼ਨੀਵਾਰ ਨੂੰ ਖਰੜ ਤੋਂ ਵਿਧਾਇਕ ਵਜੋਂ ਅਸਤੀਫਾ ਦੇ ਦਿੱਤਾ ਅਤੇ ਰਾਜਨੀਤੀ ਛੱਡਣ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ।

ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪਿਆ, ਬੇਨਤੀ ਕੀਤੀ ਕਿ ਇਸਨੂੰ ਜਲਦੀ ਤੋਂ ਜਲਦੀ ਸਵੀਕਾਰ ਕੀਤਾ ਜਾਵੇ।

ਗਾਇਕਾ ਤੋਂ ਸਿਆਸਤਦਾਨ ਬਣੀ ਇਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਖਰੜ ਵਿਧਾਨ ਸਭਾ ਸੀਟ ਤੋਂ ਚੁਣੀ ਗਈ ਸੀ।

ਉਹ ਮੰਤਰੀ ਵੀ ਬਣੀ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰ, ਨਿਵੇਸ਼ ਪ੍ਰਮੋਸ਼ਨ, ਕਿਰਤ ਅਤੇ ਪ੍ਰਾਹੁਣਚਾਰੀ ਦੇ ਵਿਭਾਗ ਵੀ ਸੰਭਾਲੇ। ਪਰ ਪਿਛਲੇ ਸਾਲ, ਭਗਵੰਤ ਮਾਨ ਸਰਕਾਰ ਨੇ ਮਾਨ ਸਮੇਤ ਚਾਰ ਮੰਤਰੀਆਂ ਨੂੰ ਕੈਬਨਿਟ ਵਿੱਚੋਂ ਕੱਢ ਦਿੱਤਾ।

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਫੈਲਾਉਣ ਵਾਲਿਆਂ ਨਾਲ ਕੋਈ ਰਹਿਮ ਨਹੀਂ ਵਰਤਿਆ ਜਾਵੇਗਾ ਅਤੇ ਖ਼ੁਦ ਨੂੰ ਅਜਿੱਤ ਮੰਨਣ ਵਾਲੇ ਨਸ਼ਾ ਤਸਕਰੀ ਦੇ ‘ਜਰਨੈਲਾਂ` ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ।

ਡਾ. ਮੰਜੂ ਦੀ ਅਗਵਾਈ ਵਾਲੀ ਸਿਹਤ ਵਿਭਾਗ ਦੀ ਟੀਮ ਕਰਮਚਾਰੀਆਂ ਨੇ ਪਿੰਡ ਖਰੇ ਵਿਖੇ ਕੀਤੀ ਕੂਲਰਾਂ ਦੀ ਜਾਂਚ

ਡਾ. ਮੰਜੂ ਦੀ ਅਗਵਾਈ ਵਾਲੀ ਸਿਹਤ ਵਿਭਾਗ ਦੀ ਟੀਮ ਕਰਮਚਾਰੀਆਂ ਨੇ ਪਿੰਡ ਖਰੇ ਵਿਖੇ ਕੀਤੀ ਕੂਲਰਾਂ ਦੀ ਜਾਂਚ

ਦੇਸ਼ ਭਗਤ ਯੂਨੀਵਰਸਿਟੀ ਨੇ ਪੰਜਾਬ ਦੀਆਂ ਦੋ ਸਰਕਾਰੀ ਤਕਨੀਕੀ ਯੂਨੀਵਰਸਿਟੀਆਂ ਨਾਲ ਸਮਝੌਤਿਆਂ 'ਤੇ ਕੀਤੇ ਦਸਤਖਤ

ਦੇਸ਼ ਭਗਤ ਯੂਨੀਵਰਸਿਟੀ ਨੇ ਪੰਜਾਬ ਦੀਆਂ ਦੋ ਸਰਕਾਰੀ ਤਕਨੀਕੀ ਯੂਨੀਵਰਸਿਟੀਆਂ ਨਾਲ ਸਮਝੌਤਿਆਂ 'ਤੇ ਕੀਤੇ ਦਸਤਖਤ

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਘਰੋਟਾ ਵਿਖੇ ਸਕੂਲ ਆਫ ਹੈਪੀਨੈਸ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਘਰੋਟਾ ਵਿਖੇ ਸਕੂਲ ਆਫ ਹੈਪੀਨੈਸ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

ਗੋਲਡਨ ਟੈਂਪਲ ਬੰਬ ਦੀ ਧਮਕੀ: ਬੇਰੁਜ਼ਗਾਰ ਸਾਫਟਵੇਅਰ ਇੰਜੀਨੀਅਰ ਹਿਰਾਸਤ ਵਿੱਚ

ਗੋਲਡਨ ਟੈਂਪਲ ਬੰਬ ਦੀ ਧਮਕੀ: ਬੇਰੁਜ਼ਗਾਰ ਸਾਫਟਵੇਅਰ ਇੰਜੀਨੀਅਰ ਹਿਰਾਸਤ ਵਿੱਚ

ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ

ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ

ਸੰਗਤਪੁਰ ਸੋਢੀਆਂ ਸਕੂਲ ਵਿਖੇ ਵਿਸ਼ਵ ਇਨਸਾਫ ਦਿਵਸ ਮਨਾਇਆ ਗਿਆ 

ਸੰਗਤਪੁਰ ਸੋਢੀਆਂ ਸਕੂਲ ਵਿਖੇ ਵਿਸ਼ਵ ਇਨਸਾਫ ਦਿਵਸ ਮਨਾਇਆ ਗਿਆ 

ਭੀਖ ਮੰਗਣ ਲਈ ਮਜ਼ਬੂਰ ਕੀਤੇ ਜਾ ਰਹੇ ਬੱਚਿਆਂ ਦਾ ਕਰਵਾਇਆ ਜਾਵੇਗਾ ਡੀਐਨਏ ਟੈਸਟ - ਮਹਿਮੀ

ਭੀਖ ਮੰਗਣ ਲਈ ਮਜ਼ਬੂਰ ਕੀਤੇ ਜਾ ਰਹੇ ਬੱਚਿਆਂ ਦਾ ਕਰਵਾਇਆ ਜਾਵੇਗਾ ਡੀਐਨਏ ਟੈਸਟ - ਮਹਿਮੀ

ਵਿਧਾਇਕ ਲਖਬੀਰ ਸਿੰਘ ਰਾਏ ਨੇ ਕਈ ਪਿੰਡਾਂ ਵਿੱਚ ਲੋਕਾਂ ਨੂੰ ਕੀਤਾ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ

ਵਿਧਾਇਕ ਲਖਬੀਰ ਸਿੰਘ ਰਾਏ ਨੇ ਕਈ ਪਿੰਡਾਂ ਵਿੱਚ ਲੋਕਾਂ ਨੂੰ ਕੀਤਾ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ

ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ 8.6 ਕਿਲੋ ਹੈਰੋਇਨ ਜ਼ਬਤ ਕੀਤੀ

ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ 8.6 ਕਿਲੋ ਹੈਰੋਇਨ ਜ਼ਬਤ ਕੀਤੀ

ਸਿਹਤ ਵਿਭਾਗ ਨੇ ਅੱਖਾਂ ਦੀ ਸਕਰੀਨਿੰਗ ਲਈ ਸਕੂਲ ਅਧਿਆਪਕਾਂ ਨੂੰ ਦਿੱਤੀ ਸਿਖਲਾਈ 

ਸਿਹਤ ਵਿਭਾਗ ਨੇ ਅੱਖਾਂ ਦੀ ਸਕਰੀਨਿੰਗ ਲਈ ਸਕੂਲ ਅਧਿਆਪਕਾਂ ਨੂੰ ਦਿੱਤੀ ਸਿਖਲਾਈ 

ਧਨੌਲਾ ਪੁਲਿਸ ਵੱਲੋਂ 15 ਗ੍ਰਾਮ ਚਿੱਟੇ ਸਮੇਤ ਇੱਕ ਕਾਬੂ

ਧਨੌਲਾ ਪੁਲਿਸ ਵੱਲੋਂ 15 ਗ੍ਰਾਮ ਚਿੱਟੇ ਸਮੇਤ ਇੱਕ ਕਾਬੂ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਜ਼ਮੀਨੀ ਪੱਧਰ 'ਤੇ ਦਿਖਾਈ ਦੇ ਰਹੀ- ਨੀਲ ਗਰਗ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਜ਼ਮੀਨੀ ਪੱਧਰ 'ਤੇ ਦਿਖਾਈ ਦੇ ਰਹੀ- ਨੀਲ ਗਰਗ

ਡਾ. ਬਲਜੀਤ ਕੌਰ ਵੱਲੋਂ ਬਾਲ ਵਿਆਹਾਂ ਦੇ ਮਾਮਲਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜਨਤਕ ਸਹਿਯੋਗ ਦੀ ਕੀਤੀ ਅਪੀਲ

ਡਾ. ਬਲਜੀਤ ਕੌਰ ਵੱਲੋਂ ਬਾਲ ਵਿਆਹਾਂ ਦੇ ਮਾਮਲਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜਨਤਕ ਸਹਿਯੋਗ ਦੀ ਕੀਤੀ ਅਪੀਲ

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

Back Page 5