ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਛੇ ਰਾਜਾਂ - ਅਸਾਮ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਕੇਰਲ ਅਤੇ ਉਤਰਾਖੰਡ ਨੂੰ 1,066.80 ਕਰੋੜ ਰੁਪਏ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ।
ਛੇ ਹੜ੍ਹ ਪ੍ਰਭਾਵਿਤ ਰਾਜਾਂ ਵਿੱਚੋਂ, ਅਸਾਮ ਨੂੰ 375.60 ਕਰੋੜ ਰੁਪਏ, ਮਨੀਪੁਰ ਨੂੰ 29.20 ਕਰੋੜ ਰੁਪਏ, ਮੇਘਾਲਿਆ ਨੂੰ 30.40 ਕਰੋੜ ਰੁਪਏ, ਮਿਜ਼ੋਰਮ ਨੂੰ 22.80 ਕਰੋੜ ਰੁਪਏ, ਕੇਰਲ ਨੂੰ 153.20 ਕਰੋੜ ਰੁਪਏ ਅਤੇ ਉੱਤਰਾਖੰਡ ਨੂੰ 455.60 ਕਰੋੜ ਰੁਪਏ, ਰਾਜ ਆਫ਼ਤ ਪ੍ਰਤੀਕਿਰਿਆ ਫੰਡ (SDRF) ਵਿੱਚੋਂ ਕੇਂਦਰੀ ਹਿੱਸੇ ਵਜੋਂ ਪ੍ਰਾਪਤ ਹੋਏ ਹਨ, ਮੰਤਰਾਲੇ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ।