BREAKING NEWS
ਰਾਕੇਸ਼ ਅਸਥਾਨਾ ਨੂੰ ਦਿੱਲੀ ਦਾ ਸੀਪੀ ਬਣਾਉਣ ਦੇ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀਧਨਬਾਦ ਵਿੱਚ ਜੱਜ ਦੀ ਮੌਤ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੀਐਸ ਅਤੇ ਡੀਜੀਪੀ ਤੋਂ ਮੰਗੀ ਰਿਪੋਰਟਟੋਕੀਓ ਖੇਡਾਂ ਲਈ ਪੈਰਾਲਿੰਪਿਕ ਨਿਸ਼ਾਨੇਬਾਜ਼ ਨਰੇਸ਼ ਕੁਮਾਰ ਦੀ ਚੋਣ ਨਾ ਕਰਨ ਲਈ ਪੀਸੀਆਈ ਨੂੰ ਨੋਟਿਸਸੀਬੀਐਸਈ 12ਵੀਂ ਦਾ ਨਤੀਜਾ ਘੋਸ਼ਿਤ, 99.37 ਪ੍ਰਤੀਸ਼ਤ ਵਿਦਿਆਰਥੀ ਸਫਲਲੋਕ ਸਭਾ ਸੋਮਵਾਰ ਤੱਕ ਮੁਲਤਵੀ, ਦੋ ਬਿੱਲ ਪੇਸ਼ ਕੀਤੇ ਗਏਦੇਸ਼ ਵਿੱਚ ਕੋਰੋਨਾ ਨੇ ਮੁੜ ਫੜੀ ਰਫਤਾਰ, 44 ਹਜ਼ਾਰ ਤੋਂ ਵੱਧ ਨਵੇਂ ਮਰੀਜ਼ਟੋਕੀਓ ਓਲੰਪਿਕਸ : ਭਾਰਤੀ ਮਹਿਲਾ ਹਾਕੀ ਟੀਮ ਨੇ ਆਇਰਲੈਂਡ ਨੂੰ 1-0 ਨਾਲ ਹਰਾਇਆਮੁੱਕੇਬਾਜ਼ੀ ਵਿੱਚ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀ ਕੌਮ ਨੇ ਹਾਰ ਕੇ ਵੀ ਜਿੱਤੇ ਦਿਲਟੋਕੀਓ ਓਲੰਪਿਕਸ : ਭਾਰਤੀ ਮੁੱਕੇਬਾਜ਼ ਲਵਲੀਨਾ ਸੈਮੀਫਾਈਨਲ ਵਿੱਚ, ਮੈਡਲ ਪੱਕਾਖੇਤੀ ਕਾਨੂੰਨਾਂ ਖ਼ਿਲਾਫ਼ ਸੰਸਦ 'ਚ ਹਰਸਿਮਰਤ ਕੌਰ ਬਾਦਲ ਨੇ ਕੀਤਾ ਵਿਰੋਧ

Attack On Farmers

ਕਿਸਾਨਾਂ ਨੂੰ ਪ੍ਰਧਾਨ ਮੰਤਰੀ 'ਤੇ ਭਰੋਸਾ ਨਹੀਂ, ਅੰਦੋਲਨ ਇਸ ਬੇਭਰੋਸੇ ਦਾ ਨਤੀਜਾ : ਰਾਹੁਲ ਗਾਂਧੀ

ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਨੂੰ ਖਤਮ ਕਰਨ ਅਤੇ ਵਿਚਲਾ ਰਾਹ ਲੱਭਣ ਲਈ ਸਰਕਾਰ ਅਤੇ ਕਿਸਾਨਾਂ ਦਰਮਿਆਨ ਅੱਜ ਗੱਲਬਾਤ ਕੀਤੀ ਜਾਣੀ ਹੈ। ਉਮੀਦ ਹੈ ਕਿ ਗੱਲਬਾਤ ਦਾ ਇਹ ਛੇਵਾਂ ਦੌਰ ਹੱਲ ਕੱਢੇਗਾ। ਹਾਲਾਂਕਿ, ਗੱਲਬਾਤ ਤੋਂ ਪਹਿਲਾਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇ 'ਅਸਤਿਗ੍ਰਹ' ਦੇ ਲੰਬੇ ਇਤਿਹਾਸ ਕਾਰਨ ਅੱਜ ਕਿਸਾਨ ਉਨ੍ਹਾਂ 'ਤੇ ਭਰੋਸਾ ਨਹੀਂ ਕਰਦੇ। ਕਿਸਾਨੀ ਅੰਦੋਲਨ ਇਸ ਬੇਭਰੋਸੇ ਦਾ ਨਤੀਜਾ ਹੈ।

ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਰਾਹੁਲ, ਵਾਪਸ ਲੈਣੇ ਹੋਣਗੇ ਖੇਤੀਬਾੜੀ ਕਾਨੂੰਨ

ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਨੇਤਾਵਾਂ ਦੇ ਇੱਕ ਵਫ਼ਦ ਨੇ ਵੀਰਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। 

ਕਿਸਾਨਾਂ ਦੇ ਮੁੱਦਿਆਂ 'ਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸੀ ਆਗੂ ਭਲਕੇ ਕੱਢਣਗੇ ਮਾਰਚ

ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਜੱਥੇਬੰਦੀਆਂ ਦਾ ਵਿਰੋਧ ਬੁੱਧਵਾਰ ਨੂੰ 28ਵੇਂ ਦਿਨ ਵਿੱਚ ਦਾਖਲ ਹੋ ਗਿਆ। ਸਰਦੀਆਂ ਵਿੱਚ ਵੀ ਦਿੱਲੀ ਸਰਹੱਦ 'ਤੇ ਅੰਦੋਲਨ ਕਰਨ ਲਈ ਮਜਬੂਰ ਕਿਸਾਨਾਂ ਦੇ ਸਮਰਥਨ ਵਿੱਚ ਹੁਣ ਕਾਂਗਰਸ ਪਾਰਟੀ ਆ ਗਈ ਹੈ।

ਹੋਰ ਕਿੰਨੇ ਅੰਨਦਾਤਿਆਂ ਨੂੰ ਦੇਣੀ ਪਵੇਗੀ ਕੁਰਬਾਨੀ : ਰਾਹੁਲ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਨੇ ਇਕ ਵਾਰ ਫਿਰ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਨੇ ਇਕ ਮੀਡੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਿਸਾਨ ਅੰਦੋਲਨ ’ਚ ਹੁਣ ਤੱਕ 22 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਰਾਹੁਲ ਨੇ ਅਖਬਾਰ ਦੀ ਇਕ ਕਟਿੰਗ ਸਾਂਝੀ ਕਰਦਿਆਂ ਲਿਖਿਆ,‘‘ਹੋਰ ਕਿੰਨੇ ਅੰਨਦਾਤਾਵਾਂ ਨੂੰ ਕੁਰਬਾਨੀ ਦੇਣੀ ਪਵੇਗੀ? ਖੇਤੀ ਵਿਰੋਧੀ ਕਾਨੂੰਨ ਕਦੋਂ ਖਤਮ ਕੀਤੇ ਜਾਣਗੇ?’’

ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ 'ਤੇ ਹਮਲਾ, ਪੁੱਛਿਆ : 'ਖੇਤੀਬਾੜੀ ਕਾਨੂੰਨ ਹਟਾਉਣ ਲਈ ਹੋਰ ਕਿੰਨੀਆਂ ਕੁਰਬਾਨੀਆਂ ਦੇਣੀਆਂ ਪੈਣਗੀਆਂ'

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਸ਼ਨੀਵਾਰ ਨੂੰ 17ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਤੋਂ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਏ ਕਿਸਾਨਾਂ ਦੀ ਮੌਤ ਬਾਰੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਪੁੱਛਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਨੂੰ ਦੱਸਣ ਕਿ ਇਸ ਕਾਲੇ ਖੇਤੀਬਾੜੀ ਕਾਨੂੰਨਾਂ ਸੰਬੰਧੀ ਕਿਸਾਨ ਭਰਾਵਾਂ ਨੂੰ ਹੋਰ ਕਿੰਨੀਆਂ ਕੁਰਬਾਨੀਆਂ ਦੇਣੀਆਂ ਪੈਣਗੀਆਂ?

ਸਿੱਬਲ ਦਾ ਪ੍ਰਧਾਨ ਮੰਤਰੀ 'ਤੇ ਤੰਜ, ਕਿਹਾ - ਤੁਸੀਂ ਬੱਸ ਕਹਿੰਦੇ ਹੋ, ਸੁਣਦੇ ਨਹੀਂ

ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਨਿਸ਼ਾਨੇ ਤੇ ਹੈ। ਇਸ ਦੌਰਾਨ ਸੀਨੀਅਰ ਕਾਂਗਰਸੀ ਨੇਤਾ ਕਪਿਲ ਸਿੱਬਲ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵਰ੍ਹਦਿਆਂ ਕਿਹਾ ਹੈ,' ਜਦੋਂ ਤੋਂ ਤੁਸੀਂ ਸੱਤਾ ਵਿੱਚ ਆਏ ਹੋ, ਸਿਰਫ ਕਹਿ ਹੀ ਰਹੇ ਹੋ। ਕਦੇ ਲੋਕਾਂ ਦੀ ਨਹੀਂ ਸੁਣੀ। ਅੱਜ ਕਿਸਾਨ ਵੀ ਤੁਹਾਨੂੰ ਆਪਣਾ ਦਰਦ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ।

ਖੇਤੀਬਾੜੀ ਕਾਨੂੰਨ ਵਾਪਸ ਲਵੇ ਕੇਂਦਰ ਸਰਕਾਰ : ਸ਼ਰਦ ਪਵਾਰ

ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਪਹਿਲਾਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ। ਤਾਂ ਹੀ ਇਸ ਕਾਨੂੰਨ ਬਾਰੇ ਵਿਚਾਰ ਵਟਾਂਦਰੇ ਕੀਤੇ ਜਾ ਸਕਦੇ ਹਨ। ਇਹ ਤਿੰਨੇ ਕਾਨੂੰਨ ਸੰਸਦ ਵਿੱਚ ਬਿਨਾ ਚਰਚਾ ਤੋਂ ਪਾਸ ਕੀਤੇ ਗਏ ਹਨ।

ਰਾਹੁਲ ਗਾਂਧੀ ਨੇ ਕਿਸਾਨਾਂ ਦੀ ਆਮਦਨ ਦਾ ਚਾਰਟ ਸਾਂਝਾ ਕਰਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਖੇਤੀਬਾੜੀ ਕਾਨੂੰਨਾਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਸੰਗਠਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਕਿਸਾਨਾਂ ਦੀ ਆਮਦਨ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਿਸਾਨੀ ਦੀ ਆਰਥਿਕ ਸਥਿਤੀ ਸੁਧਾਰਨ ਦੀ ਬਜਾਏ ਇਸ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ।

ਕਿਸਾਨਾਂ ਦੇ ਹੱਕ 'ਚ ਨਿੱਤਰੇ ਕ੍ਰਿਕਟਰ ਖਿਡਾਰੀ ਮੌਂਟੀ ਪਨੇਸਰ

ਕਿਸਾਨਾਂ ਦਾ ਖੇਤੀ ਕਾਨੂਨਾਂ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ । ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਅੱਜ 13ਵਾਂ ਦਿਨ ਹੈ । ਭਾਰਤ ਵਿਚ ਸ਼ੁਰੂ ਹੋਇਆ ਕਿਸਾਨ ਪ੍ਰਦਰਸ਼ਨ ਹੁਣ ਪੂਰੀ ਦੁਨੀਆ ਵਿਚ ਪਹੁੰਚ ਗਿਆ ਹੈ । 

ਪੰਮੀ ਬਾਈ ਨੇ ਵਾਪਸ ਕੀਤਾ ਕੇਂਦਰ ਤੋਂ ਮਿਲਿਆ ਐਵਾਰਡ, ਕਿਹਾ- ਕਲਾਕਾਰ ਬਾਅਦ 'ਚ ਤੇ ਕਿਸਾਨ ਪਹਿਲਾਂ ਹਾਂ...

 ਕਿਸਾਨੀ ਅੰਦੋਲਨ 'ਚ ਪੰਜਾਬ ਦੇ ਕਲਾਕਾਰਾਂ ਦੀ ਸ਼ਮੂਲੀਅਤ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਸੱਭਿਆਚਾਰਕ ਗਾਇਕੀ ਨਾਲ ਵਿਲੱਖਣ ਪਛਾਣ ਬਣਾਉਣ ਵਾਲੇ ਗਾਇਕ ਪੰਮੀ ਬਾਈ ਨੇ ਜਿੱਥੇ ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਮੋਰਚੇ 'ਚ ਸ਼ਿਰਕਤ ਕੀਤੀ, ਉੱਥੇ ਹੀ ਕੇਂਦਰ ਸਰਕਾਰ ਵੱਲੋਂ ਮਿਲਿਆ 'ਸੰਗੀਤ ਨਾਟਕ ਅਕਾਦਮੀ' ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। 

ਕਿਸਾਨ ਸਿਰਫ ਆਪਣੀ ਮਿਹਨਤ ਦਾ ਸਨਮਾਨ ਚਾਹੁੰਦੇ ਹਨ : ਵਿਨੇਸ਼ ਫੋਗਾਟ

ਨਵੇਂ ਖੇਤੀਬਾੜੀ ਕਾਨੂੰਨ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਕਿ ਕਿਸਾਨ ਸਿਰਫ ਆਪਣੀ ਮਿਹਨਤ ਦਾ ਸਨਮਾਨ ਚਾਹੁੰਦੇ ਹਨ।

ਖੇਲ ਰਤਨ ਐਵਾਰਡ ਨਾਲ ਸਨਮਾਨਤ ਕਿਸਾਨਾਂ ਦਾ ਜ਼ਿਕਰ ਕਰਦਿਆਂ ਵਿਨੇਸ਼ ਨੇ ਟਵੀਟ ਕੀਤਾ, "ਬੋਲਣ ਤੋਂ ਥੱਕ ਗਏ, ਹੁਣ ਮੈਨੂੰ ਇੱਕ ਹੱਲ ਚਾਹੀਦਾ ਹੈ। ਮੈਂ ਕਿਸੇ ਹੋਰ ਦੇ ਅਧਿਕਾਰ ਨਹੀਂ ਚਾਹੁੰਦਾ, ਬਲਕਿ ਆਪਣੀ ਮਿਹਨਤ ਦਾ ਸਤਿਕਾਰ ਚਾਹੁੰਦਾ ਹਾਂ।"

ਕੰਗਨਾ ਨਾਲ ਲੜਾਈ ਤੋਂ ਬਾਅਦ ਸੋਸ਼ਲ ਮੀਡਿਆ ਤੇ ਛਾਏ ਦਿਲਜੀਤ ਦੋਸਾਂਝ, ਫਾਲੋਅਰਜ਼ 'ਚ ਜ਼ਬਰਦਸਤ ਉਛਾਲ

ਦਸੰਬਰ ਦੇ ਮਹੀਨੇ 'ਚ ਇੱਕ ਪਾਸੇ ਕਿਸਾਨਾਂ ਦੇ ਅੰਦੋਲਨ ਨੇ ਸੜਕਾਂ 'ਤੇ ਰਾਜਨੀਤੀ ਨੂੰ ਗਰਮਾ ਦਿੱਤਾ ਹੈ ਅਤੇ ਦੂਜੇ ਪਾਸੇ ਸੋਸ਼ਲ ਮੀਡਿਆ 'ਤੇ ਦਿਲਜੀਤ ਬਨਾਮ ਕੰਗਨਾ ਟਵਿੱਟਰ ਵਾਰ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ |

ਕਦੇ ਵੀ ਜ਼ਿਆਦਾ ਬੋਲਣ 'ਚ ਵਿਸ਼ਵਾਸ ਨਾ ਰੱਖਣ ਵਾਲੇ ਦਿਲਜੀਤ ਨੇ ਕੰਗਨਾ ਰਣੌਤ ਨੂੰ ਟਵਿੱਟਰ 'ਤੇ ਕਰਾਰੇ ਜਵਾਬ ਦਿੱਤੇ ਕਿ ਅਭਿਨੇਤਰੀ ਖ਼ੁਦ ਵੀ ਖਾਸਾ ਪਰੇਸ਼ਾਨੀ 'ਚ ਆ ਗਈ | ਕਿਸਾਨਾਂ ਨੂੰ ਲੈਕੇ ਸ਼ੁਰੂ ਹੋਈ ਬਹਿਸ ਇਸ ਕਦਰ ਅੱਗੇ ਵਧੀ ਕਿ ਦਿਲਜੀਤ ਨੇ ਕੰਗਨਾ ਤੇ ਚੁਣ- ਚੁਣ ਕੇ ਹਮਲਾ ਕੀਤਾ |

ਕਿਸਾਨਾਂ ਦੀਆਂ ਪਰੇਸ਼ਾਨੀਆਂ ਦਾ ਛੇਤੀ ਹੋਵੇ ਹੱਲ : ਹੀਮੈਨ ਧਰਮਿੰਦਰ

ਦਿੱਗਜ ਅਦਾਕਾਰ ਧਰਮਿੰਦਰ ਨੇ ਕੇਂਦਰ ਸਰਕਾਰ ਨੂੰ ਜੋਰ ਦੇ ਕੇ ਕਿਹਾ ਕਿ ਉਹ ਖੇਤੀਬਾੜੀ ਕਾਨੂੰਨਾਂ ਸਬੰਧੀ ਕਿਸਾਨਾਂ ਦੇ ਅੰਦੋਲਨਾਂ ਦਾ ਛੇਤੀ ਹੱਲ ਕੱਢੇ। ਉਨ੍ਹਾਂ ਨੇ ਇੱਕ ਦਿਨ ਪਹਿਲਾਂ ਹੀ ਅਜਿਹੇ ਇੱਕ ਟਵੀਟ ਨੂੰ ਹਟਾ ਦਿਤਾ ਸੀ। ਜ਼ਿਕਰਯੋਗ ਹੈ ਕਿ 84 ਸਾਲਾ ਅਦਾਕਾਰ ਨੇ ਵੀਰਵਾਰ ਨੂੰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ ਵਿਰੋਧ ਪ੍ਰਦਰਸ਼ਨ ਅਤੇ ਇਸ ਕਰਕੇ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਵਧਣ ਦੇ ਖਦਸ਼ੇ ਦਾ ਛੇਤੀ ਤੋਂ ਛੇਤੀ ਹੱਲ ਕਢੇ।

'ਕਾਲੇ ਕਾਨੂੰਨਾਂ' ਨੂੰ ਰੱਦ ਕਰਨ ਤੋਂ ਘੱਟ ਕੁਝ ਵੀ ਸਵੀਕਾਰਨਾ ਕਿਸਾਨਾਂ ਨਾਲ ਵਿਸ਼ਵਾਸਘਾਤ : ਰਾਹੁਲ ਗਾਂਧੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਨੇਤਾਵਾਂ ਅਤੇ ਕੇਂਦਰ ਸਰਕਾਰ ਦਰਮਿਆਨ ਦੂਜੇ ਦੌਰ ਦੀ ਗੱਲਬਾਤ ਨੂੰ ਲੈ ਕੇ ਟਵੀਟ ਕੀਤਾ।  ਰਾਹੁਲ ਨੇ ਕਿਹਾ ਕਿ ਖੇਤੀਬਾੜੀ ਸਬੰਧੀ 'ਕਾਲੇ ਕਾਨੂੰਨਾਂ' ਨੂੰ ਪੂਰੀ ਤਰ੍ਹਾਂ ਨਾਲ ਰੱਦ ਕਰਨ ਤੋਂ ਘੱਟ ਕੁਝ ਵੀ ਸਵੀਕਾਰ ਕਰਨਾ ਕਿਸਾਨਾਂ ਨਾਲ ਵਿਸ਼ਵਾਸਘਾਤ ਹੋਵੇਗਾ । 

 
Download Mobile App