Tuesday, July 22, 2025
Tuesday, July 22, 2025 ePaper Magazine

Punjab

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ 

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ "ਸੀ ਐੱਮ ਦੀ ਯੋਗਸ਼ਾਲਾ" ਅਧੀਨ 11ਵੇਂ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਜ਼ਿਲਾ ਪੱਧਰੀ ਯੋਗ ਕੈਂਪ ਲਗਾਇਆ ਗਿਆ ਜਿਸ ਵਿੱਚ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਪ੍ਰੀਤ ਸਿੰਘ, ਐਸ.ਡੀ.ਐਮ ਅਰਵਿੰਦ ਗੁਪਤਾ, ਐਸਪੀ ਸੁਖਨਾਜ਼ ਸਿੰਘ, ਵਧੀਕ ਸਿਵਲ ਜੱਜ ਕ੍ਰਿਸ਼ਨਾਨੁਜਾ ਮਿੱਤਲ ਤੇ ਤਜਿੰਦਰ ਕੌਰ, ਆਯੂਰਵੈਦਿਕ ਅਤੇ ਯੂਨਾਨੀ ਅਫਸਰ ਡਾ. ਮੰਜੂ, ਡਾ. ਕੁਲਵਿੰਦਰ ਸ਼ਰਮਾ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀਆਂ ਨੇ ਭਾਗ ਲਿਆ। 

ਜ਼ਿਲ੍ਹੇ ਵਿੱਚ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਪੁਨਰਗਠਨ ਹੋਵੇਗਾ : ਡਿਪਟੀ ਕਮਿਸ਼ਨਰ 

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਤੇ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਲਈ ਜੁਵੇਨਾਈਲ ਜਸਟਿਸ ਐਕਟ 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ ਜਿਨ੍ਹਾਂ ਕੋਲ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗ ਫੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ ਅਤੇ ਬੱਚਿਆ ਦੇ ਅਧਿਕਾਰਾਂ ਦੀ ਸੁਰੱਖਿਆ ਕਰਦੇ ਹਨ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ ਅਤੇ ਜਿਲੇ ਵਿੱਚ ਚੱਲ ਰਹੀ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਖਤਮ ਹੋ ਗਿਆ ਹੈ ਜਿਸ ਕਰਕੇ ਹੁਣ ਜੁਵੇਨਾਈਲ ਜਸਟਿਸ ਬੋਰਡ ਲਈ ਦੋ ਨਵੇਂ ਯੋਗ ਮੈਂਬਰਾਂ ਅਤੇ ਬਾਲ ਭਲਾਈ ਕਮੇਟੀ ਲਈ ਇੱਕ ਚੇਅਰਪਰਸਨ ਅਤੇ ਚਾਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ lਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਹਨਾਂ ਦੀ ਨਿਯੁਕਤੀ ਜੁਵੇਨਾਈਲ ਜਸਟਿਸ ਐਕਟ ਦੀ ਧਾਰਾ 27 ਅਤੇ 4 ਅਨੁਸਾਰ ਕੀਤੀ ਜਾਣੀ ਹੈ l ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਲਈ ਅਪਲਾਈ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੀ ਵੈੱਬਸਾਈਟ 'ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਅਪਲਾਈ ਕਰ ਸਕਦੇ ਹਨ l ਵਧੇਰੀ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕਮਰਾ ਨੰਬਰ 302 ਦੂਜੀ ਮੰਜਿਲ ਜ਼ਿਲ੍ਹਾ ਕੰਪਲੈਕਸ ਫਤਿਹਗੜ੍ਹ ਸਾਹਿਬ ਵਿਖੇ ਸੰਪਰਕ ਕੀਤਾ ਜਾ ਸਕਦਾ ਹੈl ਇਸਦੇ ਨਾਲ ਹੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਨੂੰ ਪੂਰਨ ਕਰਨ ਵਾਲੇ ਯੋਗ ਉਮੀਦਵਾਰ ਆਪਣਾ ਬਿਨੈ ਪੱਤਰ ਵਿਭਾਗ ਦੇ ਦਫਤਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ

ਸੀ.ਐਮ ਦੀ ਯੋਗਸ਼ਾਲਾ ਬਣ ਰਹੀ ਹੈ ਲੋਕਾਂ ਲਈ ਵਰਦਾਨ 

ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਚਲਾਈਆਂ ਜਾ ਰਹੀਆਂ ਸੀ.ਐਮ ਦੀ ਯੋਗਸ਼ਾਲਾ ਦੀਆਂ ਕਲਾਸਾਂ, ਲੋੜਵੰਦ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ।ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਇਨ੍ਹਾਂ ਦਿਨਾਂ ਵਿੱਚ 120 ਤੋਂ ਵਧੇਰੇ ਯੋਗ ਸੈਸ਼ਨ ਚੱਲ ਰਹੇ ਹਨ ਅਤੇ ਇਸੇ ਲੜੀ ਤਹਿਤ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿੱਚ ਵੀ ਰੋਜ਼ਾਨਾ ਸ਼ਾਮੀ 6:05 ਤੋਂ 7:05 ਵਜੇ ਤੱਕ ਟਰੇਨਰ ਰਿਤਿਕਾ ਦੀ ਅਗਵਾਈ ਹੇਠ ਯੋਗ ਕਲਾਸ ਚਲਦੀ ਹੈ ਜਿਸ ਦਾ ਵੱਡੀ ਗਿਣਤੀ ਲੋਕ ਲਾਭ ਉਠਾ ਰਹੇ ਹਨ।ਇਸ ਯੋਗਾ ਕਲਾਸ ਵਿੱਚ ਨਿਯਮਤ ਤੌਰ ਤੇ ਭਾਗ ਲੈਣ ਵਾਲੀ ਰੁਪਿੰਦਰ ਕੌਰ ਚੀਮਾ ਨੇ ਦੱਸਿਆ ਕਿ ਯੋਗਾ ਨੇ ਉਹਨਾਂ ਦੀ ਜ਼ਿੰਦਗੀ ’ਚ ਸਾਕਾਰਾਤਮਕ ਬਦਲਾਅ ਲਿਆਉਂਦਾ ਹੈ। 

ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 120 ਯੋਗਸ਼ਾਲਾਵਾਂ ਰਾਹੀਂ ਲੋਕਾਂ ਨੂੰ ਦਿੱਤੀ ਜਾ ਰਹੀ ਨਿਰੋਗ ਜੀਵਨ ਜਿਉਣ ਦੀ ਸਿਖਲਾਈ-ਡਾ. ਸੋਨਾ ਥਿੰਦ

ਯੋਗਾ ਇੱਕ ਪੁਰਾਤਨ ਵਿਧੀ ਹੈ ਜੋ ਕਿ ਸਾਡੇ ਦੇਸ਼ ਵਿੱਚ ਸਦੀਆਂ ਤੋਂ ਚੱਲੀ ਆ ਰਹੀ ਹੈ। ਅੱਜ ਦੇ ਇਸ ਭੱਜ ਦੌੜ ਦੇ ਯੁੱਗ ਵਿੱਚ ਜਦੋਂ ਕਿ ਹਰੇਕ ਵਿਅਕਤੀ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜ੍ਹਤ ਹੈ ਤਾਂ ਯੋਗਾ ਇੱਕ ਅਜਿਹਾ ਸਾਧਨ ਹੈ ਜਿਸ ਨਾਲ ਜੁੜ ਕੇ ਅਸੀਂ ਨਿਰੋਗ ਤੇ ਸਿਹਤਮੰਦ ਜੀਵਨ ਬਤੀਤ ਕਰ ਸਕਦੇ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹੇ ਅੰਦਰ ਸੀ.ਐਮ. ਦੀ ਯੋਗਸ਼ਾਲਾ ਅਧੀਨ ਚੱਲ ਰਹੀਆਂ ਯੋਗਾ ਕਲਾਸਾਂ ਬਾਰੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਬਣਾਉਣ ਦੇ ਮੰਤਵ ਨਾਲ ਚਲਾਏ ਜਾ ਰਹੇ "ਸੀ.ਐਮ. ਦੀ ਯੋਗਸ਼ਾਲਾ" ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ `ਤੇ 120 ਯੋਗਸ਼ਾਲਾਵਾਂ ਲਗਾ ਕੇ ਯੋਗਾ ਦੇ ਮਾਹਰ ਟਰੇਨਰਾਂ ਵੱਲੋਂ ਲੋਕਾਂ ਨੂੰ ਯੋਗਾ ਦੀਆਂ ਵੱਖ-ਵੱਖ ਕ੍ਰਿਆਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। 

ਪੰਜਾਬ ਪੁਲਿਸ ਨੇ ਅੱਤਵਾਦੀ ਹਾਰਡਵੇਅਰ ਦਾ ਜ਼ਖੀਰਾ ਬਰਾਮਦ ਕੀਤਾ, ISI-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ

ISI-ਸਮਰਥਿਤ ਸਰਹੱਦ ਪਾਰ ਅੱਤਵਾਦੀ ਨੈੱਟਵਰਕ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਐਸਬੀਐਸ ਨਗਰ ਜ਼ਿਲ੍ਹੇ ਦੇ ਟਿੱਬਾ ਨੰਗਲ-ਕੁਲਾਰ ਰੋਡ ਦੇ ਨੇੜੇ ਜੰਗਲੀ ਖੇਤਰ ਵਿੱਚ ਇੱਕ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਕਾਰਵਾਈ ਵਿੱਚ ਅੱਤਵਾਦੀ ਹਾਰਡਵੇਅਰ ਦਾ ਜ਼ਖੀਰਾ ਬਰਾਮਦ ਕੀਤਾ, ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਮੰਗਲਵਾਰ ਨੂੰ ਕਿਹਾ।

ਬਰਾਮਦਗੀ ਵਿੱਚ ਦੋ ਰਾਕੇਟ-ਪ੍ਰੋਪੇਲਡ ਗ੍ਰਨੇਡ (RPG), ਦੋ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED), ਪੰਜ P-86 ਹੈਂਡ ਗ੍ਰਨੇਡ ਅਤੇ ਇੱਕ ਵਾਇਰਲੈੱਸ ਸੰਚਾਰ ਸੈੱਟ ਸ਼ਾਮਲ ਹੈ।

ਡੀਜੀਪੀ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਪੰਜਾਬ ਵਿੱਚ ਸਲੀਪਰ ਸੈੱਲਾਂ ਨੂੰ ਮੁੜ ਸੁਰਜੀਤ ਕਰਨ ਲਈ ਪਾਕਿਸਤਾਨ ਦੇ ISI ਅਤੇ ਸਹਿਯੋਗੀ ਅੱਤਵਾਦੀ ਸੰਗਠਨਾਂ ਦੁਆਰਾ ਇੱਕ ਤਾਲਮੇਲ ਵਾਲੀ ਕਾਰਵਾਈ ਦਾ ਸੰਕੇਤ ਦਿੱਤਾ ਗਿਆ ਹੈ।

ਸੀ.ਐਮ ਦੀ ਯੋਗਸ਼ਾਲਾ ਤਹਿਤ ਨਸ਼ਾ ਛੁਡਾਊ ਕੇਂਦਰ ਵਿਖੇ ਯੋਗਾ ਸਿਖਲਾਈ ਸ਼ੁਰੂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਛੁਡਾਊ ਕੇਂਦਰ ਵਿਖੇ ਜੇਰੇ ਇਲਾਜ ਵਿਅਕਤੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਣ ਲਈ ਸੀ.ਐਮ ਦੀ ਯੋਗਸ਼ਾਲਾ ਅਧੀਨ ਨਿਯਮਤ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ।ਇਹ ਜਾਣਕਾਰੀ ਦਿੰਦਿਆਂ ਸੀ.ਐਮ ਦੀ ਯੋਗਸ਼ਾਲਾ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਬ੍ਰਾਹਮਣ ਮਾਜਰਾ ਵਿਖੇ ਯੋਗਾ ਦੇ ਮਾਹਰ ਟ੍ਰੇਨਰਾਂ ਵੱਲੋਂ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਯੋਗਾ ਦੀ ਸਿਖਲਾਈ ਦਿੱਤੀ ਜਾ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ 2024-25 ਦੌਰਾਨ 7 ਕਰੋੜ ਰੁਪਏ ਦੇ ਕਰਜ਼ੇ ਜਾਰੀ ਕੀਤੇ ਗਏ ਹਨ।


ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਬੈਕਫਿੰਕੋ ਵੱਲੋਂ ਵੱਖ-ਵੱਖ ਸਕੀਮਾਂ ਰਾਹੀਂ ਹੁਣ ਤੱਕ 248 ਲਾਭਪਾਤਰੀਆਂ ਨੂੰ ਕਰਜ਼ਾ ਦਿੱਤਾ ਗਿਆ ਹੈ, ਜਿਸ ਨਾਲ ਉਹ ਆਪਣਾ ਰੋਜ਼ਗਾਰ ਜਾਂ ਕਾਰੋਬਾਰ ਸ਼ੁਰੂ ਕਰਕੇ ਆਪਣੇ ਪਰਿਵਾਰ ਦੀ ਆਮਦਨ ਵਧਾ ਰਹੇ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਪੱਛੜੇ ਅਤੇ ਘੱਟ ਗਿਣਤੀ ਵਰਗਾਂ ਨੂੰ ਆਰਥਿਕ, ਸਮਾਜਿਕ ਤੇ ਸਿੱਖਿਆ ਖੇਤਰ ਵਿੱਚ ਅੱਗੇ ਲਿਆਂਦਾ ਜਾਵੇ, ਤਾਂ ਜੋ ਉਹ ਵੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਸਕਣ।

'ਸੀ.ਐਮ. ਦੀ ਯੋਗਸ਼ਾਲਾ' ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਰੋਜ਼ਾਨਾ ਲੱਗ ਰਹੇ ਹਨ 120 ਯੋਗ ਸਿਖਲਾਈ ਸੈਸ਼ਨ 

ਪੰਜਾਬ ਸਰਕਾਰ ਵੱਲੋਂ ਤੰਦਰੁਸਤ ਸਮਾਜ ਦੀ ਸਿਰਜਣਾ ਕਰਨ ਲਈ ਚਲਾਈ ਜਾ ਰਹੀ 'ਸੀ.ਐਮ. ਦੀ ਯੋਗਸ਼ਾਲਾ' ਨਾਮ ਦੀ ਮੁਹਿੰਮ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਯੋਗ ਪ੍ਰੇਮੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ 'ਸੀ.ਐਮ. ਦੀ ਯੋਗਸ਼ਾਲਾ' ਨੂੰ ਸਮਰਪਿਤ ਟ੍ਰੇਨਰ ਇਨ੍ਹਾਂ ਦਿਨਾਂ ਵਿੱਚ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਰੋਜ਼ਾਨਾ 120 ਟ੍ਰੇਨਿੰਗ ਸੈਸ਼ਨ ਲਗਾ ਕੇ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਮੁਤਾਬਕ ਯੋਗ ਕੈਂਪ, ਰਿਹਾਇਸ਼ੀ ਖੇਤਰਾਂ ਨਜ਼ਦੀਕ ਸਥਿਤ ਸਾਂਝੀਆਂ ਥਾਵਾਂ ਉੱਤੇ ਲਗਾਏ ਜਾ ਰਹੇ ਹਨ ਜਿਸ ਦਾ ਲਾਭ ਕੋਈ ਵੀ ਉਠਾ ਸਕਦਾ ਹੈ। 

ਸੀ.ਐੱਮ. ਦੀ ਯੋਗਸ਼ਾਲਾ ਨਾਲ ਜਿਲ੍ਹੇ ਦੇ ਕਈ ਨਾਗਰਿਕਾਂ ਨੇ ਵੱਖ ਵੱਖ ਬਿਮਾਰੀਆਂ ਤੋਂ ਪਾਈ ਨਿਜਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸੀ.ਐੱਮ. ਦੀ ਯੋਗਸ਼ਾਲਾ’ ਨੂੰ ਜ਼ਿਲ੍ਹੇ ਵਿੱਚ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਦੇ ਸ਼ਹਿਰੀ ਅਤੇ ਪਿੰਡਾਂ ਵਾਲੇ ਇਲਾਕਿਆਂ ਵਿੱਚ ਹਰ ਰੋਜ਼ ਯੋਗ ਟ੍ਰੇਨਿੰਗ ਕੈਂਪ ਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਨਾਗਰਿਕ ਭਾਗ ਲੈ ਕੇ ਲਾਭ ਪ੍ਰਾਪਤ ਕਰ ਰਹੇ ਹਨ।ਇਸ ਪ੍ਰੋਜੈਕਟ ਦੀ ਜਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕੈਂਪ ਰਿਹਾਇਸ਼ੀ ਇਲਾਕਿਆਂ ਦੇ ਨੇੜਲੇ ਸਾਂਝੇ ਸਥਾਨਾਂ ‘ਤੇ ਲਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਉਮਰਾਂ ਦੇ ਲੋਕ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਹਾਸਲ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸੁੱਖਮ ਵਿਆਯਮ, ਸਥੂਲ ਵਿਆਯਮ, ਆਸਨ, ਧਿਆਨ, ਪ੍ਰਾਣਾਯਾਮ ਆਦਿ ਰਾਹੀਂ ਸਰਵਾਈਕਲ, ਪਿੱਠ ਦਰਦ, ਚਿੰਤਾ, ਜੋੜਾਂ ਦੇ ਦਰਦ, ਮੋਟਾਪਾ, ਹਾਈ ਅਤੇ ਲੋ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੀ. ਐਮ. ਦੀ ਯੋਗਸ਼ਾਲਾ ਤਹਿਤ ਫਤਹਿਗੜ੍ਹ ਸਾਹਿਬ ਜਿਲ੍ਹੇ ਦੇ ਸਰਹਿੰਦ, ਮੰਡੀ ਗੋਬਿੰਦਗੜ੍ਹ, ਅਮਲੋਹ, ਖਮਾਣੋ ਤੇ ਬਸੀ ਪਠਾਣਾ ਵਿਖੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ।ਯੋਗ ਦਾ ਪੂਰਾ ਲਾਭ ਲੈਣ ਲਈ ਟੋਲ ਫਰੀ ਨੰਬਰ 76694-00500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ [https://cmdiyogshala.punjab.gov.in](https://cmdiyogshala.punjab.gov.in) ‘ਤੇ ਲੌਗ ਇਨ ਕੀਤਾ ਜਾ ਸਕਦਾ ਹੈ।

ਪ੍ਰੀਤੀ ਜ਼ਿੰਟਾ ਯੁਜ਼ਵੇਂਦਰ ਚਾਹਲ ਨਾਲ ਇੱਕ ਹੋਨਹਾਰ ਅੰਡਰ-19 ਕ੍ਰਿਕਟਰ ਦੇ ਰੂਪ ਵਿੱਚ ਪਹਿਲੀ ਮੁਲਾਕਾਤ ਨੂੰ ਯਾਦ ਕਰਦੀ ਹੈ

ਪ੍ਰੀਤੀ ਜ਼ਿੰਟਾ ਨੇ ਯਾਦਾਂ ਦੇ ਸਫ਼ਰ ਵਿੱਚ ਇੱਕ ਪੁਰਾਣੀ ਯਾਤਰਾ ਕੀਤੀ, ਯੁਜ਼ਵੇਂਦਰ ਚਾਹਲ ਨਾਲ ਆਪਣੀ ਪਹਿਲੀ ਮੁਲਾਕਾਤ ਨੂੰ ਯਾਦ ਕੀਤਾ ਜਦੋਂ ਉਹ ਸਿਰਫ਼ ਇੱਕ ਉੱਭਰਦਾ ਅੰਡਰ-19 ਕ੍ਰਿਕਟਰ ਸੀ।

ਬਾਲੀਵੁੱਡ ਅਦਾਕਾਰਾ ਅਤੇ ਆਈਪੀਐਲ ਟੀਮ ਦੇ ਸਹਿ-ਮਾਲਕ ਨੇ ਸਾਂਝਾ ਕੀਤਾ ਕਿ ਕਿਵੇਂ ਉਸ ਸਮੇਂ ਵੀ, ਚਾਹਲ ਦੀ ਸਮਰੱਥਾ ਅਤੇ ਖੇਡ ਪ੍ਰਤੀ ਜਨੂੰਨ ਨੂੰ ਗੁਆਉਣਾ ਮੁਸ਼ਕਲ ਸੀ। ਵੀਰਵਾਰ ਨੂੰ, ਪੰਜਾਬ ਕਿੰਗਜ਼ ਦੇ ਸਹਿ-ਮਾਲਕ ਨੇ ਮੁੱਲਾਂਪੁਰ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਵਿਰੁੱਧ ਆਈਪੀਐਲ 2025 ਦੇ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਸਪਿਨਰ ਯੁਜ਼ਵੇਂਦਰ ਚਾਹਲ ਲਈ ਇੱਕ ਦਿਲ ਨੂੰ ਛੂਹ ਲੈਣ ਵਾਲਾ ਸੁਨੇਹਾ ਸਾਂਝਾ ਕੀਤਾ।

MLA Manwinder Singh Giaspura Dares Pannun: If You Have the Courage, Set Foot in Punjab, Stop Spewing Poison from Afar

Reacting to Khalistani supporter Gurpatwant Pannun's threats to harm statues of Dr. B.R. Ambedkar and assassinate AAP leaders, senior Aam Aadmi Party (AAP) leader and Cabinet Minister Harpal Singh Cheema slammed Pannun, calling him a traitor to Punjab and the nation. He accused Pannun of attempting to disrupt Punjab's peace but assured that such efforts would fail. Cheema also questioned whether Bajwa is comfortable with the support of a Khalistani Terrorist Pannu, who spews venom against Baba Saheb.

Senior AAP leader and Punjab Cabinet Minister Harpal Singh Cheema stated that traitors like Pannu cannot harm Baba Saheb Ambedkar's ideals. Millions in Punjab and across the country revere Baba Saheb as their inspiration. For the Dalit community, he is akin to God.

ਇੰਡਸਟਰੀ ਐਂਡ ਕਾਮਰਸ ਮੰਤਰੀ ਨੇ ਮੋਹਾਲੀ ਨੂੰ ਆਈਟੀ ਹੱਬ ਵਜੋਂ ਵਿਕਸਤ ਕਰਨ ਦਾ ਕੀਤਾ ਏਲਾਨ, ਨਵੀਂ ਪਾਲਿਸੀ ਜਲਦ ਹੋਵੇਗੀ ਜਾਰੀ

ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ਵੱਲੋਂ ਚੰਡੀਗੜ੍ਹ ਵਿਖੇ ਕੈਟਾਲਾਇਜਿੰਗ ਗ੍ਰੋਥ ਆਫ ਐਮਐਸਐਮਈਜ਼ ਇਨ ਪੰਜਾਬ ਥਰੂ ਐਮਰਜਿੰਗ ਫਾਇਨਾਨਸ਼ਿਅਲ ਇੰਸਟੀਟਊਸ਼ਨਸ ਲੈਂਡਸਕੇਪ (catalyzing growth of MSMEs in punjab through emerging financial institutions landscape) ਵਿਸ਼ੇ ਤੇ ਆਯੋਜਿਤ ਕਾਨਫਰੰਸ ਬੁੱਧਵਾਰ ਦੇਰ ਸ਼ਾਮ ਤੱਕ ਚੱਲੀ। ਕਾਨਫਰੰਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਇੰਡਸਟਰੀ ਐਂਡ ਕਾਮਰਸ ਮੰਤਰੀ ਸ. ਤਰੂਣਪ੍ਰੀਤ ਸਿੰਘ ਸੌਂਦ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸ੍ਰੀ ਨੀਲ ਗਰਗ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲਿਅਤ ਕੀਤੀ ਗਈ। ਇਨ੍ਹਾਂ ਦੇ ਨਾਲ ਹੀ ਵੱਖ-ਵੱਖ ਬੈਂਕਾ, ਇੰਨਸ਼ੋਰੈਂਸ ਕੰਪਨੀਆਂ, ਪ੍ਰਾਈਵੇਟ ਕੰਪਨੀਆਂ, ਸਿੱਖਿਆ ਸੰਸਥਾਵਾਂ ਦੇ ਅਧਿਕਾਰੀਆਂ, ਵਪਾਰੀਆਂ ਸਮੇਤ ਹੋਰ ਲੋਕ ਵੀ ਮੌਜੂਦ ਰਹੇ।

The Festival of Lohri Celebrated with enthusiasm at Desh Bhagat Global School  

The Festival of Lohri was celebrated with immense exuberance and fanfare at Desh Bhagat Global School.The celebrations commenced with cultural performances that showcased the rich heritage of Punjab. Students and teachers alike participated with enthusiasm, presenting songs and dances that highlighted the essence of Lohri.
 
 
Download Mobile App