Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

Corona

ਕੋਰੋਨਾ ਦਾ ਕਹਿਰ : ਪਿਛਲੇ 24 ਘੰਟਿਆਂ ਦੌਰਾਨ 1.84 ਲੱਖ ਨਵੇਂ ਮਾਮਲੇ, 1027 ਮੌਤਾਂ

ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ 15 ਲੱਖ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ ਇੱਕ ਲੱਖ 84 ਹਜ਼ਾਰ 372 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ, ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ ਕੁਲ 1,38,73,825 ਮਾਮਲੇ ਸਾਹਮਣੇ ਆਏ ਹਨ। 

ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਚੱਲਦਿਆਂ ਕਣਕ ਦੀ ਖਰੀਦ ਤੇ ਚੁਕਾਈ ’ਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਪਾਹੜਾ

ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਫਸਲ ਦੀ ਨਿਰਵਿਘਨ ਖਰੀਦ ਤੇ ਚੁਕਾਈ ਕੀਤੀ ਜਾਵੇਗੀ। ਉਨਾਂ ਅੱਗੇ ਕਿਹਾ ਕਿ ਕੋਵਿਡ-19 ਦੇ ਮੱਦੇਨਜਰ, ਪੰਜਾਬ ਸਰਕਾਰ ਵੱਲੋਂ ਕਣਕ ਦੀ ਸੁਰੱਖਿਅਤ ਖਰੀਦ ਅਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ ਕੀਤੀ ਗਈ ਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਵੀ.ਕੇ. ਸਿੰਘ ਵੱਲੋਂ ਕੋਵਿਡ-19 ਰੋਕਥਾਮ ਲਈ ਕੀਤੇ ਪ੍ਰਬੰਧਾਂ ਦੀ ਸਮੀਖਿਆ

ਟੈਕਸਟਾਈਲ ਮੰਤਰਾਲੇ, ਭਾਰਤ ਸਰਕਾਰ ਦੇ ਸਕੱਤਰ ਵੀ.ਕੇ. ਸਿੰਘ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੁਆਰਾ ਕੋਵਿਡ-19 ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਤਸੱਲੀ ਪ੍ਰਗਟਾਈ। ਉਨ੍ਹਾਂ ਸਥਾਨਕ ਬੱਚਤ ਭਵਨ ਵਿਖੇ ਕੋਵਿਡ-19 ਦੇ ਸੰਬੰਧ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ, 

ਵਧੀਕ ਸਕੱਤਰ ਭਾਰਤ ਸਰਕਾਰ ਨੇ ਜ਼ਿਲ੍ਹੇ ’ਚ ਕੋਵਿਡ ਸਬੰਧੀ ਸਥਿਤੀ ਦੀ ਸਮੀਖਿਆ ਕੀਤੀ

ਭਾਰਤ ਸਰਕਾਰ ਦੇ ਵਧੀਕ ਸਕੱਤਰ ਵੀ.ਕੇ. ਸਿੰਘ ਜ਼ਿਲ੍ਹੇ ਵਿੱਚ ਕੋਵਿਡ ਸਬੰਧੀ ਸਥਿਤੀ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਤੌਰ ’ਤੇ ਹੁਸ਼ਿਆਰਪੁਰ ਪਹੁੰਚੇ। ਉਨ੍ਹਾਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਹਾਲਾਤਾਂ ਦੀ ਜਾਣਕਾਰੀ ਹਾਸਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿੱਚ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। 

ਯੂਰਪ 'ਚ ਕੋਰੋਨਾ ਨੇ 10 ਲੱਖ ਤੋਂ ਵੱਧ ਲੋਕਾਂ ਦੀ ਲਈ ਜਾਨ

ਪਿਛਲੇ ਇੱਕ ਸਾਲ ਤੋਂ ਆਲਮੀ ਮਹਾਂਮਾਰੀ ਕੋਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ। ਯੂਰਪੀਅਨ ਦੇਸ਼ਾਂ ਨੇ ਮਹਾਂਮਾਰੀ ਦੇ ਕਾਰਨ ਸਭ ਤੋਂ ਵੱਧ ਦੁੱਖ ਝੱਲਿਆ ਹੈ। ਕੋਰੋਨਾ ਦੀ ਤੀਜੀ ਲਹਿਰ ਨੇ ਕੋਰੋਨਾ ਵਾਇਰਸ ਦੇ ਇੱਕ ਸਾਲ ਬਾਅਦ ਯੂਰਪ ਵਿੱਚ ਦਸਤਕ ਦੇ ਦਿੱਤੀ ਹੈ।

ਕੋਰੋਨਾ ਸੰਕਟ : 24 ਘੰਟਿਆਂ 'ਚ ਕੋਰੋਨਾ ਦੇ 1.61 ਲੱਖ ਤੋਂ ਵੱਧ ਨਵੇਂ ਮਾਮਲੇ, 879 ਦੀ ਮੌਤ

ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ 1.5 ਲੱਖ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿੱਚ, ਇੱਕ ਲੱਖ, 61 ਹਜ਼ਾਰ, 736 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਦੇਸ਼ ਵਿੱਚ ਹੁਣ ਤੱਕ ਕੁਲ 1 ਕਰੋੜ, 36 ਲੱਖ, 89 ਹਜ਼ਾਰ, 453 ਕੇਸ ਸਾਹਮਣੇ ਆਏ ਹਨ। ਉਸੇ ਸਮੇਂ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਤੋਂ 879 ਲੋਕਾਂ ਦੀ ਮੌਤ ਹੋ ਗਈ।

ਕੋਰੋਨਾ ਤੋਂ ਡਰਨ ਦੀ ਜਗ੍ਹਾ ਬਚਾਅ ਬੇਹੱਦ ਜ਼ਰੂਰੀ : ਕੁਲਬੀਰ ਮੱਤਾ ਮੰਡੀ ਅਫ਼ਸਰ

ਪੂਰੇ ਵਿਸ਼ਵ ਪੱਧਰ ਤੇ ਅਮਰਵੇਲ ਵਾਂਗ ਫ਼ੈਲੀ ਕੋਰੋਨਾ ਦੀ ਬਿਮਾਰੀ ਤੋ ਡਰਨ ਦੀ ਬਜਾਏ ਇਸ ਦੀ ਰੋਕਥਾਮ ਵੱਲ ਜਿਆਦਾ ਧਿਆਣ ਦੇਣਾ ਚਾਹੀਦਾ ਹੈ ਤਾਂ ਜੋ ਇਸ ਨੂੰ ਜਾਨਲੇਵਾ ਬਣਨ ਤੋ ਰੋਕਿਆ ਜਾ ਸਕੇ।

ਕੋਵਿਡ-19 : 24 ਘੰਟਿਆਂ ’ਚ ਆਏ 1.68 ਲੱਖ ਨਵੇਂ ਮਾਮਲੇ

ਦੇਸ਼ ’ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਪਿਛਲੇ ਸਾਲ ਵਾਂਗ ਇਸ ਸਾਲ ਅਪ੍ਰੈਲ ਮਹੀਨੇ ’ਚ ਮੁੜ ਕੋਰੋਨਾ ਮਾਮਲਿਆਂ ’ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਇਸ ਵਾਇਰਸ ਦੇ ਬੀਤੇ 24 ਘੰਟਿਆਂ ’ਚ 1,68,912 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਕੁੱਲ ਗਿਣਤੀ ਵਧ ਕੇ 1,35,27,717 ਹੋ ਗਈ ਹੈ।

ਸੂਬੇ ’ਚ 3477 ਨਵੇਂ ਮਾਮਲੇ, 52 ਮੌਤਾਂ

ਪੰਜਾਬ ਵਿਚ ਸੋਮਵਾਰ ਨੂੰ 22 ਜ਼ਿਲ੍ਹਿਆਂ ’ਚੋਂ ਕੋਰੋਨਾ ਦੇ 3477 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 276223 ’ਤੇ ਪੁੱਜ ਗਈ ਹੈ ਅਤੇ 52 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 7559 ਤੱਕ ਪੁੱਜ ਗਿਆ ਹੈ। 

ਸੋਨੀਆ ਗਾਂਧੀ ਨੇ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ

ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕੋਰੋਨਾ ਸੰਕਰਮ ਦੇ ਤੇਜ਼ੀ ਨਾਲ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਨ ਲਈ ਪਾਰਟੀ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕੀਤੀ।

ਕੋਰੋਨਾ ਦਾ ਕਹਿਰ : ਦੇਸ਼ 'ਚ ਪਿਛਲੇ 24 ਘੰਟਿਆਂ 'ਚ 1.45 ਲੱਖ ਨਵੇਂ ਮਾਮਲੇ, 794 ਮੌਤਾਂ

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਇੱਕ ਲੱਖ, 45 ਹਜ਼ਾਰ 384 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ, ਕੋਰੋਨਾ ਨਾਲ 794 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿੱਚ ਹੁਣ ਤੱਕ ਕੁਲ 1 ਕਰੋੜ, 32 ਲੱਖ, 05 ਹਜ਼ਾਰ, 926 ਮਾਮਲੇ ਸਾਹਮਣੇ ਆਏ ਹਨ। 

2 ਮੈਂਬਰੀ ਕੇਂਦਰੀ ਟੀਮ ਵੱਲੋਂ ਕੋਰੋਨਾ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਜ਼ਿਲ੍ਹਾ ਰੂਪਨਗਰ ਦਾ ਦੌਰਾ

ਜ਼ਿਲ੍ਹਾ ਰੂਪਨਗਰ ਵਿੱਚ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਦਾ ਜਾਇਜਾ ਲੈਣ ਲਈ ਕੇਂਦਰ ਸਰਕਾਰ ਸਿਹਤ ਵਿਭਾਗ ਦੀ 2 ਮੈਂਬਰੀ ਟੀਮ ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਦਾ ਦੌਰਾ ਕੀਤਾ ਗਿਆ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਦੋ ਮੈਂਬਰੀ ਟੀਮ ਵਿੱਚ ਡਾ. ਦਪਿੰਦਰ ਕੁਮਾਰ ਰਾਏ ਅਤੇ ਡਾ. ਵਿਨੈ ਕੁਮਾਰ ਗਰਗ ਸ਼ਾਮਲ ਸਨ। 

ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਚੱਲਦਿਆਂ ਕਣਕ ਦੀ ਸੁਰੱਖਿਅਤ ਖਰੀਦ ਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ

ਕੋਵਿਡ-19 ਦੇ ਮੱਦੇਨਜਰ, ਪੰਜਾਬ ਸਰਕਾਰ ਵਲੋਂ ਅੱਜ ਕਣਕ ਦੀ ਸੁਰੱਖਿਅਤ ਖਰੀਦ ਅਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਵੱਖ-ਵੱਖ ਸਤਹਾਂ ‘ਤੇ ਵੱਖ-ਵੱਖ ਸਮੇਂ ਲਈ ਜੀਵਤ ਰਹਿੰਦਾ ਹੈ। 

ਕੋਵਿਡ-19 : ਕੇਂਦਰੀ ਟੀਮ ਵੱਲੋਂ ਸਥਿਤੀ ਦੀ ਸਮੀਖਿਆ

ਕੋਵਿਡ-19 ਦੇ ਵਧ ਰਹੇ ਕੇਸਾਂ ਤੋਂ ਚਿੰਤਤ ਕੇਂਦਰ ਸਰਕਾਰ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਬਲਾਚੌਰ ਵਿਚ ਕੋਵਿਡ-19 ਦੀ ਸਥਿਤੀ ਦੀ ਮੁੜ ਸਮੀਖਿਆ ਕੀਤੀ ਹੈ। ਪਿਛਲੇ ਦੋ ਮਹੀਨਿਆਂ ਵਿਚ ਇਹ ਤੀਜੀ ਵਾਰ ਹੈ, ਜਦੋਂ ਦਿੱਲੀ ਤੋਂ ਕੇਂਦਰੀ ਟੀਮ ਕੋਵਿਡ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਆਈ ਹੈ।

ਢਿੱਲ ਦੇਣ ਕਾਰਨ ਕੋਰੋਨਾ ਮਹਾਮਾਰੀ ਦਾ ਵਧਦਾ ਕਹਿਰ : ਡਾਕਟਰ ਗਿੱਲ

ਕੋਰੋਨਾ ਮਹਾਮਾਰੀ ਦੋਰਾਨ ਜਿਥੇ ਬੀਤੇ ਸਾਲ ਲੌਕਡਾਊਨ ਦੌਰਾਨ ਕਰੋਨਾ ਦੇ ਕੱਟ ਕੇਸ ਮਿਲੇ ਸਨ ਸਰਕਾਰ ਦੁਆਰਾ ਦਿੱਤੀ ਗਈ ਢਿੱਲ ਨਾਲ ਕੋਰੋਨਾ ਮਹਾਮਾਰੀ ਦੂਜੀ ਵਾਰ ਜ਼ਿਆਦਾ ਕੇਸ ਸਾਹਮਣੇ ਆਉਣਗੇ ਇਹ ਵਿਚਾਰ ਮਹਾਵੀਰ ਹਸਪਤਾਲ ਦੇ ਮੇਡੀਕਲ ਡਾਇਰੇਕਟਰ, ਦਿਲ ਰੋਗਾਂ, ਕਰੋਨਾ ਵਿਸੇਸਕ,ਸਟੈਪ ਵਨ ਆਲ ਇੰਡੀਆ ਦੇ ਮਾਹਿਰ ਡਾਕਟਰ ਐਸ, ਐਸ, ਗਿੱਲ ਪ੍ਰੈਸ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ।

ਸੂਬੇ ’ਚ ਕੋਰੋਨਾ ਦੇ 3459 ਨਵੇਂ ਮਾਮਲੇ, 56 ਮੌਤਾਂ

ਪੰਜਾਬ ਵਿਚ ਸ਼ੱਕਰਵਾਰ ਨੂੰ 22 ਜ਼ਿਲ੍ਹਿਆਂ ’ਚੋਂ ਕੋਰੋਨਾ ਦੇ 3459 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 266494 ’ਤੇ ਪੁੱਜ ਗਈ ਹੈ ਅਤੇ 56 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 7390 ਤੱਕ ਪੁੱਜ ਗਿਆ ਹੈ। 

ਉਮਰ ਅਬਦੁੱਲਾ ਨੂੰ ਹੋਇਆ ਕੋਰੋਨਾ

ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ (ਐੱਨ.ਸੀ.) ਦੇ ਉੱਪ ਪ੍ਰਧਾਨ ਉਮਰ ਅਬਦੁੱਲਾ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ।

ਕੋਰੋਨਾ ਨੂੰ ਹਰਾ ਕੇ ਘਰ ਪਰਤੇ ਸਚਿਨ ਨੇ ਹਸਪਤਾਲ ਦੇ ਮੈਡੀਕਲ ਸਟਾਫ ਦਾ ਕੀਤਾ ਧੰਨਵਾਦ

ਸਾਬਕਾ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਅਤੇ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਕੋਰੋਨਾ ਨੂੰ ਹਰਾ ਕੇ ਹਸਪਤਾਲ ਤੋਂ ਵਾਪਸ ਘਰ ਪਰਤ ਆਏ ਹਨ। ਸਚਿਨ ਨੇ ਇਲਾਜ ਕਰਨ ਵਾਲੇ ਹਸਪਤਾਲ ਦੇ ਸਾਰੇ ਮੈਡੀਕਲ ਸਟਾਫ ਦਾ ਧੰਨਵਾਦ ਕੀਤਾ ਹੈ।

ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 1.31 ਲੱਖ ਨਵੇਂ ਮਾਮਲੇ, 780 ਲੋਕਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ 1.25 ਲੱਖ ਦੇ ਪਾਰ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ ਇੱਕ ਲੱਖ 31 ਹਜ਼ਾਰ 968 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸਦੇ ਨਾਲ ਦੇਸ਼ ਵਿੱਚ ਹੁਣ ਤੱਕ 1,30,60,542 ਕੇਸ ਸਾਹਮਣੇ ਆ ਚੁੱਕੇ ਹਨ।

ਅਹਿਮਦਾਬਾਦ : ਕੋਰੋਨਾ ਖ਼ਿਲਾਫ਼ ਲੜਾਈ ਲਈ ਇੱਕ ਸੁਸਾਇਟੀ ਨੂੰ ਪੁਰਸਕਾਰ

ਅਹਿਮਦਾਬਾਦ ਦੀ ਇੱਕ ਸੁਸਾਇਟੀ ਦੂਜੀ ਰਿਹਾਇਸ਼ੀ ਬਸਤੀਆਂ ਲਈ ਇੱਕ ਉਦਾਹਰਣ ਵਜੋਂ ਉਭਰੀ ਹੈ। ਵੱਧ ਰਹੀ ਕੋਰੋਨਾ ਦੀ ਲਾਗ ਦੇ ਵਿਚਕਾਰ, ਲੋਕਾਂ ਦੀ ਮਾਸਕ ਅਤੇ ਸਾਫ਼ ਹੱਥ ਪਾਉਣ ਦੀ ਇੱਕ ਲਾਜ਼ਮੀ ਸ਼ਰਤ ਹੈ। ਅਹਿਮਦਾਬਾਦ ਮਿਊਂਸਪਲ ਕਾਰਪੋਰੇਸ਼ਨ (ਐਮਸੀ) ਨੇ ਇਸ ਸੁਸਾਇਟੀ ਨੂੰ ਸਰਬੋਤਮ ਸੁਸਾਇਟੀ ਦੇ ਐਵਾਰਡ ਨਾਲ ਸਨਮਾਨਤ ਕੀਤਾ ਹੈ।

ਦੇਸ਼ ’ਚ ਪੂਰੀ ਤਰ੍ਹਾਂ ਤਾਲਾਬੰਦੀ ਦੀ ਲੋੜ ਨਹੀਂ : ਪੀਐਮ

ਦੇਸ਼ ਵਿੱਚ ਕੋਰੋਨਾ ਦੀ ਵਧਦੀ ਰਫ਼ਤਾਰ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕੋਰੋਨਾ ਦੀ ਭਿਆਨਕ ਸਥਿਤੀ ਅਤੇ ਵੈਕਸੀਨੇਸ਼ਨ ’ਤੇ ਚਰਚਾ ਹੋਈ। ਪੀਐਮ ਨੇ ਕਿਹਾ ਕਿ ਫਿਲਹਾਲ ਤਾਲਾਬੰਦੀ ਦੀ ਲੋੜ ਨਹੀਂ ਹੈ।

ਸੂਬੇ ’ਚ ਕੋਰੋਨਾ ਦੇ 3119 ਨਵੇਂ ਮਾਮਲੇ, 56 ਮੌਤਾਂ

ਪੰਜਾਬ ਵਿਚ ਵੀਰਵਾਰ ਨੂੰ 22 ਜ਼ਿਲ੍ਹਿਆਂ ’ਚੋਂ ਕੋਰੋਨਾ ਦੇ 3119 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 263090 ’ਤੇ ਪੁੱਜ ਗਈ ਹੈ ਅਤੇ 56 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 7334 ਤੱਕ ਪੁੱਜ ਗਿਆ ਹੈ।

ਕੋਰੋਨਾ ਨਾਲ ਮੌਤਾਂ ਸਬੰਧੀ ਗਲਤ ਅੰਕੜੇ ਦੇ ਰਹੀ ਯੋਗੀ ਸਰਕਾਰ : ਪ੍ਰਿਯੰਕਾ ਗਾਂਧੀ

ਕਾਂਗਰਸ ਦੀ ਉੱਤਰ ਪ੍ਰਦੇਸ਼ ਦੀ ਇੰਚਾਰਜ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ’ਤੇ ਕੋਰੋਨਾ ਵਿਰੁੱਧ ਗੈਰ-ਜ਼ਿੰਮੇਵਾਰੀ ਨਾਲ ਕੰਮ ਕਰਨ ਅਤੇ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਗਲਤ ਅੰਕੜਾ ਦੇਣ ਦਾ ਦੋਸ਼ ਲਗਾਇਆ ਹੈ।

ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਕੋਰੋਨਾ ਪਾਜ਼ੀਟਿਵ

ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ | ਇਸ ਵਾਇਰਸ ਦੀ ਚਪੇਟ 'ਚ ਹੁਣ ਤੱਕ ਕਈ ਵੱਡੇ ਸਿਆਸੀ ਆਗੂ ਆ ਚੁੱਕੇ ਹਨ | ਹੁਣ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਵਾਈਸ-ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। 

ਚੋਣਾਂ ਵਿਚਾਲੇ ਬੰਗਾਲ 'ਚ ਡਰਾਉਣ ਲੱਗੀ ਕੋਰੋਨਾ ਦੀ ਰਫਤਾਰ

ਚੋਣਾਂ ਵਿਚੋਂ ਲੰਘ ਰਹੇ ਪੱਛਮੀ ਬੰਗਾਲ ਵਿੱਚ ਕੋਵਿਡ-19 ਮਹਾਂਮਾਰੀ ਦੀ ਰਫ਼ਤਾਰ ਡਰਾਉਣੀ ਲੱਗੀ ਹੈ। ਪਿਛਲੇ 24 ਘੰਟਿਆਂ ਦੌਰਾਨ, ਲਗਭਗ ਢਾਈ ਹਜ਼ਾਰ ਲੋਕ ਇਸ ਮਹਾਂਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ। ਸੂਤਰਾਂ ਅਨੁਸਾਰ ਰਾਜ ਦੇ ਸਿਹਤ ਵਿਭਾਗ ਦੇ ਇੱਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਜਦੋਂ ਕੋਵਿਡ-19 ਮਹਾਂਮਾਰੀ ਸ਼ੁਰੂ ਹੋਈ ਸੀ, ਉਦੋਂ ਵੀ ਇਸ ਦੀ ਰਫਤਾਰ ਇੰਨੀ ਤੇਜ਼ ਨਹੀਂ ਸੀ।

ਦੇਸ਼ 'ਚ ਕੋਰੋਨਾ ਦੇ ਨਵੇਂ ਮਾਮਲੇ ਸਵਾ ਲੱਖ ਤੋਂ ਪਾਰ

ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ 1.25 ਲੱਖ ਤੋਂ ਪਾਰ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ ਇੱਕ ਲੱਖ 26 ਹਜ਼ਾਰ 789 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ, ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1 ਕਰੋੜ 29 ਲੱਖ, 28 ਹਜ਼ਾਰ, 547 ਹੋ ਗਈ ਹੈ। 

ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਲਗਾਈ ਇਹ ਪਾਬੰਦੀ

ਭਾਰਤ 'ਚ ਫੈਲ ਰਿਹਾ ਕੋਰੋਨਾ ਸੰਕ੍ਰਮਿਤ ਹੁਣ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣਦਾ ਜਾ ਰਿਹਾ ਹੈ | ਦੇਸ਼ 'ਚ ਕੋਰੋਨਾ ਸੰਕਰਮਣ ਦੇ ਮਾਮਲੇ ਤੇਜ਼ੀ ਨਾਲ ਵੱਧਦੇ ਜਾ ਰਹੇ ਹਨ | ਇਹ ਸੰਕਰਮਣ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ |

ਸੂਬੇ ’ਚ ਕੋਰੋਨਾ ਦੇ 2997 ਨਵੇਂ ਮਾਮਲੇ, 63 ਹੋਰ ਮੌਤਾਂ

ਪੰਜਾਬ ਵਿਚ ਬੁੱਧਵਾਰ ਨੂੰ 22 ਜ਼ਿਲ੍ਹਿਆਂ ’ਚੋਂ ਕੋਰੋਨਾ ਦੇ 2997 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 260020 ’ਤੇ ਪੁੱਜ ਗਈ ਹੈ ਅਤੇ 63 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 7278 ਤੱਕ ਪੁੱਜ ਗਿਆ ਹੈ। 

ਬਾਲੀਵੁੱਡ 'ਚ ਕੋਰੋਨਾ ਦਾ ਕਹਿਰ ਜਾਰੀ : ਹੁਣ ਫਿਲਮ ਅਭਿਨੇਤਰੀ ਨਿਕਿਤਾ ਦੱਤਾ ਵੀ ਕੋਰੋਨਾ ਪਾਜ਼ੀਟਿਵ

ਕੋਰੋਨਾ ਵਾਇਰਸ ਬਾਲੀਵੁੱਡ ਦੇ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣਦਾ ਜਾ ਰਿਹਾ ਹੈ | ਇਸ ਵਾਇਰਸ ਦੀ ਚਪੇਟ 'ਚ ਹੁਣ ਤੱਕ ਕਈ ਦਿਗੱਜ ਆ ਚੁਕੇ ਹਨ | ਬਾਲੀਵੁੱਡ ਦੀ ਸਟਾਰ ਅਭਿਨੇਤਰੀ ਕੈਟਰੀਨਾ ਕੈਫ ਤੋਂ ਬਾਅਦ ਹੁਣ ਇਸ ਵਾਇਰਸ ਦਾ ਸ਼ਿਕਾਰ ਇੱਕ ਹੋਰ ਅਭਿਨੇਤਰੀ ਹੋ ਚੁਕੀ ਹੈ | 

ਆਰਸੀਬੀ ਦੇ ਆਲਰਾਉਂਡਰ ਡੈਨੀਅਲ ਸੈਮਜ਼ ਕੋਰੋਨਾ ਪਾਜ਼ੀਟਿਵ

ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ 14 ਵੇਂ ਸੀਜ਼ਨ ਦੇ ਆਪਣੇ ਪਹਿਲੇ ਮੈਚ ਤੋਂ ਪਹਿਲਾਂ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦੇ ਆਲਰਾਉਂਡਰ ਡੈਨੀਅਲ ਸੈਮਜ਼ ਕੋਰੋਨਾ ਨਾਲ ਸੰਕਰਮਿਤ ਹੋ ਗਏ ਹਨ।

ਉੱਤਰ ਕੋਰੀਆ ਦਾ ਦਾਅਵਾ, ਹਾਲੇ ਤੱਕ ਹੈ ਕੋਰੋਨਾਮੁਕਤ

ਪਿਛਲੇ ਦਿਨੀਂ ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਨੂੰ ਪੇਸ਼ ਕੀਤੀ ਗਈ ਇੱਕ ਤਾਜ਼ਾ ਰਿਪੋਰਟ ਵਿੱਚ ਉੱਤਰੀ ਕੋਰੀਆ ਨੇ ਆਪਣੇ ਨਾਗਰਿਕਾਂ ਦੇ ਕੋਰੋਨਾ ਮੁਕਤ ਰਹਿਣ ਦਾ ਦਾਅਵਾ ਕੀਤਾ ਹੈ ।

ਕੋਵਿਡ : ਹਾਲਤ ਬਦ ਤੋਂ ਬਦਤਰ, ਅਗਲੇ 4 ਹਫ਼ਤੇ ਬੇਹੱਦ ਅਹਿਮ : ਕੇਂਦਰ

ਕੇਂਦਰ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਲਾਗ ਦੇ ਮਾਮਲੇ ਘਟਣ ਦੀ ਬਜਾਏ ਦਿਨੋਂ ਦਿਨ ਤੇਜ਼ੀ ਨਾਲ ਵਧ ਰਹੇ ਹਨ। ਕੋਵਿਡ-19 ਦੇ ਮਾਮਲੇ ਵਧਣ ਕਾਰਨ ਹਾਲਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ ਅਤੇ ਅਗਲੇ 4 ਹਫ਼ਤੇ ਬੇਹੱਦ ਅਹਿਮ ਹਨ । ਸਰਕਾਰ ਨੇ ਇਸ ਲਾਗ ਦੀ ਦੂਜੀ ਲਹਿਰ ਨੂੰ ਕਾਬੂ ’ਚ ਕਰਨ ਲਈ ਲੋਕਾਂ ਦੇ ਸਹਿਯੋਗ ’ਤੇ ਜ਼ੋਰ ਦਿੱਤਾ।

ਸੂਬੇ ’ਚ ਕੋਰੋਨਾ ਦੇ 2924 ਨਵੇਂ ਮਾਮਲੇ, 62 ਮੌਤਾਂ

ਪੰਜਾਬ ਵਿਚ ਮੰਗਲਵਾਰ ਨੂੰ 22 ਜ਼ਿਲ੍ਹਿਆਂ ’ਚੋਂ ਕੋਰੋਨਾ ਦੇ 2924 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 257057 ’ਤੇ ਪੁੱਜ ਗਈ ਹੈ ਅਤੇ 62 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 7216 ਤੱਕ ਪੁੱਜ ਗਿਆ ਹੈ। 

ਚੰਡੀਗੜ੍ਹ ’ਚ ਰਾਤ ਦੇ ਕਰਫ਼ਿਊ ਦਾ ਐਲਾਨ

ਸ਼ਹਿਰ ਵਿੱਚ ਕੋਵਿਡ-19 ਕੇਸਾਂ ਨੂੰ ਵਧਣ ਤੋਂ ਰੋਕਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਯੂਟੀ ਵਿੱਚ ਰਾਤ ਦਾ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਕਰਫ਼ਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। 

ਦਿੱਲੀ ’ਚ 30 ਅਪ੍ਰੈਲ ਤੱਕ ਰਾਤ ਦੇ ਕਰਫ਼ਿਊ ਦਾ ਐਲਾਨ

ਨਵੀਂ ਦਿੱਲੀ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਕੇਜਰੀਵਾਲ ਸਰਕਾਰ ਨੇ ਦਿੱਲੀ ’ਚ ਨਾਈਟ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। 

ਭੂਮੀ ਪੇਡਨੇਕਰ ਤੋਂ ਬਾਅਦ ਅਦਾਕਾਰ ਵਿੱਕੀ ਕੌਸ਼ਲ ਵੀ ਹੋਏ ਕੋਰੋਨਾ ਪਾਜ਼ੀਟਿਵ

ਮਨੋਰੰਜਨ ਉਦਯੋਗ ਤੋਂ ਹੁਣ ਤੱਕ ਕਈ ਸਿਤਾਰਿਆਂ ਦੇ ਕੋਰੋਨਾ ਦੇ ਸੰਕਰਮਿਤ ਹੋਣ ਦੀਆਂ ਖਬਰਾਂ ਆਈਆਂ ਹਨ ਅਤੇ ਇਹ ਅੰਕੜਾ ਦਿਨੋ ਦਿਨ ਵਧਦਾ ਜਾ ਰਿਹਾ ਹੈ। ਸਿੱਧਾਂਤ ਚਤੁਰਵੇਦੀ, ਮਨੋਜ ਬਾਜਪਾਈ, ਆਲੀਆ ਭੱਟ, ਅਕਸ਼ੇ ਕੁਮਾਰ, ਗੋਵਿੰਦਾ, ਭੂਮੀ ਪੇਡਨੇਕਰ ਤੋਂ ਬਾਅਦ ਅਦਾਕਾਰ ਵਿੱਕੀ ਕੌਸ਼ਲ ਵੀ ਕੋਰੋਨਾ ਪਾਜ਼ੀਟਿਵ ਹੋ ਗਏ ਹਨ। 

ਕੋਰੋਨਾ ਪੀੜਤ ਹੋਈ ਭੂਮੀ ਪੇਡਨੇਕਰ, ਪੋਸਟ ਸ਼ੇਅਰ ਕਰ ਕਿਹਾ : 'ਕੋਵਿਡ ਨੂੰ ਹਲਕੇ ਤਰੀਕੇ ਨਾਲ ਨਾ ਲਓ'

ਫਿਲਮ ਅਭਿਨੇਤਰੀ ਭੂਮੀ ਪੇਡਨੇਕਰ ਕੋਰੋਨਾ ਸੰਕਰਮਿਤ ਹੋ ਗਈ ਹੈ। ਅਦਾਕਾਰਾ ਨੇ ਖੁਦ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਹੈ। ਆਪਣੀ ਪੋਸਟ ਵਿੱਚ, ਭੂਮੀ ਨੇ ਲਿਖਿਆ- ‘ਮੇਰਾ ਕੋਵਿਡ -19 ਟੈਸਟ ਪਾਜ਼ੀਟਿਵ ਆਇਆ ਹੈ। ਇਸ ਸਮੇਂ ਹਲਕੇ ਲੱਛਣ ਹਨ। ਮੈਂ ਠੀਕ ਹਾਂ ਅਤੇ ਮੈਂ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ। 

ਕੋਰੋਨਾ ਕਾਰਨ ਫਰਾਂਸ 'ਚ ਇੱਕ ਮਹੀਨੇ ਦਾ ਲਾਕਡਾਊਨ

ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਕਾਰਨ ਫਰਾਂਸ ਦੀ ਸਰਕਾਰ ਨੇ ਤੀਜੀ ਵਾਰ ਪੂਰੇ ਦੇਸ਼ ਵਿੱਚ ਲਾਕਡਾਉਨ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਲਾਕਡਾਊਨ ਚਾਰ ਹਫ਼ਤਿਆਂ ਯਾਨੀ ਇੱਕ ਮਹੀਨੇ ਦਾ ਹੋਵੇਗਾ।

ਕੋਰੋਨਾ ਮਹਾਮਾਰੀ ਤੋਂ ਬਾਹਰ ਆਉਣ 'ਚ ਹਾਲੇ ਲੱਗੇਗਾ ਹੋਰ ਸਮਾਂ : ਡਬਲਿਊਐਚਓ

ਵਿਸ਼ਵ ਸਿਹਤ ਸੰਗਠਨ ਦੇ ਮੁਖੀ ਡਾਕਟਰ ਟੈਡਰੋਸ ਨੇ ਕਿਹਾ ਕਿ ਜੇਕਰ ਗ਼ਰੀਬ ਦੇਸ਼ਾਂ ਨੂੰ ਕੋਰੋਨਾ ਵੈਕਸੀਨ ਸਮੇਂ ’ਤੇ ਅਤੇ ਸਹੀ ਮਾਤਰਾ ਵਿੱਚ ਨਹੀਂ ਮਿਲੇਗੀ ਤਾਂ ਇਸ ਜਾਨ ਲੇਵਾ ਬਿਮਾਰੀ ਨੂੰ ਖਤਮ ਕਰਨ ਵਿੱਚ ਨਾ ਸਿਰਫ ਦਿੱਕਤ ਆਵੇਗੀ ਬਲਕਿ ਇਸ ਵਿੱਚ ਜ਼ਿਆਦਾ ਦੇਰੀ ਵੀ ਹੋਵੇਗੀ।

ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਇੱਕ ਲੱਖ ਤੋਂ ਪਾਰ

ਦੇਸ਼ ਵਿੱਚ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ ਇੱਕ ਲੱਖ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 1 ਲੱਖ 3 ਹਜ਼ਾਰ 558 ਨਵੇਂ ਕੇਸ ਸਾਹਮਣੇ ਆਏ ਹਨ। ਇਸਦੇ ਨਾਲ, ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 1,25,89,067 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 478 ਲੋਕਾਂ ਦੀ ਮੌਤ ਹੋ ਗਈ। 

12345678910...
 
Download Mobile App