Friday, May 07, 2021 ePaper Magazine
BREAKING NEWS
ਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀ

Coronavirus

ਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾ

ਭਾਰਤੀ ਮੂਲ ਦੀ ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ ਹੈ।

ਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥ

ਕੋਰੋਨਾ ਮਹਾਂਮਾਰੀ ਕਰਕੇ ਭਾਰਤ ਵਿੱਚ ਖਰਾਬ ਹੁੰਦੇ ਹਾਲਾਤਾਂ ਵਿਚਾਲੇ ਪ੍ਰਵਾਸੀ ਭਾਰਤੀਆਂ ਨੇ ਆਪਣੇ ਦੇਸ਼ ਲਈ ਮਦਦ ਦੇ ਹੱਥ ਵਧਾਏ ਹਨ। ਭਾਰਤ 'ਚ ਆਕਸੀਜਨ ਦੀ ਭਾਰੀ ਕਿੱਲਤ ਤੋਂ ਬਾਅਦ ਅਮਰੀਕਾ ਅਤੇ ਆਸਟਰੇਲੀਆ ਦੇ ਐਨਆਰਆਈ ਅੱਗੇ ਆਏ ਹਨ। ਇਸ ਕਰਕੇ ਇਨ੍ਹਾਂ ਦੋਵੇਂ ਦੇਸ਼ਾਂ ਵਿੱਚ ਆਕਸੀਜਨ ਕੰਸਟ੍ਰੇਟਰਸ ਦੀ ਵਿਕਰੀ ਵਿੱਚ ਰਿਕਾਰਡ ਵਾਧਾ ਹੋਇਆ।

ਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂ

ਆਸਟਰੇਲੀਆ ਦੇ ਗਰੇਟਰ ਸਿਡਨੀ ਵਿੱਚ ਭਾਰਤੀ ਵੈਰੀਅੰਟ ਨਾਲ ਪਾਜ਼ੀਟਿਵ ਇੱਕ ਸ਼ਖਸ ਦੇ ਮਿਲਣ ਨਾਲ ਇਥੋਂ ਦੇ ਸ਼ਾਸ਼ਨ ਅਤੇ ਪ੍ਰਸ਼ਾਸਨ 'ਚ ਭਾਜੜਾਂ ਪੈ ਗਈਆਂ ਹਨ। 50 ਸਾਲਾ ਵਿਅਕਤੀ ਵਿੱਚ ਕੋਵਿਡ-19 ਦਾ ਭਾਰਤੀ ਵੈਰੀਅੰਟ ਪਾਇਆ ਗਿਆ ਸੀ। ਜਿਸ ਤੋਂ ਬਾਅਦ ਇੱਥੇ ਸੋਸ਼ਲ ਡਿਸਟੈਂਸਿੰਗ ਨਿਯਮ ਸਖ਼ਤੀ ਨਾਲ ਲਾਗੂ ਕਰਨ ਦਾ ਫੈਸਲਾ ਲਿਆ ਗਿਆ।

ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂ

ਦੇਸ਼ ਵਿੱਚ ਕੋਰੋਨਾ ਦੇ ਨਵੇਂ ਕੇਸ ਦੂਜੇ ਦਿਨ ਵੀ ਚਾਰ ਲੱਖ ਨੂੰ ਪਾਰ ਕਰ ਗਏ ਹਨ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 4,14,188 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 3915 ਲੋਕਾਂ ਦੀ ਮੌਤ ਇਸ ਬਿਮਾਰੀ ਕਾਰਨ ਹੋਈ ਹੈ। ਪਿਛਲੇ 24 ਘੰਟਿਆਂ ਵਿੱਚ 3,31,507 ਮਰੀਜ਼ ਠੀਕ ਹੋਏ ਹਨ।

ਐਨਜੀਟੀ ਦੇ ਰਜਿਸਟਰਾਰ ਜਨਰਲ ਆਸ਼ੂ ਗਰਗ ਦੀ ਕੋਰੋਨਾ ਨਾਲ ਮੌਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਰਜਿਸਟਰਾਰ ਜਨਰਲ ਆਸ਼ੂ ਗਰਗ ਦੀ ਸ਼ੁੱਕਰਵਾਰ ਨੂੰ ਕੋਰੋਨਾ ਕਾਰਨ ਮੌਤ ਹੋ ਗਈ।

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਕਾਰਨ ਅੱਜ 10 ਲੋਕਾਂ ਦੀ ਮੌਤ ਹੋ ਗਈ ਜਦਕਿ 286 ਲੋਕ ਕੋਰੋਨਾ ਪਾਜੇਟਿਵ ਪਾਏ ਗਏ ਹਨ। ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਮ੍ਰਿਤਕ ’ਚੋਂ 4 ਸ੍ਰੀ ਮੁਕਤਸਰ ਸਾਹਿਬ, 1 ਮਲੋਟ, 1 ਗਿੱਦੜਬਾਹਾ, 1 ਬਰੀਵਾਲਾ, 1 ਮਹਿਰਾਜਵਾਲਾ, 1 ਛੱਤਿਆਣਾ ਅਤੇ 1 ਪਿੰਡ ਮੁਕੰਦ ਸਿੰਘ ਵਾਲਾ ਨਾਲ

3 ਕੋਰੋਨਾ ਮਰੀਜ਼ਾਂ ਦੀ ਹੋਈ ਮੌਤ, 134 ਹੋਰ ਆਏ ਪਾਜ਼ੇਟਿਵ

ਜ਼ਿਲਾ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਿਤ 3 ਹੋਰ ਕਰੋਨਾ ਮਰੀਜ਼ਾਂ ਦੀ ਇਲਾਜ਼ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਹੈ। ਜ਼ਿਲੇ ਦੇ ਪਿੰਡ ਬਧੌਛੀ ਦੀ 65 ਸਾਲਾ ਕਰੋਨਾ ਪੀੜਿਤ ਔਰਤ ਬਲਵੀਰ ਕੌਰ,

ਕੋਰੋਨਾ ਦੇ ਗੰਭੀਰ ਹੋਣ ਤੋਂ ਪਹਿਲਾਂ ਸਿਹਤ ਕੇਂਦਰਾਂ ਵਿੱਚ ਜਾਂਚ ਕਰਵਾਉਣ ਲੋਕ : ਡਾ. ਗੀਤਾਂਜਲੀ ਸਿੰਘ

ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾਂਜਲੀ ਸਿੰਘ ਨੇ ਅੱਜ ਲੋਕਾਂ ਨੂੰ ਕੋਵਿਡ-19 ਦੇ ਹਲਕੇ ਲੱਛਣਾਂ ਨੂੰ ਜਾਨਲੇਵਾ ਬਿਮਾਰੀ ਵਿਚ ਤਬਦੀਲ ਹੋਣ ਤੋਂ ਪਹਿਲਾਂ ਸਿਹਤ ਕੇਂਦਰਾਂ ਵਿੱਚ ਜਾ ਕੇ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਕੋਰੋਨਾ ਵਾਇਰਸ ਦਾ ਜਲਦੀ ਟੈਸਟ ਕਰਵਾਉਣ ਅਤੇ ਇਸ ਦੇ ਇਲਾਜ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਪ੍ਰਾਇਮਰੀ ਸਿਹਤ ਕੇਂਦਰ ਮੁਜੱਫਰਪੁਰ ਦੇ

ਕੋਰੋਨਾ ਦੀ ਤੀਜੀ ਲਹਿਰ ਦਾ ਖ਼ੌਫ਼ : ਪੀਐਮ ਵੱਲੋਂ ਕੇਂਦਰੀ ਮੰਤਰੀਆਂ ਨਾਲ ਮੀਟਿੰਗ

ਦੇਸ਼ ’ਚ ਕੋਰੋਨਾ ਦੀ ਦੂਜੀ ਲਹਿਰ ਕਾਬੂ ’ਚ ਨਹੀਂ ਆ ਰਹੀ, ਉਤੋਂ ਮਾਹਿਰਾਂ ਨੇ ਤੀਜੀ ਲਹਿਰ ਦੀ ਚੇਤਾਵਨੀ ਜਾਰੀ ਕਰ ਦਿੱਤੀ ਹੈ। ਕੋਰੋਨਾ ਦੇ ਵਧਦੇ ਕਹਿਰ ਨੂੰ ਵੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਕੀਤੀ।

ਸੁਪਰੀਮ ਕੋਰਟ ਨੇ ਜਤਾਈ ਚਿੰਤਾ

ਕੋਰੋਨਾ ਦੀ ਦੂਜੀ ਲਹਿਰ ਨਾਲ ਦੇਸ਼ ’ਚ ਹਾਲਾਤ ਕਾਫ਼ੀ ਖ਼ਰਾਬ ਹਨ । ਦਿੱਲੀ ’ਚ ਆਕਸੀਜਨ ਦੀ ਘਾਟ ਸਭ ਤੋਂ ਜ਼ਿਆਦਾ ਹੈ । ਦਿੱਲੀ ’ਚ ਆਕਸੀਜਨ ਦੀ ਘਾਟ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਜੇਕਰ ਹੁਣ ਤੋਂ ਹੀ ਤਿਆਰੀ ਕਰੋਗੇ ਤਾਂ ਹੀ ਕੋਰੋਨਾ ਦੀ ਤੀਜੀ ਲਹਿਰ ਦਾ ਸਾਹਮਣਾ ਕਰ ਸਕੋਗੇ ।

ਕੋਵਿਡ ਖ਼ਿਲਾਫ਼ ਜੰਗ : ਕਾਂਗਰਸੀ ਸਾਂਸਦ ਹੋਰ ਆਕਸੀਜਨ ਤੇ ਵੈਕਸੀਨ ਲਈ ਕੇਂਦਰ ’ਤੇ ਦਬਾਅ ਬਣਾਉਣ : ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਦੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ਆਕਸੀਜਨ, ਟੈਂਕਰਾਂ, ਵੈਕਸੀਨ ਤੇ ਜ਼ਰੂਰੀ ਦਵਾਈਆਂ ਦੀ ਲੋੜੀਂਦੀ ਸਪਲਾਈ ਲਈ ਕੇਂਦਰ ਉਤੇ ਦਬਾਅ ਬਣਾਉਣ ਤਾਂ ਜੋ ਕੋਰੋਨਾ ਮਹਾਂਮਾਰੀ ਦੀ ਆਈ ਦੂਜੀ ਖਤਰਨਾਕ ਲਹਿਰ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬਾ ਸਰਕਾਰ ਦੀ ਮੱਦਦ ਹੋ ਸਕੇ।

ਪੰਜਾਬ ’ਚ ਕੋਰੋਨਾ ਦੇ 8874 ਨਵੇਂ ਮਾਮਲੇ, 154 ਮੌਤਾਂ

ਪੰਜਾਬ ’ਚ ਵੀਰਵਾਰ ਨੂੰ 22 ਜ਼ਿਲ੍ਹਿਆਂ ’ਚੋਂ ਕੋਰੋਨਾ ਦੇ 8874 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 416350 ’ਤੇ ਪੁੱਜ ਗਈ ਹੈ ਅਤੇ 154 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਕੁਲ ਅੰਕੜਾ 9979 ਤੱਕ ਪੁੱਜ ਗਿਆ ਹੈ। 

ਆਸਾਰਾਮ ਦੀ ਕੋਰੋਨਾ ਕਾਰਨ ਹਾਲਤ ਨਾਜ਼ੁਕ, ਆਈਸੀਯੂ ’ਚ ਦਾਖ਼ਲ

ਰਾਜਸਥਾਨ ਦੀ ਜੋਧਪੁਰ ਜੇਲ੍ਹ ’ਚ ਬੰਦ ਆਸਾਰਾਮ ਦੀ ਸਿਹਤ ਵਿਗੜ ਗਈ ਹੈ, ਉਸ ਨੂੰ ਆਈਸੀਯੂ ’ਚ ਦਾਖ਼ਲ ਕਰਵਾਇਆ ਗਿਆ ਹੈ । ਦੱਸਣਾ ਬਣਦਾ ਹੈ ਕਿ ਨਾਬਾਲਗ ਦੇ ਯੌਨ ਸ਼ੋਸ਼ਣ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਆਸਾਰਾਮ ਵੀ ਕੋਰੋਨਾ ਦੀ ਲਪੇਟ ’ਚ ਆ ਚੁਕਿਆ ਹੈ । 

ਕੋਰੋਨਾ ਦਾ ਕਹਿਰ : ਬੀਤੇ 24 ਘੰਟਿਆਂ ਦੌਰਾਨ ਦੁਨੀਆ 'ਚ 14 ਹਜ਼ਾਰ ਤੋਂ ਵੱਧ ਮੌਤਾਂ

ਦੁਨੀਆ ’ਚ ਕੋਰੋਨਾ ਮਹਾਮਾਰੀ ਦਾ ਕਹਿਰ ਜਾਰੀ ਹੈ। ਦੁਨੀਆ ਦੇ ਕਈ ਦੇਸ਼ਾਂ ’ਚ ਮਹਾਮਾਰੀ ਦੀ ਦੂਜੀ ਲਹਿਰ ਦਾ ਸੰਕਟ ਗਹਿਰਾਉਣ ਨਾਲ ਨਵੇਂ ਮਾਮਲਿਆਂ ਦੇ ਨਾਲ-ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਤੇਜ਼ੀ ਵੱਧ ਰਹੀ ਹੈ।

ਅਭਿਨੇਤਰੀ ਅਭਿਲਾਸ਼ਾ ਪਾਟਿਲ ਦਾ 47 ਸਾਲ ਦੀ ਉਮਰ 'ਚ ਕੋਰੋਨਾ ਨਾਲ ਦੇਹਾਂਤ

ਮਸ਼ਹੂਰ ਅਦਾਕਾਰਾ ਅਭਿਲਾਸ਼ਾ ਪਾਟਿਲ 47 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਈ ਹੈ। ਉਹ ਕੋਰੋਨਾ ਲਾਗ ਵਿੱਚ ਸਨ। ਰਿਪੋਰਟਾਂ ਦੇ ਅਨੁਸਾਰ ਅਭਿਲਾਸ਼ਾ ਪਾਟਿਲ ਕੋਰੋਨਾ ਇਨਫੈਕਸ਼ਨ ਹੋਣ ਤੋਂ ਪਹਿਲਾਂ ਬਨਾਰਸ ਵਿੱਚ ਇੱਕ ਵੈੱਬ ਸੀਰੀਜ਼ ਦੀ ਸ਼ੂਟਿੰਗ ਕਰ ਰਹੀ ਸੀ।

ਵੱਧਦੀ ਚਿੰਤਾ : ਦੇਸ਼ 'ਚ ਕੋਰੋਨਾ ਦੇ ਨਵੇਂ ਮਾਮਲੇ ਮੁੜ ਚਾਰ ਲੱਖ ਦੇ ਪਾਰ

ਦੇਸ਼ ਵਿੱਚ ਕੋਰੋਨਾ ਦੇ ਨਵੇਂ ਕੇਸ ਇੱਕ ਵਾਰ ਫਿਰ ਚਾਰ ਲੱਖ ਨੂੰ ਪਾਰ ਕਰ ਗਏ ਹਨ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 4 ਲੱਖ, 12 ਹਜ਼ਾਰ, 262 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 3 ਹਜ਼ਾਰ, 980 ਲੋਕਾਂ ਦੀ ਇਸ ਬਿਮਾਰੀ ਕਾਰਨ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 3 ਲੱਖ, 29 ਹਜ਼ਾਰ, 113 ਮਰੀਜ਼ ਸਿਹਤਮੰਦ ਵੀ ਹੋਏ ਹਨ।

ਬਠਿੰਡਾ ’ਚ ਵਧਿਆ ਕੋਰੋਨਾ ਦਾ ਕਹਿਰ, ਦੋ ਦਿਨਾਂ ’ਚ ਹੋਈਆਂ 50 ਤੋ ਵੱਧ ਮੌਤਾਂ

ਦੇਸ਼ ਭਰ ਵਿੱਚ ਜਿਥੇ ਕਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਅਤੇ ਆਏ ਦਿਨ ਲੱਖਾਂ ਕੇਸ ਕਰੋਨਾਂ ਪਾਜ਼ੀਟਿਵ ਸਾਹਮਣੇ ਆ ਰਹੇ ਹਨ ਉਥੇ ਹੀ ਪੰਜਾਬ ਅੰਦਰ ਵੀ ਕਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ। ਤਾਜਾ ਅੰਕੜਿਆਂ ਅਨੁਸਾਰ ਜਿਲਾ ਬਠਿੰਡਾ ਅੰਦਰ ਦੋ ਦਿਨਾਂ ਵਿੱਚ ਕਰੋਨਾ ਕਾਰਨ 50 ਤੋ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਹਲਾਤ ਇਹ ਬਣ ਗਏ ਹਨ ਕਿ

ਕੋਰੋਨਾ ਹੱਥੋਂ ਜ਼ਿੰਦਗੀ ਦੀ ਬਾਜ਼ੀ ਹਾਰ ਗਿਆ ਪਿੰਡ ਝਲੂਰ ਦਾ ਨੌਜਵਾਨ ਸੁਖਵਿੰਦਰ ਸਿੰਘ ਪੰਧੇਰ

ਕੋਰੋਨਾ ਮਹਾਮਾਰੀ ਦੀ ਭਿਆਨਕ ਬੀਮਾਰੀ ਨੇ ਜਿਥੇ ਪੂਰੀ ਦੁਨੀਆਂ ਵਿੱਚ ਹਾਹਾਕਾਰ ਮਚਾਈ ਹੋਈ ਹੈ ਉਥੇ ਇਸ ਭਿਆਨਕ ਬਿਮਾਰੀ ਨੇ ਪੂਰੇ ਪੰਜਾਬ ਨੂੰ ਆਪਣੇ ਕਲਾਵੇ ਵਿੱਚ ਲੈ ਲਿਆ ਹੈ। ਇਸ ਬਿਮਾਰੀ ਨਾਲ ਹਰ ਰੋਜ਼ ਸੈਂਕੜੇ ਨੌਜਵਾਨ ਅਤੇ ਬਜ਼ੁਰਗ ਇਸ ਬਿਮਾਰੀ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ । 

‘ਕੋਰੋਨਾ ਦੀ ਤੀਜੀ ਲਹਿਰ ਨੂੰ ਟਾਲਿਆ ਨਹੀਂ ਜਾ ਸਕਦਾ’

ਦੇਸ਼ ’ਚ ਕੋਰੋਨਾ ਸੰਕ੍ਰਮਣ ਦੀ ਦੂਜੀ ਲਹਿਰ ਦੇ ਕਹਿਰ ਦੌਰਾਨ ਹੁਣ ਤੀਜੀ ਲਹਿਰ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋਣ ਜਾ ਰਹੀਆਂ ਹਨ। ਕੇਂਦਰ ਸਰਕਾਰ ਦੇ ਮੁੱਖ ਵਿਗਿਆਨੀ ਸਲਾਹਕਾਰ ਵਿਜੈ ਰਾਘਵਨ ਨੇ ਕਿਹਾ ਕਿ ਦੇਸ਼ ’ਚ ਕੋਰੋਨਾ ਦੀ ਤੀਜੀ ਲਹਿਰ ਵੀ ਆਵੇਗੀ, ਪਰ ਇਹ ਨਹੀਂ ਪਤਾ ਕਿ ਇਹ ਕਦੋਂ ਆਵੇਗੀ। ਪਰ ਸਾਨੂੰ ਇਸ ਲਈ ਤਿਆਰ ਰਹਿਣਾ ਪਵੇਗਾ। 

ਪੰਜਾਬ ’ਚ ਕੋਰੋਨਾ ਦੇ 7601 ਨਵੇਂ ਮਾਮਲੇ, 182 ਹੋਰ ਮੌਤਾਂ

ਸੂਬੇ ’ਚ ਬੁੱਧਵਾਰ ਨੂੰ 22 ਜ਼ਿਲ੍ਹਿਆਂ ’ਚੋਂ ਕੋਰੋਨਾ ਦੇ 7601 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 407509 ’ਤੇ ਪੁੱਜ ਗਈ ਹੈ ਅਤੇ 182 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਕੁਲ ਅੰਕੜਾ 9825 ਤੱਕ ਪੁੱਜ ਗਿਆ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 63007 ਹੈ ਅਤੇ ਕੋਰੋਨਾ ਪਾਜ਼ੇਟਿਵ 334677 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।

ਬਾਲੀਵੁੱਡ ਫਿਲਮ ਐਡੀਟਰ ਅਜੇ ਸ਼ਰਮਾ ਦਾ ਕੋਰੋਨਾ ਕਾਰਨ ਦੇਹਾਂਤ

ਬਾਲੀਵੁੱਡ ਫਿਲਮ ਐਡੀਟਰ ਅਜੇ ਸ਼ਰਮਾ ਦਾ ਦੇਹਾਂਤ ਹੋ ਗਿਆ ਹੈ | ਅਜੇ ਸ਼ਰਮਾ ਕੋਰੋਨਾ ਸੰਕ੍ਰਮਿਤ ਸੀ ਅਤੇ ਪਿਛਲੇ ਦੋ ਹਫ਼ਤਿਆਂ ਤੋਂ ਨਵੀਂ ਦਿੱਲੀ ਦੇ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਆਈਸੀਯੂ ਵਾਰਡ 'ਚ ਦਾਖ਼ਲ ਸੀ, ਜਿੱਥੇ ਮੰਗਲਵਾਰ ਦੇਰ ਰਾਤ ਕਰੀਬ 1 : 30 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ | 

ਕੋਰੋਨਾ ਵਾਇਰਸ : ਅਮਿਤਾਭ ਬੱਚਨ ਨੇ ਸਾਰਿਆਂ ਲਈ ਕੀਤੀ ਪ੍ਰਾਰਥਨਾ

ਇਨ੍ਹੀਂ ਦਿਨੀਂ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਦੇਸ਼ ਵਿੱਚ ਹਰ ਦਿਨ ਤਿੰਨ ਲੱਖ ਤੋਂ ਵੱਧ ਕੋਰੋਨਾ ਸੰਕਰਮਿਤ ਮਾਮਲੇ ਸਾਹਮਣੇ ਆ ਰਹੇ ਹਨ। ਉਸੇ ਸਮੇਂ, ਬਹੁਤ ਸਾਰੇ ਲੋਕ ਇਲਾਜ ਲਈ ਦਰ-ਦਰ ਭਟਕ ਰਹੇ ਹਨ। ਕਿਤੇ ਹਸਪਤਾਲਾਂ ਵਿੱਚ ਬਿਸਤਰੇ ਦੀ ਕਮੀ ਹੈ ਅਤੇ ਆਕਸੀਜਨ ਦੀ ਘਾਟ ਵੀ ਵੇਖੀ ਜਾ ਰਹੀ ਹੈ। 

ਕੋਰੋਨਾ ਦੀ ਚਪੇਟ 'ਚ ਆਈ ਅਦਾਕਾਰਾ ਦੀਪਿਕਾ ਪਾਦੂਕੋਣ

ਇਨ੍ਹੀਂ ਦਿਨੀਂ ਦੇਸ਼ ਵਿੱਚ ਕੋਰੋਨਾ ਦੀ ਲਾਗ ਦੇ ਮਾਮਲੇ ਦਿਨੋ ਦਿਨ ਵੱਧ ਰਹੇ ਹਨ। ਫਿਲਮੀ ਅਦਾਕਾਰਾ ਦੀਪਿਕਾ ਪਾਦੂਕੋਣ ਵੀ ਇਸ ਤੋਂ ਅਛੂਤੀ ਨਹੀਂ ਰਹੀ ਹੈ। ਪਿਛਲੇ ਮਹੀਨੇ ਹੀ ਦੀਪਿਕਾ ਬੰਗਲੁਰੂ ਵਿੱਚ ਆਪਣੇ ਮਾਪਿਆਂ ਕੋਲ ਗਈ ਸੀ, ਜਿਥੇ ਕੋਰੋਨਾ ਨੇ ਉਨ੍ਹਾਂ ਨੂੰ ਆਪਣੀ ਪਕੜ ਵਿੱਚ ਲੈ ਲਿਆ। 

ਅਮਰੀਕਾ : ਭਾਰਤੀ ਰਾਜਦੂਤ ਸੰਧੂ ਨੇ ਕੋਰੋਨਾ ਸੰਕਟ ਬਾਰੇ ਡਾ. ਫਾਉਚੀ ਨਾਲ ਕੀਤੀ ਗੱਲਬਾਤ

ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਡਾ: ਤਰਨਜੀਤ ਸਿੰਘ ਸੰਧੂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਮਰੀਕਾ ਦੇ ਚੋਟੀ ਦੇ ਜਨਤਕ ਸਿਹਤ ਮਾਹਰ ਡਾ. ਐਂਥਨੀ ਫਾਉਚੀ ਨਾਲ ਕੋਰੋਨਾ ਸੰਕਟ ਬਾਰੇ ਗੱਲਬਾਤ ਕੀਤੀ। ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਭਾਰਤੀ ਅਧਿਕਾਰੀ ਨੇ ਡਾ. ਫਾਉਚੀ ਨਾਲ ਗੱਲ ਕੀਤੀ ਹੈ।

24 ਘੰਟਿਆਂ 'ਚ ਆਏ ਕੋਰੋਨਾ ਦੇ 3.82 ਲੱਖ ਤੋਂ ਵੱਧ ਨਵੇਂ ਮਾਮਲੇ, 3780 ਲੋਕਾਂ ਦੀ ਮੌਤ

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 3 ਲੱਖ, 82 ਹਜ਼ਾਰ, 315 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 3 ਹਜ਼ਾਰ, 780 ਲੋਕਾਂ ਦੀ ਇਸ ਬਿਮਾਰੀ ਕਾਰਨ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 3 ਲੱਖ, 38 ਹਜ਼ਾਰ, 439 ਮਰੀਜ਼ ਸਿਹਤਮੰਦ ਹੋ ਗਏ ਹਨ।

ਰਾਜਿੰਦਰਾ ਹਸਪਤਾਲ ’ਚ 42 ਕੋਰੋਨਾ ਮਰੀਜ਼ਾਂ ਦੀ ਮੌਤ, 614 ਨਵੇਂ ਪਾਜ਼ੇਟਿਵ ਮਾਮਲੇ

ਕੋਰੋਨਾ ਦੇ ਕਹਿਰ ਨਾਲ ਅੱਜ ਰਾਜਿੰਦਰਾ ਹਸਪਤਾਲ ਵਿਚ 42 ਕਰੋਨਾ ਪੀੜਤ ਮਰੀਜਾਂ ਦੀ ਮੌਤ ਹੋ ਗਈ ਜਦ ਕਿ 72 ਹੋਰ ਨਵੇਂ ਭਰਤੀ ਹੋਏ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਜਲ੍ਹਿੇ ਵਿੱਚ 614 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।

ਅਵੇਅਰਨੈਸ ਟੀਮ ਨੇ ਰੇਹੜੀ ਵਾਲਿਆਂ ਸਮੇਤ ਲੋਕਾਂ ਨੂੰ ਕੋਰੋਨਾ ਸਬੰਧੀ ਕੀਤਾ ਜਾਗਰੂਕ

ਜ਼ਿਲ੍ਹਾ ਅਵੇਅਰਨੈਸ ਟੀਮ ਵੱਲੋਂ ਅੱਜ ਮਲੋਟ ਵਿਖੇ ਜੀ ਟੀ ਰੋਡ ਉਪਰ ਅਨਾਊਂਸਮੈਂਟ ਕਰਨ ਦੇ ਨਾਲ ਦੁਕਾਨਾਂ ਅਤੇ ਰੇਹੜੀਆਂ ਵਾਲਿਆਂ ਨੂੰ ਇਸ ਲਈ ਜਾਗਰੂਕ ਕੀਤਾ ਕਿ ਸਮੂਹ ਦੁਕਾਨਦਾਰਾਂ ਅਤੇ ਰੇਹੜੀਆਂ ਵਾਲੇ ਆਪਣਾ ਕੋਰੋਨਾ ਟੈਸਟ

ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ’ਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧ : ਡਾ. ਸਵਰਨਜੀਤ ਧਵਨ

ਕੋਵਿਡ-19 ਦੀ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਸਿਵਲ ਹਸਪਤਾਲ ਆਈਸੋਲੇਸ਼ਨ ਵਾਰਡ ਵਿਖੇ ਮਰੀਜ਼ਾਂ ਦੇ ਇਲਾਜ਼ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਐੱਸ.ਐੱਮ.ਓ. ਤਰਨਤਾਰਨ ਡਾ. ਸਵਰਨਜੀਤ ਧਵਨ ਨੇੇ ਦੱਸਿਆ ਕਿ ਸਰਕਾਰੀ ਹਸਪਤਾਲ ਤਰਨਤਾਰਨ ਵਿਖੇ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਇਲਾਜ ਦੇ ਲੋੜੀਂਦੇ ਪ੍ਰਬੰਧ ਹਨ।

ਡਾ. ਚਮਨ ਲਾਲ ਨਵਾਂਸ਼ਹਿਰ ਦੀ ਕੋਰੋਨਾ ਨਾਲ ਮੌਤ

ਅੱਜ ਸਵੇਰੇ ਡਾਕਟਰ ਚਮਨ ਲਾਲ (68) ਨਵਾਂਸ਼ਹਿਰ ਸ਼ਹਿਰ ਦੀ ਕੋਰੋਨਾ ਕਾਰਨ ਮੌਤ ਹੋ ਗਈ।ਉਹ ਪਿਛਲੇ ਇਕ ਹਫਤੇ ਤੋਂ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਜੇਰੇ-ਇਲਾਜ ਸਨ।ਉਹਨਾਂ ਦਾ ਸਸਕਾਰ ਉਹਨਾਂ ਦੇ ਲੜਕੇ ਦੇ ਕੈਨੇਡਾ ਤੋਂ ਆਉਣ ਬਾਅਦ ਕੀਤਾ ਜਾਵੇਗਾ।

ਪੰਜਾਬ ’ਚ ਕੋਰੋਨਾ ਨਾਲ 173 ਹੋਰ ਮੌਤਾਂ

ਪੰਜਾਬ ’ਚ ਮੰਗਲਵਾਰ ਨੂੰ 22 ਜ਼ਿਲ੍ਹਿਆਂ ’ਚੋਂ ਕੋਰੋਨਾ ਦੇ 7601 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 399556 ’ਤੇ ਪੁੱਜ ਗਈ ਹੈ ਅਤੇ 173 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਕੁਲ ਅੰਕੜਾ 9645 ਤੱਕ ਪੁੱਜ ਗਿਆ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 61935 ਹੈ ਅਤੇ ਕੋਰੋਨਾ ਪਾਜ਼ੇਟਿਵ 327976 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।

ਹੈਦਰਾਬਾਦ : ਚਿੜੀਆਘਰ ’ਚ 8 ਏਸ਼ੀਆਈ ਸ਼ੇਰ ਕੋਰੋਨਾ ਪਾਜ਼ੇਟਿਵ

ਦੇਸ਼ ਭਰ ’ਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਦੌਰਾਨ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਹੈਦਰਾਬਾਦ ਦੇ ਨਹਿਰੂ ਜੂਲਾਜਿਕਲ ਪਾਰਕ (ਐਨਜੈਡਪੀ) ’ਚ 8 ਏਸ਼ੀਆਈ ਸ਼ੇਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਸ਼ੇਰਾਂ ਦਾ ਆਰਟੀ-ਪੀਸੀਆਰ ਟੈਸਟ ਪਾਜ਼ੇਟਿਵ ਆਇਆ ਹੈ। 

ਯੂਰਪ ਅਤੇ ਅਮਰੀਕਾ 'ਚ ਕੋਰੋਨਾ ਪਾਬੰਦੀਆਂ 'ਚ ਢਿੱਲ ਮਿਲਦਿਆਂ ਹੀ ਪਰਤੀ ਰੌਣਕ

ਕੋਰੋਨਾ ਵਾਇਰਸ ਦੀ ਦੂਜੀ ਲਹਿਰ ਵਿਚਾਲੇ ਕਈ ਦੇਸ਼ਾਂ ਤੋਂ ਰਾਹਤ ਭਰੀਆਂ ਖ਼ਬਰਾਂ ਆਈਆਂ ਹਨ। ਕਈ ਦੇਸ਼ਾਂ ਨੇ ਹੌਲੀ ਹੌਲੀ ਹੀ ਸਹੀ, ਲੰਬੇ ਲੌਕਡਾਊਨ ਤੋਂ ਬਾਅਦ ਅਨਲੌਕ ਦੀ ਪ੍ਰਕਿਰੀਆ ਸ਼ੁਰੂ ਕਰ ਦਿੱਤੀ ਹੈ। ਇਸ ਵਿੱਚ ਬ੍ਰਿਟਨ ਅਤੇ ਅਮਰੀਕਾ ਸਭ ਤੋਂ ਅੱਗੇ ਹਨ। 

ਕੋਰੋਨਾ : 24 ਘੰਟਿਆਂ 'ਚ 3.57 ਤੋਂ ਵੱਧ ਨਵੇਂ ਮਾਮਲੇ, 3449 ਮੌਤਾਂ, ਰਿਕਵਰੀ ਰੇਟ ਵਧਿਆ

ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 3,57,229 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 3449 ਲੋਕਾਂ ਦੀ ਇਸ ਬਿਮਾਰੀ ਕਾਰਨ ਮੌਤ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 3,20,289 ਮਰੀਜ਼ ਠੀਕ ਹੋ ਗਏ ਹਨ।

ਸਾਵਧਾਨੀ ਤੇ ਸੁਰੱਖਿਆ ਹੀ ਇਕੋ ਇਕ ਹੱਲ ਹੈ ਮਹਾਮਾਰੀ ਦਾ: ਕੌਸ਼ਿਕ

ਕੋਰੋਨਾ ਦੀ ਲਗਾਤਾਰ ਵੱਧ ਰਹੀ ਹੈ, ਮਹਾਂਮਾਰੀ ਨੂੰ ਧਿਆਨ ਵਿੱਚ ਰਖਦਿਆਂ ਜਲ੍ਹਿਾ ਪ੍ਰਸਾਸਨ ਵੱਲੋਂ ਹਰ ਕੋਸਸਿ ਕੀਤੀ ਜਾ ਰਹੀ ਹੈ ਪਰ ਕੁਝ ਲੋਕਾਂ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਕਾਰਨ ਸਮੱਸਿਆ ਵੱਧ ਰਹੀ ਹੈ।

ਕੋਰੋਨਾ ਤੋਂ ਬਚਾਅ ਲਈ ਇਹਤਿਆਤ ਰੱਖਣਾ ਜ਼ਰੂਰੀ: ਜਗਸੀਰ ਸ਼ੀਰਾ

ਕੋਰੋਨਾ ਮਹਾਮਾਰੀ ਦੇ ਫ਼ਿਰ ਤੋ ਵੱਧ ਜਾਣ ਕਾਰਨ ਹਰ ਵਿਅਕਤੀ ਨੂੰ ਇਸ ਤੋ ਸੰਭਾਲ ਰੱਖਣੀ ਅਤੀ ਜਰੂਰੀ ਹੈ ਅਤੇ ਸਮੇ ਸਮੇ ਤੇ ਦਿੱਤੀਆਂ ਜਿਲਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਜਰੂਰੀ ਹੈ ਤਾ ਜੋ ਉਕਤ ਮਹਾਮਾਰੀ ਤੋ ਬਚਿਆ ਜਾ ਸਕੇ ਅਤੇ ਇਸ ਦੇ ਅੱਗੇ ਵਧਣ ਤੋ ਵੀ ਰੋਕਿਆ ਜਾ ਸਕੇ। 

ਕੋਰੋਨਾ ਤੋਂ ਬਚਣ ਲਈ ਤੰਬਾਕੂ ਦਾ ਸੇਵਨ ਬੰਦ ਕੀਤਾ ਜਾਵੇ: ਡਾ. ਸ਼ਰਮਾ

ਕੋਰੋਨਾ ਮਾਹਾਂਮਾਰੀ ਨੇ ਅੱਜ ਸਮੁੱਚੇ ਦੇਸ਼ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਇਸ ਬੀਮਾਰੀ ਦਾ ਭਾਵੇਂ ਹਰ ਇੱਕ ਇਨਸਾਨ ਲਈ ਖਤਰਾ ਬਣਿਆ ਹੋਇਆ ਹੈ, ਪਰ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਬੜੀ ਆਸਾਨੀ ਨਾਲ ਆਪਣੇ ਕਲਾਵੇ ਵਿੱਚ ਲੈ ਲੈਂਦਾ ਹੈ। 

ਸਵੱਛ ਤੇ ਸੁਰੱਖਿਅਤ ਹੱਥਾਂ ਨਾਲ ਕੋਰੋਨਾ ਵਾਇਰਸ ਨੂੰ ਹਰਾਉਣਾ ਸੰਭਵ: ਡਾ. ਗੁਰਦੀਪ ਸਿੰਘ ਕਪੂਰ

ਜਗਤਾਰ ਸਿੰਘ ਜੱਬੋਵਾਲ: ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ।

ਕਰਨਾਟਕ : ਸਰਕਾਰੀ ਹਸਪਤਾਲ ’ਚ ਆਕਸੀਜਨ ਦੀ ਘਾਟ ਕਾਰਨ 24 ਮੌਤਾਂ

ਦੇਸ਼ ’ਚ ਕੋਰੋਨਾ ਵਾਇਰਸ (ਕੋਵਿਡ-19) ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਦਰਮਿਆਨ ਆਕਸੀਜਨ ਦੀ ਪਾਈ ਜਾ ਰਹੀ ਭਾਰੀ ਕਿਲਤ ਕਾਰਨ ਕੋਵਿਡ ਮਰੀਜ਼ਾਂ ਦੀਆਂ ਜਾਨਾਂ ਜਾਣ ਦਾ ਸਿਲਸਿਲਾ ਜਾਰੀ ਹੈ। ਸਰਬ ਉਚ ਅਦਾਲਤ ਅਤੇ ਹਾਈ ਕੋਰਟਾਂ ਵੱਲੋਂ ਸਖ਼ਤੀ ਕੀਤੇ ਜਾਣ ਦੇ ਬਾਵਜੂਦ ਦੇਸ਼ ਦੇ ਕਈ ਰਾਜਾਂ ’ਚ ਆਕਸੀਜਨ ਦੀ ਭਾਰੀ ਕਿਲਤ ਪਾਈ ਜਾ ਰਹੀ ਹੈ। 

ਸੂਬੇ ’ਚ ਕੋਰੋਨਾ ਦੇ 6798 ਨਵੇਂ ਮਾਮਲੇ, 157 ਮੌਤਾਂ

ਪੰਜਾਬ ’ਚ ਸੋਮਵਾਰ ਨੂੰ 22 ਜ਼ਿਲ੍ਹਿਆਂ ’ਚੋਂ ਕੋਰੋਨਾ ਦੇ 6798 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 392042 ’ਤੇ ਪੁੱਜ ਗਈ ਹੈ ਅਤੇ 157 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਕੁਲ ਅੰਕੜਾ 9472 ਤੱਕ ਪੁੱਜ ਗਿਆ ਹੈ। 

ਆਈਪੀਐਲ 'ਤੇ ਵੀ ਟੁੱਟਿਆ ਕੋਰੋਨਾ ਦਾ ਕਹਿਰ, ਕੇਕੇਆਰ-ਆਰਸੀਬੀ ਦਾ ਮੈਚ ਮੁਲਤਵੀ

ਕੋਰੋਨਾ ਦਾ ਕਹਿਰ ਹੁਣ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਤੇ ਵੀ ਪੈ ਗਿਆ ਹੈ। ਕੇਕੇਆਰ ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਵਿਚਾਲੇ ਮੈਚ ਅੱਜ ਸ਼ਾਮ ਨੂੰ ਹੋਣ ਵਾਲਾ ਮੈਚ ਮੁਲਤਵੀ ਕਰ ਦਿੱਤਾ ਗਿਆ ਹੈ, ਕਿਉਂਕਿ ਕੋਲਕਾਤਾ ਨਾਈਟਰਾਈਡਰਜ਼ (ਕੇਕੇਆਰ) ਦੇ ਦੋ ਖਿਡਾਰੀ ਕੋਰੋਨਾ ਸੰਕਰਮਿਤ ਪਾਏ ਗਏ ਹਨ।

12345678910...
 
Download Mobile App