Tuesday, May 06, 2025  

ਪੰਜਾਬ

ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

ਕਿਸੇ ਵੀ ਥਾਂ ਤੇ ਅੱਗ ਲੱਗਣ ਦੀ ਹਾਲਤ ਵਿੱਚ ਬਹੁਤ ਸਾਰਾ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ, ਦਫਤਰਾਂ , ਹਸਪਤਾਲਾਂ ਜਾਂ ਹੋਰ ਥਾਵਾਂ ਤੇ ਅੱਗ ਬੁਝਾਊ ਜੰਤਰ ਲੱਗੇ ਹੋਣ ਦੇ ਬਾਵਜੂਦ ਵੀ ਜੇਕਰ ਵਿਅਕਤੀ ਨੂੰ ਇਸ ਦਾ ਇਸਤੇਮਾਲ ਕਰਨਾ ਨਹੀ ਆਉਂਦਾ ਤਾਂ ਅੱਗ ਤੇ ਕਾਬੂ ਨਹੀਂ ਪਾਇਆ ਜਾ ਸਕਦਾ ,ਇਸ ਲਈ ਹਰ ਵਿਅਕਤੀ ਨੂੰ ਫਾਇਰ ਸੇਫਟੀ ਸਬੰਧੀ ਜਾਣਕਾਰੀ ਹੋਣੀ ਅਤੀ ਜਰੂਰੀ ਹੁੰਦੀ ਹੈ ਅਤੇ ਅੱਗ ਬੁਝਾਊ ਯੰਤਰ ਸੰਸਥਾਵਾਂ ਅੰਦਰ ਚਾਲੂ ਹਾਲਤ ਵਿੱਚ ਹੋਣੇ ਚਾਹੀਦੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਉਸ ਸਮੇਂ ਕੀਤਾ ਜਦੋਂ 'ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ', ਸਰਹਿੰਦ ਵੱਲੋਂ ਜ਼ਿਲਾ ਹਸਪਤਾਲ ਵਿਖੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਮੋਕ ਡਰਿੱਲ ਕਰਕੇ ਅੱਗ ਬੁਝਾਉਣ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਸੀ । ਫਾਇਰ ਸੇਫ਼ਟੀ ਵਿਭਾਗ ਦੀ ਟੀਮ ਜਿਸ ਵਿੱਚ ਸਟੇਸ਼ਨ ਫਾਇਰ ਅਫਸਰ ਹਰਪ੍ਰੀਤ ਸਿੰਘ , ਫਾਇਰਮੈਨ ਇੰਦਰਪਾਲ ਸਿੰਘ, ਪਾਇਲਟ ਜਸਪ੍ਰੀਤ ਸਿੰਘ, ਅਤੇ ਹੋਰ ਸਹਿਯੋਗੀ ਸਟਾਫ ਸ਼ਾਮਿਲ ਸਨ ਨੇ ਅੱਗ ਬਝਾਊ ਜੰਤਰਾਂ ਨੂੰ ਚਲਾ ਕੇ ਇਹਨਾਂ ਨੂੰ ਲੋੜ ਪੈਣ ਤੇ ਇਸਤੇਮਾਲ ਕਰਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਅੱਗ ਲੱਗਣ ਦੀ ਦੁਰਘਟਨਾ ਹੋਣ ਤੇ ਅੱਗ ਤੇ ਕਿਵੇਂ ਕਾਬੂ ਪਾਇਆ ਜਾ ਸਕਦਾ ਹੈ , ਅੱਗ ਕਿੰਨੇ ਕਿਸਮ ਦੀ ਹੁੰਦੀ ਹੈ, ਅੱਗ ਲੱਗਣ ਦੀ ਸੂਰਤ ਵਿੱਚ ਇਸ ਨੂੰ ਬੁਝਾਉਣ ਲਈ ਕਿਹੜਾ ਮਟੀਰੀਅਲ ਕਿਵੇਂ ਵਰਤਿਆ ਜਾ ਸਕਦਾ ਹੈ, ਬਾਰੇ ਵਿਸਥਾਰ ਸਹਿਤ ਦੱਸਿਆ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ , ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ, ਆਪ੍ਰੇਸ਼ਨਾਂ ਦੇ ਮਾਹਰ ਡਾ ਓਮਕਾਰਵੀਰ ਸਿੰਘ, ਡਾ ਨੀਰੂ ਸਿਆਲ, ਡਾ. ਸਤਨਾਮ ਸਿੰਘ ਬੰਗਾ,ਮੈਡੀਕਲ ਅਫਸਰ ਡਾ. ਸਚਿਨ ਨਰੂਲਾ,ਡਾ. ਪਰਵੀਨ ਕੌਰ, ਡਾ. ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ , ਗੁਰਦੀਪ ਸਿੰਘ, ਨਰਸਿੰਗ ਸਿਸਟਰ ਪਰਮਿੰਦਰ ਕੌਰ , ਐਲ.ਟੀ ਹਰਕੇਸ਼ ਕੌਰ, ਰੇਨੂ ਬਾਲਾ, ਸੰਦੀਪ ਕੈਂਥ , ਬਲਵਿੰਦਰ ਸਿੰਘ ਆਦਿ ਪੈਰਾਮੈਡੀਕਲ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਚੁੱਕੇ ਜਾ ਰਹੇ ਹਨ ਸਾਰਥਕ ਕਦਮ-ਵਿਧਾਇਕ ਲਖਬੀਰ ਰਾਏ

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਚੁੱਕੇ ਜਾ ਰਹੇ ਹਨ ਸਾਰਥਕ ਕਦਮ-ਵਿਧਾਇਕ ਲਖਬੀਰ ਰਾਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ,ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਲਾਹੇਵੰਦ ਸਾਬਤ ਹੋਵੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਪੋਲਾ, ਛਲੇੜੀ ਖੁਰਦ ਤੇ ਬਹਿਲੋਲਪੁਰ ਦੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਪੰਜਾਬ ਵਿੱਚ ਕਦੇ ਵੀ ਜਾਤ ਜਾਂ ਧਰਮ ਦੇ ਆਧਾਰ 'ਤੇ ਹਿੰਸਾ ਨਹੀਂ ਹੋਈ, ਜਿਹੜੇ ਲੋਕ ਅਜਿਹਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਹ ਨਹੀਂ ਹੋਣਗੇ ਸਫਲ - 'ਆਪ' ਵਿਧਾਇਕ

ਪੰਜਾਬ ਵਿੱਚ ਕਦੇ ਵੀ ਜਾਤ ਜਾਂ ਧਰਮ ਦੇ ਆਧਾਰ 'ਤੇ ਹਿੰਸਾ ਨਹੀਂ ਹੋਈ, ਜਿਹੜੇ ਲੋਕ ਅਜਿਹਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਹ ਨਹੀਂ ਹੋਣਗੇ ਸਫਲ - 'ਆਪ' ਵਿਧਾਇਕ

ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਹਾਲ ਹੀ ਵਿੱਚ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀ ਅਪਮਾਨਜਨਕ ਟਿੱਪਣੀ ਦੀ ਨਿੰਦਾ ਕੀਤੀ ਹੈ। 'ਆਪ' ਆਗੂਆਂ ਨੇ ਕਿਹਾ ਕਿ ਅਜਿਹੇ ਬਿਆਨ ਦੇ ਕੇ ਪੰਨੂ ਪੰਜਾਬ ਦੇ ਲੋਕਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਪੰਜਾਬ ਦੇ ਲੋਕ ਉਸਦੇ ਮਕਸਦ ਨੂੰ ਸਫਲ ਨਹੀਂ ਹੋਣ ਦੇਣਗੇ। 

ਵੀਰਵਾਰ ਨੂੰ, 'ਆਪ' ਵਿਧਾਇਕ ਡਾ. ਚਰਨਜੀਤ ਸਿੰਘ, ਦਿਨੇਸ਼ ਚੱਢਾ ਅਤੇ 'ਆਪ' ਨੇਤਾ ਹਰਮਿੰਦਰ ਢਾਹਾ ਨੇ ਇਸ ਮੁੱਦੇ 'ਤੇ ਰੋਪੜ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ ਅਤੇ ਪੰਨੂ ਦੇ ਬਿਆਨ ਦਾ ਸਖ਼ਤ ਵਿਰੋਧ ਕੀਤਾ।

ਮੀਡੀਆ ਨੂੰ ਸੰਬੋਧਨ ਕਰਦਿਆਂ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪੰਨੂ ਦੀਆਂ ਟਿੱਪਣੀਆਂ ਬਹੁਤ ਹੀ ਨਿੰਦਣਯੋਗ ਹਨ। ਸਾਡੇ ਗੁਰੂਆਂ ਨੇ ਮਨੁੱਖਤਾ ਬਾਰੇ ਗੱਲ ਕੀਤੀ ਹੈ। ਅਤੇ ਸਾਰੇ ਲੋਕਾਂ ਨੂੰ ਬਰਾਬਰ ਮੰਨਿਆ ਹੈ। ਪੰਜਾਬ ਵਿੱਚ ਕਦੇ ਵੀ ਜਾਤ ਜਾਂ ਧਰਮ ਦੇ ਆਧਾਰ 'ਤੇ ਕੋਈ ਹਿੰਸਾ ਨਹੀਂ ਹੋਈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਭਵਿੱਖ ਵਿੱਚ ਵੀ ਅਜਿਹਾ ਨਹੀਂ ਹੋਵੇਗਾ। ਇਸ ਲਈ, ਜੋ ਵੀ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹਾ ਹੈ, ਉਹ ਕਦੇ ਸਫਲ ਨਹੀਂ ਹੋਵੇਗਾ।

पंजाब में कभी भी जाति या धर्म के आधार पर हिंसा नहीं हुई, जो लोग ऐसा करने की कोशिश कर रहे हैं वे होंगे नाकामयाब - आप विधायक

पंजाब में कभी भी जाति या धर्म के आधार पर हिंसा नहीं हुई, जो लोग ऐसा करने की कोशिश कर रहे हैं वे होंगे नाकामयाब - आप विधायक

खालिस्तानी समर्थक गुरपतवंत पन्नू द्वारा पिछले दिनों संविधान निर्माता बाबा साहब डॉ भीमराव अंबेडकर के बारे में की गई अपमानजनक टिप्पणी की आम आदमी पार्टी (आप) नेताओं ने निंदा की। आप नेताओं ने कहा कि ऐसे बयान देकर पन्नू पंजाब के लोगों में फूट डालने की कोशिश कर रहा है, लेकिन पंजाबी उसके मकसद को कामयाब नहीं होने देंगे। 

वीरवार को रोपड़ में आप विधायक डॉ चरणजीत सिंह, दिनेश चड्ढा और आप नेता हरमिंदर ढाहे ने इस मुद्दे पर एक प्रेस कांफ्रेंस को संबोधित किया और पन्नू के बयान पर तीखा पलटवार किया।

ਸਾਰਾ ਦੇਸ਼ ਬਾਬਾ ਸਾਹਿਬ ਦਾ ਸਤਿਕਾਰ ਕਰਦਾ ਹੈ, ਪੰਨੂ ਨੂੰ ਦੇਸ਼ ਪ੍ਰਤੀ ਅੰਬੇਡਕਰ ਦੇ ਯੋਗਦਾਨ ਬਾਰੇ ਕੁਝ ਵੀ ਪਤਾ ਨਹੀਂ - ਗੋਇਲ

ਸਾਰਾ ਦੇਸ਼ ਬਾਬਾ ਸਾਹਿਬ ਦਾ ਸਤਿਕਾਰ ਕਰਦਾ ਹੈ, ਪੰਨੂ ਨੂੰ ਦੇਸ਼ ਪ੍ਰਤੀ ਅੰਬੇਡਕਰ ਦੇ ਯੋਗਦਾਨ ਬਾਰੇ ਕੁਝ ਵੀ ਪਤਾ ਨਹੀਂ - ਗੋਇਲ

ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਬਾਰੇ ਦਿੱਤੇ ਗਏ ਅਪਮਾਨਜਨਕ ਬਿਆਨ 'ਤੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਬਾਬਾ ਸਾਹਿਬ ਕਿਸੇ ਇੱਕ ਧਰਮ ਜਾਂ ਜਾਤੀ ਦੇ ਨਹੀਂ ਹਨ। ਪੂਰਾ ਦੇਸ਼ ਉਨ੍ਹਾਂ ਦਾ ਸਤਿਕਾਰ ਕਰਦਾ ਹੈ। ਪੰਨੂ ਨੂੰ ਅੰਬੇਡਕਰ ਦੇ ਦੇਸ਼ ਪ੍ਰਤੀ ਯੋਗਦਾਨ ਬਾਰੇ ਕੁਝ ਨਹੀਂ ਪਤਾ। ਇਸੇ ਲਈ ਉਹ ਇੰਨੀਆਂ ਘਟੀਆ ਟਿੱਪਣੀਆਂ ਕਰ ਰਿਹਾ ਹੈ।

ਬਰਿੰਦਰ ਗੋਇਲ ਨੇ ‘ਆਪ’ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਕੁਲਵੰਤ ਸਿੰਘ ਪੰਡੋਰੀ ਨਾਲ ਸੰਗਰੂਰ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਬਾਬਾ ਸਾਹਿਬ ਅੰਬੇਡਕਰ ਦੁਆਰਾ ਬਣਾਇਆ ਗਿਆ ਸੰਵਿਧਾਨ ਹੈ ਜਿਸ ਨੇ ਅੱਜ ਪੂਰੇ ਦੇਸ਼ ਨੂੰ ਇੱਕਜੁੱਟ ਰੱਖਿਆ ਹੈ। ਭਾਰਤ ਦੇ ਸੰਵਿਧਾਨ ਦੀ ਚਰਚਾ ਪੂਰੀ ਦੁਨੀਆ ਵਿੱਚ ਹੁੰਦੀ ਹੈ। ਇੰਨੀ ਮਹਾਨ ਸ਼ਖ਼ਸੀਅਤ ਵਿਰੁੱਧ ਇੰਨਾ ਘਟੀਆ ਬਿਆਨ ਦੇਣਾ ਬਹੁਤ ਮੰਦਭਾਗਾ ਹੈ।

ਸਾਵਧਾਨੀਆਂ ਵਰਤ ਕੇ ਗਰਮੀ ਦੇ ਉਲਟ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ : ਡਾ. ਦਵਿੰਦਰਜੀਤ ਕੌਰ।

ਸਾਵਧਾਨੀਆਂ ਵਰਤ ਕੇ ਗਰਮੀ ਦੇ ਉਲਟ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ : ਡਾ. ਦਵਿੰਦਰਜੀਤ ਕੌਰ।

ਗਰਮੀ ਦੇ ਇਸ ਮੌਸਮ ਦੌਰਾਨ ਸੂਬੇ ਦਾ ਤਾਪਮਾਨ ਦਿਨੋ ਦਿਨ ਵੱਧ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਸ ਦੇ ਹੋਰ ਵਧਣ ਦੀ ਸੰਭਾਵਨਾ ਹੈ। ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਡਾ. ਹਿਤਿੰਦਰ ਕੌਰ ਵੱਲੋਂ ਸੂਬੇ ਦੇ ਆਮ ਲੋਕਾਂ ਨੂੰ ਗਰਮੀ ਤੋਂ ਬਚਾਉਣ ਲਈ ਅਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਕੁਝ ਸਾਵਧਾਨੀਆਂ ਵਰਤ ਕੇ ਗਰਮੀ ਅਤੇ ਇਸ ਤੋਂ ਹੋਣ ਵਾਲੇ ਉਲਟ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਵਧੇਰੇ ਤਾਪਮਾਨ ਸਰੀਰ ਦੀ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਅਤੇ ਗਰਮੀ ਨਾਲ ਸੰਬਧਿਤ ਮੁਸ਼ਕਿਲਾਂ ਪੈਦਾ ਹੋਣ ਦਾ ਕਾਰਨ ਬਣਦਾ ਹੈ। ਉਹਨਾਂ ਕਿਹਾ ਕਿ ਨਵ ਜਨਮੇ ਬੱਚੇ ,ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ਤੇ ਬਿਮਾਰ ਲੋਕਾਂ ,ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜਾਂ ਆਦਿ ਨੂੰ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੜਕਦੀ ਧੁੱਪ ਵਿੱਚ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ ਇਸ ਲਈ ਸਾਨੂੰ ਬਾਹਰਲੇ ਕੰਮ ਸਵੇਰੇ ਸ਼ਾਮ ਕਰਨੇ ਚਾਹੀਦੇ ਹਨ ,ਹਰ ਅੱਧੇ ਘੰਟੇ ਬਾਅਦ ਭਾਵੇਂ ਪਿਆਸ ਨਾ ਵੀ ਲੱਗੀ ਹੋਵੇ ਤਾਂ ਵੀ ਪਾਣੀ ਪੀਣਾ ਚਾਹੀਦਾ ਹੈ।

'ਆਪ' ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਹੋ ਰਹੇ ਹਨ ਪਾਰਟੀ 'ਚ ਸ਼ਾਮਲ- ਈ ਟੀ ਓ

'ਆਪ' ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਹੋ ਰਹੇ ਹਨ ਪਾਰਟੀ 'ਚ ਸ਼ਾਮਲ- ਈ ਟੀ ਓ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਪੰਜਾਬ ਵਿੱਚ ਇੱਕ ਵੱਡਾ ਬਦਲਾਅ ਲੈ ਕੇ ਆਵੇਗੀ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਹੁਣ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲੋਂ ਵਧੀਆ ਸਿੱਖਿਆ ਪ੍ਰਾਪਤ ਕਰ ਸਕਣਗੇ।

ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਮੱਖਣ ਵਿੰਡੀ  ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਅਕਾਲੀ ਦਲ ਤੇ ਕਾਂਗਰਸ ਦੇ 50 ਤੋਂ ਵੱਧ ਪਰਿਵਾਰਾਂ ਨੂੰ ਸ਼ਾਮਿਲ ਕਰਦੇ ਸਮੇਂ ਕੀਤਾ। ਉਹਨਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਤੋ ਖ਼ੁਸ਼ ਹੋ ਕੇ ਵੱਡੀ ਗਿਣਤੀ ਵਿਚ ਲੋਕ ਆਪਣੀਆਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਪ ਵਿਚ ਸ਼ਾਮਲ ਹੋ ਰਹੇ ਹਨ। ਉਨਾਂ ਦੱਸਿਆ ਕਿ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਮੱਖਣ ਵਿੰਡੀ ਵਿਖੇ ਸੈਕੜੇ ਅਕਾਲੀ ਦੇ ਵਰਕਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨਾਂ ਸ਼ਾਮਲ ਹੋਣ ਵਾਲੇ ਵਰਕਰਾਂ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਇੰਨ੍ਹਾਂ ਦਾ ਪਾਰਟੀ ਵਿਚ ਪੂਰਾ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ।

ਭਲਾਈ ਸਕੀਮਾਂ 'ਚ ਵਾਧੂ ਸਹਿਯੋਗ ਤੇ ਨੀਤੀਗਤ ਸੁਧਾਰ ਦੀ ਮੰਗ; ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ 'ਚ ਰੱਖੀ ਪੰਜਾਬ ਦੀ ਆਵਾਜ਼

ਭਲਾਈ ਸਕੀਮਾਂ 'ਚ ਵਾਧੂ ਸਹਿਯੋਗ ਤੇ ਨੀਤੀਗਤ ਸੁਧਾਰ ਦੀ ਮੰਗ; ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ 'ਚ ਰੱਖੀ ਪੰਜਾਬ ਦੀ ਆਵਾਜ਼

ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੇਹਰਾਦੂਨ ਵਿੱਖੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਆਯੋਜਿਤ ਰਾਸ਼ਟਰੀ ਚਿੰਤਿਨ ਸ਼ਿਵਿਰ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆ ਕਿਹਾ ਕਿ ਅਨੁਸੂਚਿਤ ਜਾਤੀਆਂ, ਪਿੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਨਾਲ ਸਬੰਧਤ ਅਹਿਮ ਮਸਲੇ ਬੜੀ ਹੀ ਮਜ਼ਬੂਤੀ ਨਾਲ ਕੇਂਦਰ ਸਰਕਾਰ ਅੱਗੇ ਉਠਾਏ ਗਏ।

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ‘ਸਿਹਤਮੰਦ ਸ਼ੁਰੂਆਤ, ਆਸ਼ਾਵਾਦੀ ਭਵਿੱਖ’ ਥੀਮ ਨਾਲ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ    

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ‘ਸਿਹਤਮੰਦ ਸ਼ੁਰੂਆਤ, ਆਸ਼ਾਵਾਦੀ ਭਵਿੱਖ’ ਥੀਮ ਨਾਲ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ    

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਨਰਸਿੰਗ ਵੱਲੋਂ ਵਿਸ਼ਵ ਸਿਹਤ ਦਿਵਸ ਨੂੰ ‘ਸਿਹਤਮੰਦ ਸ਼ੁਰੂਆਤ, ਆਸ਼ਾਵਾਦੀ ਭਵਿੱਖ’ ਥੀਮ ਦੇ ਆਲੇ-ਦੁਆਲੇ ਕੇਂਦਰਿਤ ਇੱਕ ਦਿਲਚਸਪ ਅਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਨਾਲ ਮਨਾਇਆ ਗਿਆ। ਇਸ ਸਮਾਗਮ ਨੇ ਵਿਅਕਤੀਆਂ ਅਤੇ ਭਾਈਚਾਰਿਆਂ ਲਈ ਇੱਕ ਜੀਵੰਤ ਅਤੇ ਭਵਿੱਖ ਨੂੰ ਆਕਾਰ ਦੇਣ ਵਿੱਚ ਸ਼ੁਰੂਆਤੀ ਸਿਹਤ ਅਭਿਆਸਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ।ਇਸ ਦਿਨ ਸਿਹਤ ਅਤੇ ਤੰਦਰੁਸਤੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕਈ ਤਰ੍ਹਾਂ ਦੀਆਂ ਇੰਟਰਐਕਟਿਵ ਗਤੀਵਿਧੀਆਂ ਅਤੇ ਮੁਕਾਬਲੇ ਵੀ ਕਰਵਾਏ ਗਏ।ਇਸ ਮੌਕੇ ਇਕ ਸਿਹਤ ਜਾਗਰੂਕਤਾ ਰੈਲੀ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਫੈਕਲਟੀ ਦੀ ਉਤਸ਼ਾਹੀ ਭਾਗੀਦਾਰੀ ਦੇਖਣ ਨੂੰ ਮਿਲੀ, ਜੋ ਸਥਾਨਕ ਭਾਈਚਾਰੇ ਵਿੱਚ ਸਿਹਤਮੰਦ ਜੀਵਨ ਸ਼ੈਲੀ ਦਾ ਸੰਦੇਸ਼ ਲੈ ਕੇ ਗਈ।ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸਮਾਗਮ ਦੀ ਸ਼ੋਭਾ ਵਧਾਈ। ਆਪਣੇ ਭਾਸ਼ਣ ਵਿੱਚ, ਡਾ. ਜ਼ੋਰਾ ਸਿੰਘ ਨੇ ਹਾਜ਼ਰੀਨ ਨੂੰ ਸਿਹਤ ਪ੍ਰਤੀ ਇੱਕ ਸਰਗਰਮ ਪਹੁੰਚ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਸ਼ੁਰੂਆਤੀ ਤੰਦਰੁਸਤੀ ਵਿਕਲਪਾਂ ਦੇ ਜੀਵਨ ਭਰ ਲਈ ਪ੍ਰਭਾਵ ਨੂੰ ਉਜਾਗਰ ਕੀਤਾ।ਇਸ ਪ੍ਰੋਗਰਾਮ ਦੀ ਸਫਲਤਾ ਫੈਕਲਟੀ ਮੈਂਬਰਾਂ ਦੇ ਸਮੂਹਿਕ ਯਤਨਾਂ ਦਾ ਪ੍ਰਮਾਣ ਸੀ, ਜਿਨ੍ਹਾਂ ਵਿੱਚ ਸਕੂਲ ਆਫ਼ ਨਰਸਿੰਗ ਦੇ ਪ੍ਰਿੰਸੀਪਲ ਡਾ. ਲਵਸੰਪੂਰਨਜੋਤ ਕੌਰ ਅਤੇ ਕਮਿਊਨਿਟੀ ਹੈਲਥ ਨਰਸਿੰਗ ਵਿਭਾਗ ਦੇ ਮੁਖੀ ਡਾ. ਪ੍ਰਭਜੋਤ ਸਿੰਘ ਸ਼ਾਮਲ ਸਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੁਆਰਾ ਐੱਚ. ਐੱਫ. ਸੁਪਰ ਦਾ ਉਦਯੋਗਿਕ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੁਆਰਾ ਐੱਚ. ਐੱਫ. ਸੁਪਰ ਦਾ ਉਦਯੋਗਿਕ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦੇ ਕੈਮਿਸਟਰੀ ਵਿਭਾਗ ਦੇ ਗ੍ਰੈਜੂਏਸ਼ਨ ਅਤੇ ਮਾਸਟਰ ਪੱਧਰ ਦੇ ਵਿਦਿਆਰਥੀਆਂ ਨੇ 3 ਅਪ੍ਰੈਲ, 2025 ਨੂੰ ਆਪਣੇ ਉਦਯੋਗਿਕ ਐਕਸਪੋਜ਼ਰ ਪ੍ਰੋਗਰਾਮ ਦੇ ਹਿੱਸੇ ਵਜੋਂ ਫੋਕਲ ਪੁਆਇੰਟ, ਮੰਡੀ ਗੋਬਿੰਦਗੜ੍ਹ ਵਿਖੇ ਸਥਿਤ ਚਾਣਕਿਆ ਡੇਅਰੀ (ਐਚ. ਐਫ. ਸੁਪਰ) ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਡੇਅਰੀ ਉਤਪਾਦਨ, ਪ੍ਰੋਸੈਸਿੰਗ ਅਤੇ ਇੱਕ ਆਧੁਨਿਕ ਡੇਅਰੀ ਦੇ ਕੰਮਕਾਜ ਬਾਰੇ ਕੀਮਤੀ ਸਮਝ ਪ੍ਰਦਾਨ ਕਰਨਾ ਸੀ। ਇਸ ਵਿੱਚ ਵਿਦਿਆਰਥੀਆਂ ਨੂੰ ਡੇਅਰੀ ਪਲਾਂਟ ਦਾ ਇੱਕ ਵਿਆਪਕ ਦੌਰਾ ਕਰਵਾਇਆ ਗਿਆ, ਜਿਸ ਵਿੱਚ ਦੁੱਧ ਦੀ ਪ੍ਰੋਸੈਸਿੰਗ ਦੇ ਵੱਖ-ਵੱਖ ਪੜਾਵਾਂ ਦਾ ਡੂੰਘਾਈ ਨਾਲ ਪ੍ਰਦਰਸ਼ਨ - ਜਿਵੇਂ ਕਿ ਕੱਚਾ ਦੁੱਧ ਇਕੱਠਾ ਕਰਨ ਅਤੇ ਪਾਸਚੁਰਾਈਜ਼ੇਸ਼ਨ ਤੋਂ ਲੈ ਕੇ ਪੈਕੇਜਿੰਗ ਅਤੇ ਵੰਡ ਤੱਕ, ਸ਼ਾਮਲ ਸੀ।ਇਸ ਦੌਰੇ ਦੌਰਾਨ ਉਨ੍ਹਾਂ ਨੂੰ ਅਤਿ-ਆਧੁਨਿਕ ਮਸ਼ੀਨਰੀ ਨਾਲ ਜਾਣੂ ਕਰਵਾਇਆ ਗਿਆ ਅਤੇ ਉੱਚ-ਗੁਣਵੱਤਾ ਵਾਲੇ ਡੇਅਰੀ ਉਤਪਾਦਾਂ ਦੇ ਉਤਪਾਦਨ ਨੂੰ ਯਕੀਨੀ ਬਣਾਉਣ ਲਈ ਵਰਤੀਆਂ ਜਾਣ ਵਾਲੀਆਂ ਉੱਨਤ ਤਕਨੀਕਾਂ ਬਾਰੇ ਸਿੱਖਿਆ ਦਿੱਤੀ ਗਈ। ਇਸ ਦੌਰੇ ਦੌਰਾਨ, ਪਲਾਂਟ ਦੇ ਤਜਰਬੇਕਾਰ ਸਟਾਫ਼ ਨੇ ਸਫਾਈ ਮਿਆਰਾਂ, ਗੁਣਵੱਤਾ ਨਿਯੰਤਰਣ, ਅਤੇ ਟਿਕਾਊ ਅਭਿਆਸਾਂ ਦੀ ਮਹੱਤਤਾ ਬਾਰੇ ਦੱਸਿਆ ਜੋ ਡੇਅਰੀ ਸੁਰੱਖਿਆ ਅਤੇ ਕੁਸ਼ਲਤਾ ਦੋਵਾਂ ਨੂੰ ਬਣਾਈ ਰੱਖਣ ਲਈ ਅਪਣਾਇਆ ਜਾਂਦਾ ਹੈ। ਵਿਦਿਆਰਥੀਆਂ ਨੇ ਖਪਤਕਾਰਾਂ ਤੱਕ ਡੇਅਰੀ ਉਤਪਾਦਾਂ ਨੂੰ ਪਹੁੰਚਾਉਣ ਵਿੱਚ ਸ਼ਾਮਲ ਸਪਲਾਈ ਚੇਨ ਪ੍ਰਬੰਧਨ ਅਤੇ ਲੌਜਿਸਟਿਕਸ ਦੀ ਸਮਝ ਵੀ ਪ੍ਰਾਪਤ ਕੀਤੀ। ਚਾਣਕਿਆ ਡੇਅਰੀ ਦੇ ਪ੍ਰਬੰਧਨ ਨੇ ਡੇਅਰੀ ਖੇਤਰ ਵਿੱਚ ਨਵੀਨਤਾ ਅਤੇ ਸਥਿਰਤਾ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟ ਕੀਤੀ, ਅਤੇ ਰਹਿੰਦ-ਖੂੰਹਦ ਪ੍ਰਬੰਧਨ, ਪਾਣੀ ਦੀ ਸੰਭਾਲ ਅਤੇ ਊਰਜਾ-ਕੁਸ਼ਲ ਕਾਰਜਾਂ ਵਰਗੇ ਵਾਤਾਵਰਣ-ਅਨੁਕੂਲ ਅਭਿਆਸਾਂ 'ਤੇ ਜ਼ੋਰ ਦਿੱਤਾ।

ਕਿਸਾਨਾਂ ਨੂੰ ਮਿਲੇਗਾ 370 ਕਰੋੜ ਰੁਪਏ ਦਾ ਲਾਭ, ਨੌਜਵਾਨਾਂ ਨੂੰ ਮਿਲਣਗੀਆਂ 1200 ਨੌਕਰੀਆਂ

ਕਿਸਾਨਾਂ ਨੂੰ ਮਿਲੇਗਾ 370 ਕਰੋੜ ਰੁਪਏ ਦਾ ਲਾਭ, ਨੌਜਵਾਨਾਂ ਨੂੰ ਮਿਲਣਗੀਆਂ 1200 ਨੌਕਰੀਆਂ

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਨੇ 5,535 ਨਸ਼ਿਆਂ ਦੇ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਨੇ 5,535 ਨਸ਼ਿਆਂ ਦੇ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਦੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦੇ ਅਕਾਲ ਚਲਾਣਾ ਕਰਨ 'ਤੇ ਮਾਤਾ ਗੁਜਰੀ ਕਾਲਜ ਵਿੱਚ ਸੋਗ ਦੀ ਲਹਿਰ

ਪੰਜਾਬ ਦੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦੇ ਅਕਾਲ ਚਲਾਣਾ ਕਰਨ 'ਤੇ ਮਾਤਾ ਗੁਜਰੀ ਕਾਲਜ ਵਿੱਚ ਸੋਗ ਦੀ ਲਹਿਰ

ਵਿਦਿਆਰਥਣ ਨਾਲ ਬਲਾਤਕਾਰ ਦੇ ਦੋਸ਼ੀ ਸਵੈ-ਘੋਸ਼ਿਤ ਪਾਦਰੀ ਗਿੱਲ ਨੇ ਪੰਜਾਬ ਅਦਾਲਤ ਵਿੱਚ ਆਤਮ ਸਮਰਪਣ ਕੀਤਾ

ਵਿਦਿਆਰਥਣ ਨਾਲ ਬਲਾਤਕਾਰ ਦੇ ਦੋਸ਼ੀ ਸਵੈ-ਘੋਸ਼ਿਤ ਪਾਦਰੀ ਗਿੱਲ ਨੇ ਪੰਜਾਬ ਅਦਾਲਤ ਵਿੱਚ ਆਤਮ ਸਮਰਪਣ ਕੀਤਾ

ਜ਼ਿਲਾ ਹਸਪਤਾਲ ਵਿਖੇ ਪੀ.ਐਮ.ਐਸ.ਐਮ.ਏ ਤਹਿਤ ਗਰਭਵਤੀ ਔਰਤਾਂ ਦਾ ਕੀਤਾ ਵਿਸ਼ੇਸ਼ ਮੈਡੀਕਲ ਚੈਕਅੱਪ : ਡਾ. ਦਵਿੰਦਰਜੀਤ ਕੌਰ

ਜ਼ਿਲਾ ਹਸਪਤਾਲ ਵਿਖੇ ਪੀ.ਐਮ.ਐਸ.ਐਮ.ਏ ਤਹਿਤ ਗਰਭਵਤੀ ਔਰਤਾਂ ਦਾ ਕੀਤਾ ਵਿਸ਼ੇਸ਼ ਮੈਡੀਕਲ ਚੈਕਅੱਪ : ਡਾ. ਦਵਿੰਦਰਜੀਤ ਕੌਰ

ਐ.ਡੀ.ਵੀ.ਆਈ. ਗਰੁੱਪ ਆਫ ਕੰਪਨੀਜ਼ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ₹12 ਤੋਂ ₹14 ਲੱਖ ਦੇ ਸੈਲਰੀ ਪੈਕੇਜ ਨਾਲ ਪਲੇਸਮੈਂਟ ਡਰਾਈਵ ਸੰਪਨ 

ਐ.ਡੀ.ਵੀ.ਆਈ. ਗਰੁੱਪ ਆਫ ਕੰਪਨੀਜ਼ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ₹12 ਤੋਂ ₹14 ਲੱਖ ਦੇ ਸੈਲਰੀ ਪੈਕੇਜ ਨਾਲ ਪਲੇਸਮੈਂਟ ਡਰਾਈਵ ਸੰਪਨ 

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਹਰੇਕ ਪੱਖੋਂ ਬਿਹਤਰੀਨ ਬਣਾਉਣ ਲਈ ਵਚਨਬੱਧ-ਲਖਬੀਰ ਸਿੰਘ ਰਾਏ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਹਰੇਕ ਪੱਖੋਂ ਬਿਹਤਰੀਨ ਬਣਾਉਣ ਲਈ ਵਚਨਬੱਧ-ਲਖਬੀਰ ਸਿੰਘ ਰਾਏ

ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੂੰ ਹਰਿਆਣਾ ਪੰਜਾਬੀ ਸਾਹਿਤ ਅਤੇ ਸੰਸਕ੍ਰਿਤੀ ਅਕਾਡਮੀ ਵੱਲੋਂ ਕੀਤਾ ਗਿਆ ਸਨਮਾਨਿਤ

ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੂੰ ਹਰਿਆਣਾ ਪੰਜਾਬੀ ਸਾਹਿਤ ਅਤੇ ਸੰਸਕ੍ਰਿਤੀ ਅਕਾਡਮੀ ਵੱਲੋਂ ਕੀਤਾ ਗਿਆ ਸਨਮਾਨਿਤ

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ ਆਈਈਡੀ ਧਮਾਕੇ ਵਿੱਚ ਬੀਐਸਐਫ ਜਵਾਨ ਜ਼ਖਮੀ

ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ ਆਈਈਡੀ ਧਮਾਕੇ ਵਿੱਚ ਬੀਐਸਐਫ ਜਵਾਨ ਜ਼ਖਮੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ "ਸਮਾਜਿਕ ਖੋਜ ਵਿੱਚ ਨਵੀਨਤਾ: ਉੱਭਰਦੇ ਰੁਝਾਨ ਅਤੇ ਤਕਨੀਕਾਂ" ਵਿਸ਼ੇ 'ਤੇ ਵਰਕਸ਼ਾਪ 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਥਿੰਕ ਕੁਆਂਟਮ 2.0 ਹੇਕਾਥਾਨ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਥਿੰਕ ਕੁਆਂਟਮ 2.0 ਹੇਕਾਥਾਨ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਡਾ. ਹਰਸ਼ ਸਦਾਵਰਤੀ ਦੇਸ਼ ਭਗਤ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਵਜੋਂ ਨਿਯੁਕਤ

ਡਾ. ਹਰਸ਼ ਸਦਾਵਰਤੀ ਦੇਸ਼ ਭਗਤ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਵਜੋਂ ਨਿਯੁਕਤ

ਸਿਵਲ ਸਰਜਨ ਨੇ ਜ਼ਿਲ੍ਹਾ ਪੱਧਰੀ ਪੀਸੀਪੀਐਨਡੀਟੀ ਅਡਵਾਈਜ਼ਰੀ ਕਮੇਟੀ ਨਾਲ ਕੀਤੀ ਮੀਟਿੰਗ

ਸਿਵਲ ਸਰਜਨ ਨੇ ਜ਼ਿਲ੍ਹਾ ਪੱਧਰੀ ਪੀਸੀਪੀਐਨਡੀਟੀ ਅਡਵਾਈਜ਼ਰੀ ਕਮੇਟੀ ਨਾਲ ਕੀਤੀ ਮੀਟਿੰਗ

ਪੰਜਾਬ ਵਿੱਚ ਭਾਜਪਾ ਨੇਤਾ ਦੇ ਘਰ ਨੇੜੇ ਗ੍ਰਨੇਡ ਧਮਾਕੇ ਦਾ ਸ਼ੱਕ

ਪੰਜਾਬ ਵਿੱਚ ਭਾਜਪਾ ਨੇਤਾ ਦੇ ਘਰ ਨੇੜੇ ਗ੍ਰਨੇਡ ਧਮਾਕੇ ਦਾ ਸ਼ੱਕ

Back Page 8