ਪੜ੍ਹਾਈ ਦੇ ਨਾਲ-ਨਾਲ ਖੇਡਾਂ ਦਾ ਵੀ ਸਾਡੇ ਜੀਵਨ ਵਿੱਚ ਇੱਕ ਅਹਿਮ ਸਥਾਨ ਹੈ।ਖੇਡਾਂ ਵਿਦਿਆਰਥੀਆਂ ਵਿੱਚ ਨੈਤਿਕ ਗੁਣ, ਸਹਿਣਸ਼ੀਲਤਾ, ਅਨੁਸ਼ਾਸਨ, ਆਪਸੀ ਪਿਆਰ ਪੈਦਾ ਕਰਦੀਆਂ ਹਨ। ਇਸ ਨੂੰ ਮੁੱਖ ਰੱਖਦੇ ਹੋਏ ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਦੇ ਅੰਡਰ -19( ਲੜਕੇ) ਹਰਮਨਪ੍ਰੀਤ ਸਿੰਘ ਸੇਖੋ ਨੇ ਸਟੇਟ ਕ੍ਰਿਕਟ ਟੂਰਨਾਮੈਂਟ(ਸੰਗਰੂਰ ਟੀਮ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਪ੍ਰਾਪਤ ਕਰਕੇ ਕੇ ਆਪਣੇ ਸਕੂਲ , ਕੋਚ ਅਤੇ ਮਾਤਾ-ਪਿਤਾ ਦਾ ਨਾਂ ਰੁਸ਼ਨਾਇਆ। ਖਿਡਾਰੀ ਦੀ ਇਸ ਸਫ਼ਲਤਾ ਦਾ ਸਿਹਰਾ ਸਕੂਲ ਕ੍ਰਿਕਟ ਜਸਪਾਲਜੀਤ ਸਿੰਘ ਨੂੰ ਜਾਂਦਾ ਹੈ , ਜਿੰਨਾਂ ਨੇ ਪੂਰੀ ਲਗਨ ਅਤੇ ਮਿਹਨਤ ਨਾਲ ਪ੍ਰੈਕਟਿਸ ਕਰਵਾਈ । ਇਸ ਮੌਕੇ ਤੇ ਸਕੂਲ ਪ੍ਰਬੰਧਕ ਅਨਿਲ ਮਿੱਤਲ, ਆਸ਼ਿਮਾ ਮਿੱਤਲ ਅਤੇ ਸਕੂਲ ਪਿ੍ਰੰਸੀਪਲ ਯੋਗੇਸ਼ਵਰ ਸਿੰਘ ਬਟਿਆਲ ਨੇ ਕਿਹਾ ਕਿ ਇਸ ਸੰਸਥਾ ਦੇ ਵਿਦਿਆਰਥੀ ਵਿੱਦਿਅਕ ਖੇਤਰ ਵਿੱਚ ਹੀ ਨਹੀਂ ਸਗੋਂ ਖੇਡਾਂ ਵਿੱਚ ਵੀ ਮੋਹਰੀ ਹਨ। ਉਨ੍ਹਾਂ ਜੇਤੂ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਬਹੁਤ ਸਾਰੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ।